ਸਿੱਖਿਆ ਵਿਭਾਗ ਵੱਲੋਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਕਾਰਜਕਾਲ ਦਾ ਸਮਾਂ 30 ਸਤੰਬਰ ਤੱਕ ਗਿਆ ਵਧਾਇਆ

By  Shanker Badra June 4th 2020 06:19 PM

ਸਿੱਖਿਆ ਵਿਭਾਗ ਵੱਲੋਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਕਾਰਜਕਾਲ ਦਾ ਸਮਾਂ 30 ਸਤੰਬਰ ਤੱਕ ਗਿਆ ਵਧਾਇਆ:ਚੰਡੀਗੜ੍ਹ : ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲ ਪ੍ਰਬੰਧਕੀ ਕਮੇਟੀਆਂ ਦੀ ਮਿਆਦ 30 ਸਤੰਬਰ 2020 ਤੱਕ ਵਧਾ ਦਿੱਤੀ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ।

ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਦਾ ਕਾਰਜਕਾਲ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਮੁੱਖ ਰੱਖਦਿਆਂ 30 ਸਤੰਬਰ 2020 ਤੱਕ ਵਧਾ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਸਰਕਾਰੀ ਸਕੂਲਾਂ 'ਚ ਸਕੂਲ ਮੈਨੇਜਮੈਂਟ ਕਮੇਟੀਆਂ ਦਾ ਕਾਰਜਕਾਲ ਇਸ ਤੋਂ ਪਹਿਲਾਂ 31 ਮਾਰਚ 2020 ਨੂੰ ਖ਼ਤਮ ਹੋ ਗਿਆ ਸੀ ਪਰ ਸਿੱਖਿਆ ਵਿਭਾਗ ਵੱਲੋਂ ਹੁਣ ਵਧਾ ਦਿਤਾ ਗਿਆ ਹੈ।

-PTCNews

Punjab Education Department has extended the tenure of School Management Committees till September 30 ਸਿੱਖਿਆ ਵਿਭਾਗ ਵੱਲੋਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਕਾਰਜਕਾਲ ਦਾ ਸਮਾਂ 30 ਸਤੰਬਰ ਤੱਕ ਗਿਆ ਵਧਾਇਆ

Related Post