ਸੰਯੁਕਤ ਕਿਸਾਨ ਮੋਰਚੇ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਕਿਸਾਨ ਆਗੂਆਂ ਨੇ ਕੀਤੇ ਵੱਡੇ ਐਲਾਨ , ਪੜ੍ਹੋ ਪੂਰੀ ਖ਼ਬਰ

By  Shanker Badra November 20th 2021 04:00 PM -- Updated: November 20th 2021 04:32 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਪਰ ਸਵਾਲ ਇਹ ਬਣਿਆ ਹੋਇਆ ਹੈ ਕਿ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ ਜਾਂ ਰੁਕੇਗਾ। ਅੱਜ ਦਿੱਲੀ ਦੇ ਸਿੰਘੂ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚੇ ਦੀ 9 ਮੈਂਬਰੀ ਕੋਰ ਕਮੇਟੀ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ MSP, ਕਿਸਾਨਾਂ 'ਤੇ ਦਰਜ ਹੋਏ ਕੇਸਾਂ ਨੂੰ ਲੈ ਕੇ ਵਿਚਾਰ ਹੋਇਆ ਹੈ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਖ਼ਤਮ , ਕਿਸਾਨ ਅੰਦੋਲਨ ਨੂੰ ਲੈ ਕੇ ਕੀਤੇ ਕਈ ਵੱਡੇ ਐਲਾਨ

ਮਿਲੀ ਜਾਣਕਾਰੀ ਅਨੁਸਾਰ ਕਿਸਾਨ 29 ਨਵੰਬਰ ਨੂੰ ਟਰੈਕਟਰ ਮਾਰਚ ਕੱਢਣ ਲਈ ਬਜਿੱਦ ਹਨ। ਕਿਸਾਨਾਂ ਵੱਲੋਂ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ' MSP 'ਤੇ ਕਾਨੂੰਨੀ ਗਾਰੰਟੀ ਦੇਵੇ। ਇਸ ਦੇ ਨਾਲ ਹੀ ਕਿਸਾਨਾਂ 'ਤੇ ਦਰਜ ਕੇਸ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ। ਸ਼ਹੀਦ ਕਿਸਾਨਾਂ ਦੀ ਸਮਾਰਕ ਬਣਾਈ ਜਾਵੇ। ਕੱਲ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਫੈਸਲਾ ਰੱਖਿਆ ਜਾਵੇਗਾ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਖ਼ਤਮ , ਕਿਸਾਨ ਅੰਦੋਲਨ ਨੂੰ ਲੈ ਕੇ ਕੀਤੇ ਕਈ ਵੱਡੇ ਐਲਾਨ

ਗੁਰਪੁਰਬ ਮੌਕੇ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਪੀਐਮ ਮੋਦੀ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਮੁਆਫ਼ੀ ਮੰਗਦੇ ਹੋਏ ਉਨ੍ਹਾਂ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਪਣੇ ਘਰਾਂ ਅਤੇ ਖੇਤਾਂ ਵਿੱਚ ਪਰਤਣ ਦੀ ਅਪੀਲ ਕੀਤੀ ਹੈ। ਨਾਲ ਹੀ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਆਉਣ ਵਾਲੇ ਸਰਦ ਰੁੱਤ ਦੇ ਸੰਸਦ ਸੈਸ਼ਨ  ਵਿੱਚ ਪੂਰੀ ਕਰ ਲਈ ਜਾਵੇਗੀ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਖ਼ਤਮ , ਕਿਸਾਨ ਅੰਦੋਲਨ ਨੂੰ ਲੈ ਕੇ ਕੀਤੇ ਕਈ ਵੱਡੇ ਐਲਾਨ

ਦੱਸਣਯੋਗ ਹੈ ਕਿ ਯੂਪੀ, ਹਰਿਆਣਾ ਅਤੇ ਪੰਜਾਬ ਸਮੇਤ ਕਈ ਰਾਜਾਂ ਦੇ ਕਿਸਾਨ ਦਿੱਲੀ-ਐਨਸੀਆਰ ਦੀਆਂ ਚਾਰ ਸਰਹੱਦਾਂ (ਸ਼ਾਹਜਹਾਨਪੁਰ, ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ) 'ਤੇ ਲਗਭਗ ਪਿਛਲੇ ਇੱਕ ਸਾਲ ਤੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨ ਪ੍ਰਦਰਸ਼ਨਕਾਰੀ 26 ਨਵੰਬਰ 2020 ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਸਨ।

-PTCNews

Related Post