ਪੰਜਾਬ ਚੋਣ 2022: 'ਮੰਜਾ' ਬਣਿਆ ਸੰਯੁਕਤ ਸਮਾਜ ਮੋਰਚੇ ਦਾ ਚੋਣ ਨਿਸ਼ਾਨ

By  Jasmeet Singh February 4th 2022 04:34 PM -- Updated: February 4th 2022 05:02 PM

ਚੰਡੀਗੜ੍ਹ: ਸੰਯੁਕਤ ਸਮਾਜ ਮੋਰਚਾ ਨੇ ਭਾਰਤੀ ਚੋਣ ਕਮਿਸ਼ਨ ਨੂੰ ਆਪਣੇ ਬੈਨਰ ਹੇਠ ਲੜ ਰਹੇ ਸਾਰੇ ਆਜ਼ਾਦ ਉਮੀਦਵਾਰਾਂ ਨੂੰ ਸਾਂਝਾ ਚੋਣ ਨਿਸ਼ਾਨ ਅਲਾਟ ਕਰਨ ਲਈ ਕਿਹਾ ਸੀ।

ਇਹ ਵੀ ਪੜ੍ਹੋ: ਸਿੱਧੂ ਦਾ ਕਾਂਗਰਸ ਲੀਡਰਸ਼ਿਪ 'ਤੇ ਤਿੱਖਾ ਹਮਲਾ ਕਿਹਾ "ਪੰਜਾਬ ਲਈ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ"

ਇਸ ਵਿਧਾਨ ਸਭਾ ਚੋਣਾਂ ਵਿੱਚ ਕਿਸਾਨਾਂ ਤੋਂ ਸਿਆਸਤਦਾਨ ਬਣ ਰਹੇ ਐੱਸਐੱਸਐੱਮ ਦੇ ਉਮੀਦਵਾਰ ਨੂੰ ਚੋਣ ਨਿਸ਼ਾਨ ਵਜੋਂ ‘ਮਾਂਜਾ’ ਅਲਾਟ ਕੀਤਾ ਗਿਆ ਹੈ। ਚੋਣ ਨਿਸ਼ਾਨ ਦੀ ਅਲਾਟਮੈਂਟ ਕੱਲ੍ਹ 3 ਫਰਵਰੀ ਨੂੰ ਹੋਣੀ ਸੀ ਪਰ ਅੱਜ 4 ਫਰਵਰੀ ਨੂੰ ਹੋ ਪਾਈ ਹੈ।

ਐੱਸਐੱਸਐੱਮ ਨੇ ਆਪਣੇ ਉਮੀਦਵਾਰਾਂ ਨੂੰ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਇਸਲਈ ਕੀਤਾ ਹੈ ਕਿਉਂਕਿ ਇਹ ਜਥੇਬੰਦੀ ਪਹਿਲਾਂ ਆਪਣੇ ਆਪ ਨੂੰ ਇੱਕ ਰਾਜਨੀਤਕ ਪਾਰਟੀ ਵਜੋਂ ਰਜਿਸਟਰ ਕਰਵਾਉਣ ਵਿੱਚ ਅਸਫਲ ਰਹੀ ਸੀ, ਭਾਵੇਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਇਸ ਲਈ ਪ੍ਰਵਾਨਗੀ ਨਗ ਦਿੱਤੀ ਗਈ ਸੀ।

ਐੱਸਐੱਸਐੱਮ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ 'ਤੇ ਉਨ੍ਹਾਂ ਨੂੰ ਸਿਆਸੀ ਪਾਰਟੀ ਵਜੋਂ ਆਪਣੀ ਰਜਿਸਟ੍ਰੇਸ਼ਨ ਵਿੱਚ ਅੜਚਨ ਦਾ ਦੋਸ਼ ਲਾਇਆ ਸੀ। ਦੱਸਣਯੋਗ ਹੈ ਕਿ 1 ਫਰਵਰੀ ਦੀ ਰਾਤ ਤੱਕ ਸੰਯੁਕਤ ਸਮਾਜ ਮੋਰਚਾ ਆਪਣੇ ਆਪ ਨੂੰ ਰਾਜਨੀਤਕ ਪਾਰਟੀ ਵਜੋਂ ਰਜਿਸਟਰ ਕਰਵਾਣ ਵਿੱਚ ਸਫ਼ਲ ਰਹੀ ਸੀ।

1 ਫਰਵਰੀ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ ਹੋਣ ਦੇ ਨਾਲ, ਸਾਰੇ 107 SSM ਉਮੀਦਵਾਰਾਂ ਨੇ ਚੋਣ ਨਿਸ਼ਾਨਾਂ ਵਜੋਂ 'ਮੰਜਾ', 'ਘੜੇ' ਅਤੇ 'ਕੈਂਚੀ' ਦਾ ਸਾਂਝਾ ਵਿਕਲਪ ਦਿੰਦੇ ਹੋਏ ਆਜ਼ਾਦ ਉਮੀਦਵਾਰਾਂ ਵਜੋਂ ਆਪਣੇ ਕਾਗਜ਼ ਦਾਖਲ ਕੀਤੇ ਸਨ।

ਭਾਰਤੀ ਚੋਣ ਕਮਿਸ਼ਨ (ECI) ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ 'ਸੰਯੁਕਤ ਸਮਾਜ ਮੋਰਚਾ' ਨੂੰ ਰਸਮੀ ਰਜਿਸਟ੍ਰੇਸ਼ਨ ਲਈ ਹੋਰ ਮਾਪਦੰਡਾਂ ਨੂੰ ਪੂਰਾ ਕਰਨ ਦੇ ਅਧੀਨ ਸਿਆਸੀ ਪਾਰਟੀ ਦੇ ਨਾਂ ਵਜੋਂ ਮਨਜ਼ੂਰੀ ਦੇ ਦਿੱਤੀ ਹੈ।

20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਪਿਛਲੇ ਮਹੀਨੇ 19 ਕਿਸਾਨ ਜਥੇਬੰਦੀਆਂ ਵੱਲੋਂ ‘ਸੰਯੁਕਤ ਸਮਾਜ ਮੋਰਚਾ’ ਸਿਰਲੇਖ ਦੀ ਤਜਵੀਜ਼ ਰੱਖੀ ਗਈ ਸੀ।

ਇਹ ਵੀ ਪੜ੍ਹੋ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਹੋਣਗੇ ਕਾਂਗਰਸ ਦੇ ਸਟਾਰ ਪ੍ਰਚਾਰਕ

ਐੱਸਐੱਸਐੱਮ 10 ਸੀਟਾਂ 'ਤੇ ਚੋਣ ਲੜ ਰਹੀ ਸੰਯੁਕਤ ਸੰਘਰਸ਼ ਪਾਰਟੀ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ।

-PTC News

Related Post