ਦਿੱਲੀ ਕਿਸਾਨ ਮੋਰਚੇ 'ਚ ਡਟੇ ਪਿੰਡ ਕੋਟਲੀ ਢੋਲੇ ਸ਼ਾਹ ਦੇ ਕਿਸਾਨ ਦੀ ਹੋਈ ਮੌਤ

By  Shanker Badra January 23rd 2021 06:13 PM

ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 59ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਦਿੱਲੀ ਬਾਰਡਰ 'ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ।

Punjab farmer dies at Delhi's Singhu border During Kisan Andolan ਦਿੱਲੀ ਕਿਸਾਨ ਮੋਰਚੇ 'ਚ ਡਟੇ ਪਿੰਡ ਕੋਟਲੀ ਢੋਲੇ ਸ਼ਾਹ ਦੇ ਕਿਸਾਨ ਦੀ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ

ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਰਤਨ ਸਿੰਘ (75) ਪੁੱਤਰ ਸਦਾਗਰ ਸਿੰਘ ਪਿੰਡ ਕੋਟਲੀ ਢੋਲੇ ਸ਼ਾਹ ,ਤਹਿਸੀਲ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਅਤੇ ਉਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਆਗੂ ਸੀ।

Punjab farmer dies at Delhi's Singhu border During Kisan Andolan ਦਿੱਲੀ ਕਿਸਾਨ ਮੋਰਚੇ 'ਚ ਡਟੇ ਪਿੰਡ ਕੋਟਲੀ ਢੋਲੇ ਸ਼ਾਹ ਦੇ ਕਿਸਾਨ ਦੀ ਹੋਈ ਮੌਤ

ਇਹ ਜਾਣਕਾਰੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵੱਲੋਂ ਦਿੱਤੀ ਗਈ ਹੈ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਨੁਸਾਰ ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਕੱਲ 24 ਜਨਵਰੀ ਨੂੰ ਉਹਨਾਂ ਦੇ ਪਿੰਡ ਵਿਖੇ ਇੰਨਕਲਾਬੀ ਨਾਅਰਿਆਂ ਦੇ ਨਾਲ ਕੀਤਾ ਜਾਵੇਗਾ।  ਜਦੋਂ ਉਨ੍ਹਾਂ ਦੀ ਮੌਤ ਦੀ ਖ਼ਬਰ ਉਨ੍ਹਾਂ ਦੇ ਪਿੰਡ ਕੋਟਲੀ ਢੋਲੇ ਸ਼ਾਹ ਅੰਮ੍ਰਿਤਸਰ ਵਿਖੇ ਪਹੁੰਚੀ ਤਾਂ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ।

ਪੜ੍ਹੋ ਹੋਰ ਖ਼ਬਰਾਂ : 4 ਕਿਸਾਨ ਲੀਡਰਾਂ ਨੂੰ ਗੋਲ਼ੀ ਮਾਰਨ ਦੀ ਰਚੀ ਗਈ ਸੀ ਸਾਜ਼ਿਸ਼, ਇਸ ਸ਼ਖਸ ਨੇ ਕੀਤਾ ਵੱਡਾ ਖ਼ੁਲਾਸਾ

Punjab farmer dies at Delhi's Singhu border During Kisan Andolan ਦਿੱਲੀ ਕਿਸਾਨ ਮੋਰਚੇ 'ਚ ਡਟੇ ਪਿੰਡ ਕੋਟਲੀ ਢੋਲੇ ਸ਼ਾਹ ਦੇ ਕਿਸਾਨ ਦੀ ਹੋਈ ਮੌਤ

ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪਿੰਡ ਖੁਡਾਲ ਕਲਾਂ ਦੇ ਕਿਸਾਨ ਦੀ ਦਿਲ ਦਾ ਦੌਰਾ ਪੈ ਜਾਣ ਕਰਕੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਜੁਗਿੰਦਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਭੋਲਾ ਸਿੰਘ ਪੁੱਤਰ ਭਜਨ ਸਿੰਘ (48) ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਮੈਂਬਰ ਸੀ।

-PTCNews

Related Post