Punjab Election 2022: 'ਦ ਗਰੇਟ ਖਲੀ' ਬੀਜੇਪੀ 'ਚ ਹੋਏ ਸ਼ਾਮਲ

By  Riya Bawa February 10th 2022 01:36 PM -- Updated: February 10th 2022 01:51 PM

ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਚੋਣਾਂ ਦੇ ਮੱਦੇਨਜ਼ਰ ਨਵੇਂ-ਨਵੇਂ ਮਸ਼ਹੂਰ ਚਿਹਰੇ ਸਿਆਸੀ ਪਾਰਟੀਆਂ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਵਿਚਕਾਰ ਰੈਸਲਰ 'ਦਿ ਗ੍ਰੇਟ ਖਲੀ ਦਲੀਪ ਸਿੰਘ' ('The Great Khali')   ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਥੋੜ੍ਹੀ ਦੇਰ ਪਹਿਲਾਂ ਖਲੀ ਨੇ ਬੀਜੇਪੀ ਆਗੂ ਕੈਲਾਸ਼ ਚੌਧਰੀ ਨਾਲ ਮੁਲਾਕਾਤ ਕੀਤੀ ਸੀ। ਦਿੱਲੀ ਦਫ਼ਤਰ ਵਿੱਚ ਭਾਜਪਾ ਆਗੂਆਂ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਦਾ ਪਿਛੋਕੜ ਹਿਮਾਚਲ ਪ੍ਰਦੇਸ਼ ਹੈ। ਅੱਜ ਉਨ੍ਹਾਂ ਨੇ ਦਿੱਲੀ 'ਚ ਬੀਜੇਪੀ ਦਾ ਹੱਥ ਫੜਿਆ ਹੈ ਤਾਂ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਲਈ ਹੈ। Punjab Election 2022: 'ਦ ਗਰੇਟ ਖਲੀ' ਬੀਜੇਪੀ 'ਚ ਹੋਏ ਸ਼ਾਮਲ ਦੱਸ ਦੇਈਏ ਕਿ ਬੀਤੇ ਦਿਨੀਂ ਬਾਲੀਵੁੱਡ ਅਦਾਕਾਰਾ ਮਾਹੀ ਗਿੱਲ ਤੇ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਵੀ BJP ਵਿੱਚ ਸ਼ਾਮਿਲ ਹੋਏ ਸਨ। ਦੱਸ ਦੇਈਏ ਕਿ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਤੇ ਢੀਂਡਸਾ ਦੀ ਪਾਰਟੀ ਨਾਲ ਗਠਜੋੜ ਕਰ ਕੇ ਚੋਣ ਮੈਦਾਨ ਵਿੱਚ ਉਤਰੀ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ 14 ਫਰਵਰੀ ਨੂੰ ਜਲੰਧਰ ਵਿੱਚ ਰੈਲੀ ਕਰਨ ਜਾ ਰਹੇ ਹਨ। ਇਥੇ ਪੜ੍ਹੋ ਹੋਰ ਖ਼ਬਰਾਂ: Punjab elections 2022: ਅਰਵਿੰਦ ਕੇਜਰੀਵਾਲ ਦੀ ਧੀ ਤੇ ਪਤਨੀ ਕਰਨਗੇ ਚੋਣ ਪ੍ਰਚਾਰ [caption id="attachment_586638" align="alignnone" width="750"]Punjab Election 2022: 'ਦ ਗਰੇਟ ਖਲੀ' ਬੀਜੇਪੀ 'ਚ ਹੋਏ ਸ਼ਾਮਲ Punjab Election 2022: 'ਦ ਗਰੇਟ ਖਲੀ' ਬੀਜੇਪੀ 'ਚ ਹੋਏ ਸ਼ਾਮਲ[/caption] ਗ੍ਰੇਟ ਖਲੀ ਰਾਸ਼ਟਰੀ ਰਾਜਧਾਨੀ 'ਚ ਭਾਜਪਾ ਦੇ ਮੁੱਖ ਦਫਤਰ ਪਹੁੰਚੇ ਸਨ। ਉਨ੍ਹਾਂ ਦਾ ਭਾਜਪਾ ਵਿੱਚ ਸ਼ਾਮਲ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਹੋਇਆ ਹੈ। ਦਲੀਪ ਸਿੰਘ ਰਾਣਾ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਸਮੇਂ ਕੇਂਦਰੀ ਮੰਤਰੀ ਜਤਿੰਦਰ ਸਿੰਘ ਮੌਜੂਦ ਸਨ। 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 ਹੋਣੀਆਂ ਹਨ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। -PTC News

Related Post