ਜਾਣੋ, ਪੰਜਾਬ ਦੀਆਂ 13 ਸੀਟਾਂ 'ਤੇ ਹੁਣ ਤੱਕ ਕਿੰਨ੍ਹੇ ਫੀਸਦੀ ਹੋਈ ਵੋਟਿੰਗ

By  Jashan A May 19th 2019 11:09 AM -- Updated: May 19th 2019 01:26 PM

ਜਾਣੋ, ਪੰਜਾਬ ਦੀਆਂ 13 ਸੀਟਾਂ 'ਤੇ ਹੁਣ ਤੱਕ ਕਿੰਨ੍ਹੇ ਫੀਸਦੀ ਹੋਈ ਵੋਟਿੰਗ,ਮੋਹਾਲੀ: ਲੋਕ ਸਭਾ ਚੋਣਾਂ ਦੇ ਅੰਤਿਮ ਅਤੇ 7ਵੇਂ ਪੜਾਅ ਲਈ ਪੰਜਾਬ ਸਮੇਤ 7 ਸੂਬਿਆਂ ਦੀਆਂ 59 ਸੀਟਾਂ ‘ਤੇ ਵੋਟਿੰਗ ਪ੍ਰੀਕਿਰਿਆ ਜਾਰੀ ਹੈ। ਜਿਸ ਦੌਰਾਨ ਉਮੀਦਵਾਰਾਂ ‘ਚ ਕਾਫੀ ਉਤਸੁਕਤਾ ਦਿਖਾਈ ਜਾ ਰਹੀ ਹੈ। ਸਵੇਰ ਤੋਂ ਹੀ ਵੋਟਰ ਲੰਮੀਆਂ ਕਤਾਰਾਂ 'ਚ ਲੱਗੇ ਹੋਏ ਹਨ।

voting 2 ਜਾਣੋ, ਪੰਜਾਬ ਦੀਆਂ 13 ਸੀਟਾਂ 'ਤੇ ਹੁਣ ਤੱਕ ਕਿੰਨ੍ਹੇ ਫੀਸਦੀ ਹੋਈ ਵੋਟਿੰਗ

ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ‘ਚ 2 ਘੰਟੇ ਦੌਰਾਨ ਸ਼ਾਂਤੀਪੂਰਨ ਢੰਗ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਕਾਫੀ ਚੰਗੀ ਵੋਟਿੰਗ ਹੋ ਰਹੀ ਹੈ।

ਹੁਣ ਤਕ ਗੁਰਦਾਸਪੁਰ 'ਚ 9.94%, ਅੰਮ੍ਰਿਤਸਰ 'ਚ 7.34%, ਖਡੂਰ ਸਾਹਿਬ 'ਚ 9.04%, ਜਲੰਧਰ 'ਚ 9.52%, ਹੁਸ਼ਿਆਰਪੁਰ 'ਚ 9.03%, ਸ੍ਰੀ ਅਨੰਦਪੁਰ ਸਾਹਿਬ 'ਚ 9.18%, ਲੁਧਿਆਣਾ 'ਚ 9.06%, ਫਤਹਿਗੜ੍ਹ ਸਾਹਿਬ 'ਚ, 10.55%, ਫਰੀਦਕੋਟ 'ਚ, 9.70%, ਫਿਰੋਜ਼ਪੁਰ 'ਚ 11.23%, ਬਠਿੰਡਾ 'ਚ 10.06%, ਸੰਗਰੂਰ 'ਚ, 11.14 % ਅਤੇ ਪਟਿਆਲਾ 'ਚ 13.98 % ਵੋਟਿੰਗ ਹੋ ਚੁੱਕੀ ਹੈ।

voting ਜਾਣੋ, ਪੰਜਾਬ ਦੀਆਂ 13 ਸੀਟਾਂ 'ਤੇ ਹੁਣ ਤੱਕ ਕਿੰਨ੍ਹੇ ਫੀਸਦੀ ਹੋਈ ਵੋਟਿੰਗ

ਦੱਸਣਯੋਗ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ 'ਚ ਹਨ ,ਜਿਨ੍ਹਾਂ ਵਿੱਚ 24 ਮਹਿਲਾਵਾਂ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,08,92,674 ਵੋਟਰ ਕਰ ਰਹੇ ਹਨ। ਇਨ੍ਹਾਂ ਵੋਟਰਾਂ ਵਿਚ ਪੁਰਸ਼ ਵੋਟਰ 1,10,59,828 ਮਹਿਲਾ ਵੋਟਰ 98,32,286 ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।

-PTC News

ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ

Related Post