Punjab Election 2022: ਆਮ ਆਦਮੀ ਪਾਰਟੀ ਭਗਵੰਤ ਮਾਨ ਨੂੰ ਬਣਾਏਗੀ CM ਚਿਹਰਾ!

By  Riya Bawa January 4th 2022 05:00 PM -- Updated: January 4th 2022 06:06 PM

Punjab Election 2022: ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਕੁਝ ਹਫ਼ਤੇ ਬਾਕੀ ਹਨ ਤੇ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨ ਦੀ ਸੰਭਾਵਨਾ ਹੈ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਹੁਣ ਤੱਕ 'ਆਪ' ਨੇ ਚੋਣਾਂ ਲਈ 101 ਉਮੀਦਵਾਰਾਂ ਦੇ ਨਾਂ ਐਲਾਨੇ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਚਿਹਰਾ ਬਣਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ (Bhagwant Maan) ਪੰਜਾਬ 'ਚ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹੈ ਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਉਹ 'ਆਪ' ਦੇ ਇਕੱਲੇ ਉਮੀਦਵਾਰ ਸਨ, ਜਿਨ੍ਹਾਂ ਨੂੰ ਜਿੱਤ ਮਿਲੀ ਸੀ। ਇਸ ਵਾਰ ਕਾਂਗਰਸ ਦੇ ਨਾਲ-ਨਾਲ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਗਠਜੋੜ ਵਿਚਾਲੇ ਸਿਆਸੀ ਮੁਕਾਬਲਾ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਦੀ ਸਰਵਉੱਚ ਕਮੇਟੀ ਪੀਏਸੀ ਪਾਰਟੀ ਦੀ ਤਰਫੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਸਹਿਮਤ ਹੋ ਗਈ ਹੈ। ਪਾਰਟੀ ਸੂਤਰਾਂ ਅਨੁਸਾਰ ਹਾਲ ਹੀ ਵਿੱਚ ਹੋਈ ਪੀਏਏਸੀ ਦੀ ਮੀਟਿੰਗ 'ਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਮਾਨ ਦੇ ਨਾਂ ’ਤੇ ਮੋਹਰ ਲੱਗੀ ਸੀ ਪਰ ਅਜੇ ਅਧਿਕਾਰਤ ਐਲਾਨ ਹੋਣਾ ਬਾਕੀ ਹੈ। ਦੱਸਣਯੋਗ ਹੈ ਕਿ ਭਗਵੰਤ ਮਾਨ 2014 ਵਿਚ ਵੀ ਸੰਗਰੂਰ ਤੋਂ ਵਿਧਾਨ ਸਭਾ ਚੋਣ ਜਿੱਤਣ ਵਿਚ ਸਫਲ ਰਹੇ ਸਨ। ਭਗਵੰਤ ਮਾਨ ਦੇ ਕੱਦ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਬਣਾਇਆ ਗਿਆ। ਭਗਵੰਤ ਮਾਨ ਦੇ ਸਮਰਥਕ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ (Arvind Kejriwal) 'ਤੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਲਈ ਲਗਾਤਾਰ ਦਬਾਅ ਬਣਾ ਰਹੇ ਹਨ। -PTC News

Related Post