ਦਿੱਲੀ ਦੇ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਇਕ ਹੋਰ ਕਿਸਾਨ ਦੀ ਹੋਈ ਮੌਤ

By  Shanker Badra January 23rd 2021 11:47 AM

ਮਾਨਸਾ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 59ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਦਿੱਲੀ ਬਾਰਡਰ 'ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ।

ਪੜ੍ਹੋ ਹੋਰ ਖ਼ਬਰਾਂ : ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ, ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਫਸਿਆ ਪੇਚ

Punjab Farmer kills at Tikri Border from Village Khudal Kalan ਦਿੱਲੀ ਦੇ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਇਕ ਹੋਰ ਕਿਸਾਨ ਦੀ ਹੋਈ ਮੌਤ

ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਪਿੰਡ ਖੁਡਾਲ ਕਲਾਂ ਦੇ ਕਿਸਾਨ ਦੀ ਦਿਲ ਦਾ ਦੌਰਾ ਪੈ ਜਾਣ ਕਰਕੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਜੁਗਿੰਦਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਭੋਲਾ ਸਿੰਘ ਪੁੱਤਰ ਭਜਨ ਸਿੰਘ (48) ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਮੈਂਬਰ ਸੀ।

Punjab Farmer kills at Tikri Border from Village Khudal Kalan ਦਿੱਲੀ ਦੇ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਇਕ ਹੋਰ ਕਿਸਾਨ ਦੀ ਹੋਈ ਮੌਤ

ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਡਟਿਆ ਹੋਇਆ ਸੀ। ਅੱਜ ਸਵੇਰੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਸਿਰ ਚੜਿਆ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।

Punjab Farmer kills at Tikri Border from Village Khudal Kalan ਦਿੱਲੀ ਦੇ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਇਕ ਹੋਰ ਕਿਸਾਨ ਦੀ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : 4 ਕਿਸਾਨ ਲੀਡਰਾਂ ਨੂੰ ਗੋਲ਼ੀ ਮਾਰਨ ਦੀ ਰਚੀ ਗਈ ਸੀ ਸਾਜ਼ਿਸ਼, ਇਸ ਸ਼ਖਸ ਨੇ ਕੀਤਾ ਵੱਡਾ ਖ਼ੁਲਾਸਾ

ਬੀਤੀ ਰਾਤ ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਨੇ ਇਕ ਸ਼ੱਕੀ ਨੌਜਵਾਨ ਨੂੰ ਫ਼ੜਿਆ ਹੈ ,ਜਿਸ ਨੇ ਦਾਅਵਾ ਕੀਤਾ ਕਿ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਕਰਨੀ ਅਤੇ 4 ਕਿਸਾਨ ਲੀਡਰਾਂ ਨੂੰ ਗੋਲ਼ੀ ਮਾਰਨ ਦੀ ਸਾਜ਼ਿਸ਼ ਰਚੀ ਗਈ ਸੀ। ਇਸ ਸ਼ੱਕੀ ਨੌਜਵਾਨ ਨੇ ਦੱਸਿਆ ਸਾਡਾ ਪਲਾਨ ਇਹ ਸੀ ਕਿ ਜਿਵੇਂ ਹੀ ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਦੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨਗੇ ਤਾਂ ਦਿੱਲੀ ਪੁਲਿਸ ਇਨ੍ਹਾਂ ਨੂੰ ਰੋਕੇਗੀ।

-PTCNews

Related Post