ਦੁੱਖਦਾਈ ਖ਼ਬਰ : ਦਿੱਲੀ ਅੰਦੋਲਨ ’ਚੋਂ ਪਰਤੇ ਨੌਜਵਾਨ ਕਿਸਾਨ ਤੇ ਖ਼ਿਡਾਰੀ ਨੇ ਕੀਤੀ ਖ਼ੁਦਕੁਸ਼ੀ

By  Jagroop Kaur December 20th 2020 05:44 PM -- Updated: December 20th 2020 07:49 PM

ਬਠਿੰਡਾ : ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦਰਮਿਆਨ ਆਪਣੀਆਂ ਜਾਨਾਂ ਗੁਆ ਚੁਕੇ ਕਿਸਾਨਾਂ ਨੂੰ ਅੱਜ ਸ਼ਰਧਾਂਜਲੀ ਦੇ ਕਿ ਯਾਦ ਕੀਤਾ ਗਿਆ , ਤਾਂ ਉਥੇ ਹੀ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿਚ ਇਕ 22 ਸਾਲਾ ਨੌਜਵਾਨ ਕਿਸਾਨ ਅਤੇ ਕੌਮੀ ਪੱਧਰ ਦੇ ਰੱਸਾ-ਕੱਸੀ ਦੇ ਖਿਡਾਰੀ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਭਗਤਾਭਾਈ ਕਾ ਵਿਚ ਪੈਂਦੇ ਦਿਆਲਪੁਰਾ ਮਿਰਜ਼ਾ ਦੀ ਹੈ। ਜਿੱਥੋਂ ਦੇ 22 ਸਾਲਾ ਨੌਜਵਾਨ ਕਿਸਾਨ ਗੁਰਲਾਭ ਸਿੰਘ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ।22-year-old Punjab farmer commits suicideਮਿਲੀ ਜਾਣਕਾਰੀ ਮੁਤਾਬਕ ਗੁਰਲਾਭ ਸਿੰਘ ਮਹਿਜ਼ ਦੋ ਦਿਨ ਪਹਿਲਾਂ 18 ਤਾਰੀਖ ਨੂੰ ਹੀ ਦਿੱਲੀ ਸੰਘਰਸ਼ ਤੋਂ ਪਿੰਡ ਪਰਤਿਆ ਸੀ ਅਤੇ ਉਦੋਂ ਤੋਂ ਹੀ ਪ੍ਰੇਸ਼ਾਨ ਸੀ। ਪਰਿਵਾਰ ਦੇ ਦੱਸਣ ਮੁਤਾਬਕ ਗੁਰਲਾਭ ਸਿੰਘ ਕੌਮੀ ਪੱਧਰ ਦਾ ਰੱਸਾ-ਕੱਸੀ ਦਾ ਖਿਡਾਰੀ ਸੀ ਅਤੇ ਪਿਛਲੇ 15 ਦਿਨਾਂ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਨਾਲ ਜੁੜਿਆ ਹੋਇਆ ਸੀ। ਪਰਿਵਾਰ ਮੁਤਾਬਕ ਗੁਰਲਾਭ ਪਰਸੋਂ ਹੀ ਦਿੱਲੀ ਤੋਂ ਪਰਤਿਆ ਅਤੇ ਅੱਜ ਉਸ ਨੇ ਜ਼ਹਿਰ ਨਿਗਲ ਗਿਆ।

ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਗੁਰਲਾਭ ਉਦੋਂ ਜਿਉਂਦਾ ਸੀ ਅਤੇ ਉਸ ਨੇ ਕਿਹਾ ਕਿ ਉਨ੍ਹਾਂ ਕੋਲ ਕਮਾਈ ਦਾ ਕੋਈ ਹੋਰ ਸਾਧਨ ਨਹੀਂ ਹੈ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਕਿਸਾਨ ਗੁਰਲਾਭ ਸਿੰਘ ਦੇ ਪਰਿਵਾਰ ’ਤੇ ਲੱਖਾਂ ਰੁਪਏ ਦਾ ਕਰਜ਼ ਵੀ ਸੀ।ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਪੁਲਸ ਨੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰ ਦੇ ਸਪੁਰਦ ਕਰ ਦਿੱਤਾ ਹੈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Related Post