ਪੰਜਾਬ ਵਿਚ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ਼ ਭਾਜਪਾ ਨੇ ਕਈ ਥਾਵਾਂ 'ਤੇ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ

By  Shanker Badra January 9th 2020 04:07 PM

ਪੰਜਾਬ ਵਿਚ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ਼ ਭਾਜਪਾ ਨੇ ਕਈ ਥਾਵਾਂ 'ਤੇ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ:ਚੰਡੀਗੜ੍ਹ : ਪੰਜਾਬ ਵਿੱਚ ਲਗਾਤਾਰ ਬਿਜਲੀ ਦੀਆਂ ਵੱਧ ਰਹੀ ਕੀਮਤਾਂ ਨੂੰ ਦੇਖਦੇ ਹੋਏ ਅੱਜ ਗੁਰਦਾਸਪੁਰ ,ਜੰਡਿਆਲਾ ਗੁਰੂ ,ਅੰਮ੍ਰਿਤਸਰ ਅਤੇ ਬਟਾਲਾ ਵਿੱਚ ਭਾਜਪਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ।

Punjab electricity cost rising Against many places BJP Captain Government Against Protest ਪੰਜਾਬ ਵਿਚ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ਼ ਭਾਜਪਾ ਨੇ ਕਈ ਥਾਵਾਂ 'ਤੇ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ

ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ 'ਚ ਕੀਤੇ ਜਾ ਰਹੇ ਵਾਧੇ ਦੇ ਵਿਰੁੱਧ ਅੱਜ ਅੰਮ੍ਰਿਤਸਰ ਵਿੱਚ ਭਾਜਪਾ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਇਕਾਈ ਵਲੋਂ ਪੰਜਾਬ ਸਰਕਾਰ ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ 'ਤੇ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਦੀ ਜ਼ੋਰਦਾਰ ਨਿੰਦਾ ਕੀਤੀ।

Punjab electricity cost rising Against many places BJP Captain Government Against Protest ਪੰਜਾਬ ਵਿਚ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ਼ ਭਾਜਪਾ ਨੇ ਕਈ ਥਾਵਾਂ 'ਤੇ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ

ਬਟਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਭਾਟੀਆ ਦੀ ਅਗਵਾਈ 'ਚ ਭਾਜਪਾਈਆਂ ਨੇ ਬਿਜਲੀ ਦਰ ਦੀਆਂ ਵਧੀਆਂ ਕੀਮਤਾਂ ਕਾਰਨ ਬਟਾਲਾ ਦੇ ਗਾਂਧੀ ਚੌਂਕ 'ਚ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਰੋਸ ਪ੍ਰਦਰਸ਼ਨ ਵਿਚ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਸਾਥੀਆਂ ਸਮੇਤ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ। ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖੇ ਵਾਰ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਬਿਜਲੀ ਦੀ ਕੀਮਤ ਵਧਾ ਕੇ ਲੋਕਾਂ ਦੀ ਕਮਰ ਤੋੜ ਦਿੱਤੀ ਹੈ।

Punjab electricity cost rising Against many places BJP Captain Government Against Protest ਪੰਜਾਬ ਵਿਚ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ਼ ਭਾਜਪਾ ਨੇ ਕਈ ਥਾਵਾਂ 'ਤੇ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ

ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ ,ਉਹਨਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ ਅਤੇ ਪੰਜਾਬ ਦੀ ਜਨਤਾ ਉਪਰ ਬਿਜਲੀ ਦੇ ਰੇਟ ਵਧਾ ਕੇ ਹੋਰ ਬੋਜ਼ ਪਾਇਆ ਜਾ ਰਿਹਾ ਅਤੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਪੰਜਾਬ 'ਚ ਕੈਪਟਨ ਸਰਕਾਰ ਨੇ 18 ਵਾਰ ਬਿਜਲੀ ਅਤੇ ਟੈਕਸ ਵਧਾਏ ਹਨ।

-PTCNews

Related Post