Mon, Dec 22, 2025
Whatsapp

Gurbinder singh Atwal Dies: ਨਹੀਂ ਰਹੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲ

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਅਧੀਨ ਪੈਂਦੇ ਭੁੱਲਥ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਗੁਰਬਿੰਦਰ ਸਿੰਘ ਅਟਵਾਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ।

Reported by:  PTC News Desk  Edited by:  Aarti -- July 25th 2023 04:34 PM
Gurbinder singh Atwal Dies: ਨਹੀਂ ਰਹੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲ

Gurbinder singh Atwal Dies: ਨਹੀਂ ਰਹੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲ

Gurbinder singh Atwal Dies: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਅਧੀਨ ਪੈਂਦੇ ਭੁੱਲਥ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਗੁਰਬਿੰਦਰ ਸਿੰਘ ਅਟਵਾਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਦੱਸ ਦਈਏ ਕਿ ਉਨ੍ਹਾਂ ਨੇ ਸ਼੍ਰੀਨਗਰ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਏ। 

ਰਿਸ਼ਤੇਦਾਰਾਂ ਨੂੰ ਮਿਲਣ ਲਈ ਜਾ ਰਹੇ ਸੀ ਸ਼੍ਰੀਨਗਰ 


ਮਿਲੀ ਜਾਣਕਾਰੀ ਮੁਤਾਬਿਕ ਗੁਰਬਿੰਦਰ ਸਿੰਘ ਅਟਵਾਲ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਹਵਾਈ ਜਹਾਜ਼ ਰਾਹੀਂ ਸ਼੍ਰੀਨਗਰ ਜਾ ਰਹੇ ਸੀ ਕਿ ਉਨ੍ਹਾਂ ਨੂੰ ਖੂਨ ਦੀਆਂ ਉਲਟੀਆਂ ਆਉਣ ਲੱਗੀਆਂ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਟਵਾਲ ਦੀ ਮੌਤ 'ਤੇ ਕਾਂਗਰਸੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਕਾਂਗਰਸੀ ਆਗੂਆਂ ਨੇ ਜਤਾਇਆ ਦੁੱਖ 

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੁੱਖ ਜਾਹਿਰ ਕਰਦੇ ਹੋਏ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਸ. ਗੁਰਬਿੰਦਰ ਸਿੰਘ ਅਟਵਾਲ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਮਨ ਨੂੰ ਬਹੁਤ ਦੁੱਖ ਲੱਗਿਆ। ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਸਾਡੇ ਸਤਿਕਾਰਯੋਗ ਸਾਥੀ ਅਤੇ ਸਾਬਕਾ ਵਿਧਾਇਕ ਗੁਰਵਿੰਦਰ ਅਟਵਾਲ ਦਾ ਦੇਹਾਂਤ ਹੋ ਗਿਆ ਹੈ। ਪਰਮਾਤਮਾ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

ਇਹ ਵੀ ਪੜ੍ਹੋ: Sri Kartarpur Sahib: ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਖੁਸ਼ਖਬਰੀ !

- PTC NEWS

Top News view more...

Latest News view more...

PTC NETWORK
PTC NETWORK