ਸਿਆਸੀ ਪਾਰਟੀਆਂ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਆਪਣੀ ਮੀਟਿੰਗ

By  Shanker Badra September 10th 2021 10:06 AM

ਚੰਡੀਗੜ੍ਹ : ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ’ਚ ਕਿਸਾਨ ਅੰਦੋਲਨ ਅਤੇ ਪੰਜਾਬ ’ਚ ਸਿਆਸੀ ਰੈਲੀਆਂ ਦੇ ਸਬੰਧ ’ਚ ਸਾਰੀਆਂ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਹ ਬੈਠਕ ਚੰਡੀਗੜ੍ਹ ਦੇ ਸੈਕਟਰ-36 'ਚ ਪੀਪਲਜ਼ ਕਨਵੈਨਸ਼ਨ ਹਾਲ 'ਚ 11 ਵਜੇ ਰੱਖੀ ਗਈ ਹੈ ਪਰ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੀ ਆਪਣੀ ਮੀਟਿੰਗ ਹੋਵੇਗੀ।

ਸਿਆਸੀ ਪਾਰਟੀਆਂ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਆਪਣੀ ਮੀਟਿੰਗ

ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀਆਂ ਦੀ ਸਾਰੀਆਂ ਸਿਆਸੀ ਪਾਰਟੀਆਂ ਨਾਲ ਵੱਖਰੇ -ਵੱਖਰੇ ਤੌਰ 'ਤੇ ਮੀਟਿੰਗ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਨੂੰ 11.15 ਤੋਂ 12 ਵਜੇ ਤੱਕ ਦਾ ਸਮਾਂ ਮਿਲਿਆ ਹੈ। ਕਾਂਗਰਸ ਨੂੰ 12 ਵਜੇ ਤੋਂ 12.30 ਵਜੇ ਤੱਕ ਦਾ ਸਮਾਂ ਮਿਲਿਆ ਹੈ। ਆਪ ਨੂੰ 12.30 ਵਜੇ ਤੋਂ ਲੈ ਕੇ 1 ਵਜੇ ਤੱਕ ਦਾ ਸਮਾਂ ਮਿਲਿਆ ਹੈ। ਲੋਕ ਇਨਸਾਫ ਪਾਰਟੀ ਨੂੰ 1 ਵਜੇ ਤੋਂ ਲੈ ਕੇ 1.30 ਵਜੇ ਤੱਕ ਸਮਾਂ ਹੈ। ਬਸਪਾ ਨੂੰ 2.30 ਵਜੇ ਤੋਂ ਲੈ ਕੇ 3 ਵਜੇ ਤੱਕ ਦਾ ਸਮਾਂ ਮਿਲਿਆ ਹੈ।

ਸਿਆਸੀ ਪਾਰਟੀਆਂ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਆਪਣੀ ਮੀਟਿੰਗ

ਦਰਅਸਲ 'ਚ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ (Agriculture Laws) ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ ਤਾਂ ਜੋ ਉਨ੍ਹਾਂ 'ਤੇ ਪੰਜਾਬ ਵਿਧਾਨ ਸਭਾ ਚੋਣਾਂ (Punjab Election 2022) ਦਾ ਐਲਾਨ ਹੋਣ ਤੱਕ ਪ੍ਰਚਾਰ ਨਾ ਕਰਨ ਦਾ ਦਬਾਅ ਪਾਇਆ ਜਾ ਸਕੇ। ਭਾਜਪਾ ਨੂੰ ਇਸ ਮੀਟਿੰਗ ਲਈ ਨਹੀਂ ਬੁਲਾਇਆ ਗਿਆ ਹੈ।

ਸਿਆਸੀ ਪਾਰਟੀਆਂ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਆਪਣੀ ਮੀਟਿੰਗ

ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ ਪਰ ਤਿੰਨ ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਵਾਲੀ ਭਾਜਪਾ ਨੂੰ ਮੀਟਿੰਗ ਲਈ ਸੱਦਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਦੇ ਐਲਾਨ ਤੱਕ ਚੋਣ ਪ੍ਰਚਾਰ ਵਿੱਚ ਹਿੱਸਾ ਨਾ ਲੈਣ ਜਾਂ ਸਿਆਸੀ ਰੈਲੀਆਂ ਨਾ ਕਰਨ ਲਈ ਕਿਹਾ ਜਾਵੇਗਾ।

ਸਿਆਸੀ ਪਾਰਟੀਆਂ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਆਪਣੀ ਮੀਟਿੰਗ

ਓਧਰ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ ਨੂੰ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ AAP ਪਾਰਟੀ ਦੇ ਨੁਮਾਇੰਦੇ ਵੀ ਹਿੱਸਾ ਲੈਣਗੇ।

-PTCNews

Related Post