ਭਲਕੇ ਚੰਡੀਗੜ੍ਹ 'ਚ ਹੋਵੇਗੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵਿਚਕਾਰ ਅਹਿਮ ਮੀਟਿੰਗ

By  Shanker Badra September 9th 2021 02:22 PM

ਚੰਡੀਗੜ੍ਹ : ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 32 ਕਿਸਾਨਾਂ ਜਥੇਬੰਦੀਆਂ ਨੇ ਭਾਜਪਾ ਨੂੰ ਛੱਡ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਮੀਟਿੰਗ ਕਰਨ ਦਾ ਸੱਦਾ ਦਿੱਤਾ ਹੈ। ਇਹ ਬੈਠਕ ਚੰਡੀਗੜ੍ਹ ਦੇ ਸੈਕਟਰ-36 'ਚ ਪੀਪਲਜ਼ ਕਨਵੈਨਸ਼ਨ ਹਾਲ 'ਚ ਕੱਲ 11 ਵਜੇ ਰੱਖੀ ਗਈ ਹੈ।

ਭਲਕੇ ਚੰਡੀਗੜ੍ਹ 'ਚ ਹੋਵੇਗੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵਿਚਕਾਰ ਅਹਿਮ ਮੀਟਿੰਗ

ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਲਾਈਵ ਹੋ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੇਨਤੀ ਕੀਤੀ ਹੈ ਕਿ ਮੀਟਿੰਗ 'ਚ ਸ਼ਾਮਲ ਹੋਣ ਤੋਂ ਪਹਿਲਾਂ ਆਪਣੀ-ਆਪਣੀ ਪਾਰਟੀ ਦੇ 5-5 ਨੁਮਾਇੰਦਿਆਂ ਦੀ ਸੂਚੀ ਜਥੇਬੰਦੀਆਂ ਨੂੰ ਭੇਜੀ ਜਾਵੇ , ਜੋ ਭਲਕੇ ਬੈਠਕ 'ਚ ਸ਼ਾਮਲ ਹੋਣਗੇ।

ਭਲਕੇ ਚੰਡੀਗੜ੍ਹ 'ਚ ਹੋਵੇਗੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵਿਚਕਾਰ ਅਹਿਮ ਮੀਟਿੰਗ

ਇਸ ਤੋਂ ਇਲਾਵਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ 'ਚ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਅਜੇ ਕਈ ਮਹੀਨੇ ਬਾਕੀ ਰਹਿੰਦੇ ਹਨ, ਜਿਸ ਕਾਰਨ ਸਿਆਸੀ ਪਾਰਟੀਆਂ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਧਿਆਨ 'ਚ ਰੱਖਦਿਆਂ ਹੋਇਆ ਸਿਆਸੀ ਸਮਾਗਮਾਂ ਲਈ ਕੋਈ ਨਵਾਂ ਪਲਾਨ ਬਣਾਉਣਾ ਚਾਹੀਦਾ ਹੈ।

ਭਲਕੇ ਚੰਡੀਗੜ੍ਹ 'ਚ ਹੋਵੇਗੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵਿਚਕਾਰ ਅਹਿਮ ਮੀਟਿੰਗ

ਬਲਬੀਰ ਸਿੰਘ ਰਾਜੇਵਾਲ ਨੇ ਅੱਗੇ ਕਿਹਾ ਕਿ ਕਰਨਾਲ 'ਚ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਰਾਜੇਵਾਲ ਨੇ ਕਿਹਾ ਕਿ ਕਰਨਾਲ ਲਾਠੀਚਾਰਜ ਨੂੰ ਲੈ ਕੇ ਸਰਕਾਰ ਦੀ ਮੰਸ਼ਾ ਹੈ ਕਿ ਅੰਦੋਲਨ ਨੂੰ ਦੋ ਹਿੱਸਿਆਂ 'ਚ ਵੰਡਿਆ ਜਾਵੇ। ਇਸ ਲਈ ਅਸੀਂ ਫ਼ੈਸਲਾ ਲਿਆ ਕਿ ਕੁਝ ਕਿਸਾਨ ਕਰਨਾਲ ਧਰਨੇ 'ਚ ਰਹਿਣਗੇ ਅਤੇ ਕੁਝ ਦਿੱਲੀ ਧਰਨੇ 'ਤੇ ਜਾਣਗੇ।

-PTCNews

Related Post