ਪੰਜਾਬ ਚੋਣਾਂ 2022: 'ਆਪ' ਨੇ ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕੀਤੀ

By  Jasmeet Singh January 21st 2022 10:06 PM

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਫਰਵਰੀ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ।

ਪਾਰਟੀ ਨੇ 12ਵੀਂ ਸੂਚੀ ਜਾਰੀ ਕੀਤੀ ਅਤੇ ਰਾਜ ਵਿੱਚ ਅਹਿਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਾਰ ਮੈਂਬਰਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ: ਦਵਿੰਦਰ ਬੰਬੀਹਾ ਅਤੇ ਸੁੱਖਾ ਦੁੱਨੇਕੇ ਦਾ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ

ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਪਾਰਟੀ ਦਾ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ ਹੈ। ਉਹ ਧੂਰੀ ਹਲਕੇ ਤੋਂ ਚੋਣ ਲੜਨਗੇ।

ਪੰਜਾਬ ਵਿੱਚ 20 ਫਰਵਰੀ ਨੂੰ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਕਾਂਗਰਸ ਨੇ 77 ਸੀਟਾਂ ਨਾਲ ਪੂਰਨ ਬਹੁਮਤ ਹਾਸਲ ਕੀਤਾ ਅਤੇ 10 ਸਾਲਾਂ ਤੱਕ ਸੱਤਾ ਵਿੱਚ ਰਹਿਣ ਵਾਲੀ ਅਕਾਲੀ-ਭਾਜਪਾ ਸਰਕਾਰ ਨੂੰ ਬਾਹਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਭਾਜਪਾ ਵਲੋਂ 8 ਐਸਸੀ, 13 ਸਿੱਖ ਅਤੇ 12 ਕਿਸਾਨਾਂ ਨਾਲ 34 ਉਮੀਦਾਵਾਰਾਂ ਦੀ ਪਹਿਲੀ ਸੂਚੀ ਜਾਰੀ

117 ਮੈਂਬਰੀ ਪੰਜਾਬ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ 20 ਸੀਟਾਂ ਨਾਲ ਦੂਜੇ ਨੰਬਰ 'ਤੇ ਰਹੀ।

- PTC News

Related Post