ਪੰਜਾਬ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ , ਖੇਡ ਕੋਟੇ 'ਚੋਂ ਇਨ੍ਹਾਂ ਕੁੜੀਆਂ ਨੇ ਮਾਰੀ ਬਾਜ਼ੀ

By  Shanker Badra May 11th 2019 02:27 PM

ਪੰਜਾਬ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ , ਖੇਡ ਕੋਟੇ 'ਚੋਂ ਇਨ੍ਹਾਂ ਕੁੜੀਆਂ ਨੇ ਮਾਰੀ ਬਾਜ਼ੀ:ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਮਾਰਚ-2019 ਦੀ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਦੇ ਨਤੀਜਿਆਂ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ।ਇਸ ਸਬੰਧੀ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਲਾਲ ਕਲੋਹੀਆ ਨੇ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੇ ਮੀਟਿੰਗ ਰੂਮ ਵਿਖੇ ਪ੍ਰੈੱਸ ਕਾਨਫਰੰਸ ਜ਼ਰੀਏ ਨਤੀਜਿਆਂ ਦਾ ਐਲਾਨ ਕੀਤਾ ਹੈ।

Punjab Education Board Result declared 12th Class girls of the game quota ਪੰਜਾਬ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ , ਖੇਡ ਕੋਟੇ 'ਚੋਂ ਕੁੜੀਆਂ ਨੇ ਮਾਰੀ ਬਾਜ਼ੀ

ਜਾਣਕਾਰੀ ਅਨੁਸਾਰ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੱਲ 86.41 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ।ਇਸ ਵਾਰ ਵੀ ਲੜਕੀਆਂ ਨੇ ਬਾਜ਼ੀ ਮਾਰੀ ਹੈ।ਇਸ ਵਾਰ 90.86 ਫ਼ੀਸਦੀ ਲੜਕੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ ਜਦਕਿ 82.83 ਲੜਕਿਆਂ ਨੇ ਪ੍ਰੀਖਿਆ ਪਾਸ ਕੀਤੀ ਹੈ।

Punjab Education Board Result declared 12th Class girls of the game quota ਪੰਜਾਬ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ , ਖੇਡ ਕੋਟੇ 'ਚੋਂ ਕੁੜੀਆਂ ਨੇ ਮਾਰੀ ਬਾਜ਼ੀ

ਇਸ ਦੌਰਾਨ ਖੇਡ ਕੋਟੇ 'ਚ ਲੜਕੀਆਂ ਨੇ ਬਾਜ਼ੀ ਮਾਰ ਲਈ ਹੈ।ਇਨ੍ਹਾਂ 'ਚ ਸ੍ਰੀ ਮੁਕਤਸਰ ਸਾਹਿਬ ਦੀ ਨਵਦੀਪ ਕੌਰ, ਫ਼ਾਜ਼ਿਲਕਾ ਦੀ ਖ਼ੁਸ਼ਦੀਪ ਕੌਰ, ਲੁਧਿਆਣਾ ਦੀ ਰਵਜੀਤ ਕੌਰ ਨੇ 450 'ਚੋਂ 450 ਅੰਕ ਹਾਸਲ ਕਰ ਕੇ ਪਹਿਲਾਂ ਸਥਾਨ ਹਾਸਲ ਕੀਤਾ ਹੈ। ਉੱਥੇ ਹੀ ਸੰਗਰੂਰ ਦੀ ਲਵਪ੍ਰੀਤ ਕੌਰ ਨੇ 450 'ਚੋਂ 448 ਅੰਕ ਹਾਸਲ ਕਰ ਕੇ ਦੂਜਾ ਸਥਾਨ ਅਤੇ ਲੁਧਿਆਣਾ ਦੀ ਅਮਨਪ੍ਰੀਤ ਕੌਰ ਤੇ ਫ਼ਰੀਦਕੋਟ ਦੀ ਹਰਮਨਪ੍ਰੀਤ ਕੌਰ ਨੇ 450 'ਚੋਂ 445 ਅੰਕ ਹਾਸਲ ਕਰ ਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਿਆਸ ਡੇਰੇ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ , 4 ਦੀ ਮੌਤ, ਕਈ ਜ਼ਖਮੀ

Punjab Education Board Result declared 12th Class girls of the game quota ਪੰਜਾਬ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ , ਖੇਡ ਕੋਟੇ 'ਚੋਂ ਕੁੜੀਆਂ ਨੇ ਮਾਰੀ ਬਾਜ਼ੀ

ਦੱਸ ਦੇਈਏ ਕਿ ਵਿਦਿਆਰਥੀ ਸ਼ਾਮ 6 ਵਜੇ ਤੋਂ ਬਾਅਦ ਵੈੱਬਸਾਈਟ 'ਤੇ ਨਤੀਜੇ ਚੈੱਕ ਕਰ ਸਕਣਗੇ।ਵਿਦਿਆਰਥੀ PSEB ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਨਤੀਜਾ ਵੇਖ ਸਕਣਗੇ।ਇਸ ਤੋਂ ਇਲਾਵਾ indiaresults.com ਤੇ ਅਜਿਹੀਆਂ ਹੋਰ ਵੈੱਬਸਾਈਟਸ 'ਤੇ ਵੀ ਨਤੀਜਾ ਦੇਖਿਆ ਜਾ ਸਕੇਗਾ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post