ਪੰਜਾਬ 'ਚ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਕਿਸਾਨ ਅੱਜ ਕਾਂਗਰਸੀ ਵਿਧਾਇਕਾਂ ਦੇ ਘਰਾਂ ਦਾ ਕਰਨਗੇ ਘਿਰਾਓ

By  Shanker Badra October 2nd 2021 11:20 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪੀ.ਐਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਨੇ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਅੱਜ ਪੰਜਾਬ ਵਿੱਚ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ 'ਚ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਕਿਸਾਨ ਅੱਜ ਕਾਂਗਰਸੀ ਵਿਧਾਇਕਾਂ ਦੇ ਘਰਾਂ ਦਾ ਕਰਨਗੇ ਘਿਰਾਓ

ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਤਾਂ ਜੋ ਝੋਨੇ ਦੀ ਖਰੀਦ ਤੁਰੰਤ ਜਾਰੀ ਕੀਤੀ ਜਾ ਸਕੇ। ਇਸੇ ਤਰ੍ਹਾਂ ਹਰਿਆਣਾ ਵਿਚ ਵੀ ਇਸੇ ਤਰਜ 'ਤੇ ਭਾਜਪਾ ਤੇ ਜਜਪਾ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਦਾ ਘਿਰਾਓ ਕੀਤਾ ਜਾਵੇਗਾ।

ਪੰਜਾਬ 'ਚ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਕਿਸਾਨ ਅੱਜ ਕਾਂਗਰਸੀ ਵਿਧਾਇਕਾਂ ਦੇ ਘਰਾਂ ਦਾ ਕਰਨਗੇ ਘਿਰਾਓ

ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨੇ ਦੇਣੇ ਸੀ ਪਰ 2 ਦਿਨ ਦੀ ਛੁੱਟੀ ਹੋਣ ਕਾਰਨ ਉਨ੍ਹਾਂ ਨੇ ਫੈਸਲਾ ਕੀਤਾ ਕਿ ਹੁਣ ਧਰਨਾ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰ ਦੇ ਸਾਹਮਣੇ ਰੱਖਿਆ ਜਾਵੇਗਾ ਤਾਂ ਜੋ ਝੋਨੇ ਦੀ ਖਰੀਦ ਕੀਤੀ ਜਾ ਸਕੇ।

ਪੰਜਾਬ 'ਚ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਕਿਸਾਨ ਅੱਜ ਕਾਂਗਰਸੀ ਵਿਧਾਇਕਾਂ ਦੇ ਘਰਾਂ ਦਾ ਕਰਨਗੇ ਘਿਰਾਓ

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁੜ ਲੀਹ 'ਤੇ ਲਿਆਉਣ ਲਈ ਧਰਨਾ ਲਾਜ਼ਮੀ ਹੈ। ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਵਿਚ ਕੀਤੀ ਗਈ 10 ਦਿਨ ਦੀ ਦੇਰੀ ਦਾ ਫੈਸਲਾ ਕਿਸਾਨ ਮਾਰੂ ਹੈ ਤੇ ਕੇਂਦਰ ਨੂੰ ਆਪਣੇ ਇਸ ਫੈਸਲੇ 'ਤੇ ਮੁੜ ਤੋਂ ਵਿਚਾਰ ਕਰਕੇ ਜਲਦ ਤੋਂ ਜਲਦ ਝੋਨੇ ਦੀ ਖਰੀਦ ਸ਼ੁਰੂ ਕਰਵਾਉਣੀ ਚਾਹੀਦੀ ਹੈ।

-PTCNews

Related Post