ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ ,ਅਜਿਹੇ ਕਿਸਾਨਾਂ ਨੂੰ ਹੁਣ ਮਿਲੇਗਾ ਦੁਗਣਾ ਮੁਆਵਜ਼ਾ

By  Shanker Badra June 22nd 2018 08:06 AM

ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ ,ਅਜਿਹੇ ਕਿਸਾਨਾਂ ਨੂੰ ਹੁਣ ਮਿਲੇਗਾ ਦੁਗਣਾ ਮੁਆਵਜ਼ਾ:ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦੇਣ ਲਈ ਮੌਸਮ ਕਾਰਨ ਖ਼ਰਾਬ ਹੋਣ ਵਾਲੀਆਂ ਫ਼ਸਲਾਂ ਦੇ ਮੁਆਵਜ਼ੇ ਵਿੱਚ 50 ਫ਼ੀਸਦੀ ਵਾਧਾ ਕਰ ਦਿੱਤਾ ਹੈ।ਹੁਣ ਇਹ ਮੁਆਵਜ਼ਾ 8,000 ਰੁਪਏ ਤੋਂ ਵਧਾ ਕੇ 12,000 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ।punjab farmer weather reason Deteriorating crops 12,000 RS Compensationਇਹ ਜਾਣਕਾਰੀ ਮੀਡੀਆ ਨਾਲ ਸੂਬੇ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸਾਂਝੀ ਕੀਤੀ ਹੈ।ਉਨ੍ਹਾਂ ਕਿਹਾ ਇਹ ਹੁਕਮ 20 ਜੂਨ ਤੋਂ ਲਾਗੂ ਹੋ ਗਏ ਹਨ।ਇਸ ਮੌਕੇ ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਹੁਣ ਤੱਕ ਖ਼ਰਾਬ ਹੋਣ ਵਾਲੀ 26 ਤੋਂ 32 ਫ਼ੀਸਦੀ ਫ਼ਸਲ ਲਈ 2,000 ਰੁਪਏ ਪ੍ਰਤੀ ਏਕੜ ਅਤੇ 33 ਤੋਂ 75 ਫ਼ੀਸਦੀ ਖ਼ਰਾਬ ਹੋਣ ਵਾਲੀ ਫ਼ਸਲ ਲਈ 5,400 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੰਦੀ ਰਹੀ ਹੈ।punjab farmer weather reason Deteriorating crops 12,000 RS Compensationਮੰਤਰੀ ਨੇ ਕਿਹਾ ਕਿ ਕਿਸਾਨ ਕੁਦਰਤੀ ਮਾਰਾਂ ਕਾਰਨ ਵੀ ਜ਼ਿਆਦਾ ਕਰਜ਼ਾਈ ਹੋ ਗਿਆ ਹੈ ਜਿਸ ਕਾਰਨ ਉਹ ਖ਼ੁਦਕੁਸ਼ੀਆਂ ਦੇ ਰਾਹ ਉੇੱਤੇ ਤੁਰ ਪਿਆ ਹੈ।ਉਨ੍ਹਾਂ ਕਿਹਾ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਬਾਹ ਫੜਨ ਲਈ ਵਚਨਬੱਧ ਹੈ।ਸੁਖਬਿੰਦਰ ਸਰਕਾਰੀਆ ਨੇ ਕਿਹਾ ਕਿ ਕਿਸਾਨਾਂ ਲਈ ਕਰਜ਼ਾ ਮੁਕਤੀ ਸਕੀਮ ਪਹਿਲਾਂ ਤੋਂ ਹੀ ਚੱਲ ਰਹੀ ਹੈ,ਜਿਸ ਨਾਲ ਸੂਬੇ ਦੇ ਅਨੇਕਾਂ ਕਿਸਾਨਾਂ ਨੂੰ ਫ਼ਾਇਦਾ ਪਹੁੰਚ ਚੁੱਕਿਆ ਹੈ।punjab farmer weather reason Deteriorating crops 12,000 RS Compensationਮੰਤਰੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੀ ਖ਼ੁਸ਼ਹਾਲੀ ਲਈ ਜਲਦ ਤੋਂ ਜਲਦ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣ ਅਤੇ ਕਿਸਾਨਾਂ ਨੂੰ ਫ਼ਸਲ ਦੀ ਲਾਗਤ ਵਿਚ 50 ਫ਼ੀਸਦੀ ਨਫਾ ਜੋੜ ਕੇ ਫ਼ਸਲਾਂ ਦਾ ਭਾਅ ਤੈਅ ਕੀਤੇ ਜਾਣ ਤਾਂ ਜੋ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਹੋ ਸਕਣ।ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੇ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਹੋਣਗੇ ਤਾਂ ਇਸ ਨਾਲ ਸੂਬਾ ਅਤੇ ਦੇਸ਼ ਵੀ ਮਜ਼ਬੂਤ ਹੋਵੇਗਾ।

-PTCNews

Related Post