ਹੁਣ ਤੱਕ ਪੰਜਾਬ ਦੀਆਂ 13 ਸੀਟਾਂ 'ਤੇ ਇੰਨ੍ਹੇ ਫੀਸਦੀ ਹੋਈ ਵੋਟਿੰਗ, ਪੜ੍ਹੋ ਖਬਰ

By  Jashan A May 19th 2019 03:55 PM -- Updated: May 19th 2019 04:02 PM

ਹੁਣ ਤੱਕ ਪੰਜਾਬ ਦੀਆਂ 13 ਸੀਟਾਂ 'ਤੇ ਇੰਨ੍ਹੇ ਫੀਸਦੀ ਹੋਈ ਵੋਟਿੰਗ, ਪੜ੍ਹੋ ਖਬਰ,ਮੋਹਾਲੀ: ਲੋਕ ਸਭਾ ਚੋਣਾਂ ਦੇ ਅੰਤਿਮ ਪੜਾਅ 'ਚ ਪੰਜਾਬ ਸਮੇਤ 7 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਿੰਗ ਪ੍ਰੀਕਿਰਿਆ ਜਾਰੀ ਹੈ। ਜਿਸ ਦੌਰਾਨ ਪੰਜਾਬ ਦੇ ਲੋਕਾਂ 'ਚ ਵੋਟਾਂ ਨੂੰ ਲੈ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਆਪਣੇ ਪਸੰਦੀਦਾ ਉਮੀਦਵਾਰ ਨੂੰ ਜਿਤਾਉਣ ਲਈ ਪੰਜਾਬ ਦੇ ਵੋਟਰਾਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਵੋਟਰ ਲੰਮੀਆਂ ਕਤਾਰਾਂ 'ਚ ਲੱਗੇ ਹੋਏ ਹਨ ਅਤੇ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਰਹੇ ਹਨ।

ele ਹੁਣ ਤੱਕ ਪੰਜਾਬ ਦੀਆਂ 13 ਸੀਟਾਂ 'ਤੇ ਇੰਨ੍ਹੇ ਫੀਸਦੀ ਹੋਈ ਵੋਟਿੰਗ, ਪੜ੍ਹੋ ਖਬਰ

ਇਸ ਦੌਰਾਨ ਗੁਰਦਾਸਪੁਰ ‘ਚ 48.63%, ਅੰਮ੍ਰਿਤਸਰ ‘ਚ 43.8 , ਖਡੂਰ ਸਾਹਿਬ ‘ਚ, 46.60%, ਜਲੰਧਰ ‘ਚ 46.75%, ਹੁਸ਼ਿਆਰਪੁਰ ‘ਚ 45.31, ਸ੍ਰੀ ਅਨੰਦਪੁਰ ਸਾਹਿਬ ‘ਚ, 47.99, ਲੁਧਿਆਣਾ ‘ਚ 45.7 , ਫਤਹਿਗੜ੍ਹ ਸਾਹਿਬ ‘ਚ 48.76%, ਫਰੀਦਕੋਟ ‘ਚ 45.52, ਫਿਰੋਜ਼ਪੁਰ ‘ਚ 52.31, ਬਠਿੰਡਾ ‘ਚ 50.54, ਸੰਗਰੂਰ ‘ਚ 52.34% ਅਤੇ ਪਟਿਆਲਾ ‘ਚ 51.74 ਫੀਸਦੀ ਵੋਟਿੰਗ ਹੋ ਚੁੱਕੀ ਹੈ।

ele ਹੁਣ ਤੱਕ ਪੰਜਾਬ ਦੀਆਂ 13 ਸੀਟਾਂ 'ਤੇ ਇੰਨ੍ਹੇ ਫੀਸਦੀ ਹੋਈ ਵੋਟਿੰਗ, ਪੜ੍ਹੋ ਖਬਰ

ਦੱਸਣਯੋਗ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ 'ਚ ਹਨ ,ਜਿਨ੍ਹਾਂ ਵਿੱਚ 24 ਮਹਿਲਾਵਾਂ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,08,92,674 ਵੋਟਰ ਕਰ ਰਹੇ ਹਨ।

ele ਹੁਣ ਤੱਕ ਪੰਜਾਬ ਦੀਆਂ 13 ਸੀਟਾਂ 'ਤੇ ਇੰਨ੍ਹੇ ਫੀਸਦੀ ਹੋਈ ਵੋਟਿੰਗ, ਪੜ੍ਹੋ ਖਬਰ

ਇਨ੍ਹਾਂ ਵੋਟਰਾਂ ਵਿਚ ਪੁਰਸ਼ ਵੋਟਰ 1,10,59,828 ਮਹਿਲਾ ਵੋਟਰ 98,32,286 ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।

-PTC News

ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ

Related Post