ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ,ਇਨ੍ਹਾਂ ਕਿਸਾਨਾਂ ਨੂੰ ਮਿਲੇਗਾ 876.43 ਕਰੋੜ ਰੁਪਏ ਦਾ ਪੈਕੇਜ

By  Shanker Badra June 6th 2018 08:00 PM

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ,ਇਨ੍ਹਾਂ ਕਿਸਾਨਾਂ ਨੂੰ ਮਿਲੇਗਾ 876.43 ਕਰੋੜ ਰੁਪਏ ਦਾ ਪੈਕੇਜ:ਪੰਜਾਬ ਦੇ ਕੁੱਝ ਕਿਸਾਨਾਂ ਲਈ ਖੁਸ਼ਖਬਰੀ ਹੈ।ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਹੈ।punjab farmers sugar cane 876.43 Crore Packageਰੰਧਾਵਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਸੂਬੇ ਦੇ ਗੰਨਾ ਕਿਸਾਨਾਂ ਲਈ 876.43 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਹੈ।ਜਿਸ ਨੂੰ ਕੇਂਦਰੀ ਮੰਤਰੀ ਨੇ ਸਵੀਕਾਰ ਕਰਦਿਆਂ ਕਿਹਾ ਕਿ ਦੇਸ਼ ਭਰ ਦੇ ਗੰਨਾ ਕਿਸਾਨਾਂ ਨੂੰ 8000 ਕਰੋੜ ਰੁਪਏ ਦਾ ਪੈਕੇਜ ਦੇਣ ਦਾ ਫੈਸਲਾ ਕੀਤਾ ਗਿਆ ਹੈ।punjab farmers sugar cane 876.43 Crore Packageਜਿਸ ਦੇ ਲਈ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਗੰਨਾ ਕਿਸਾਨਾਂ ਨੂੰ 876.43 ਕਰੋੜ ਰੁਪਏ ਦਾ ਪੈਕੇਜ ਦੇਣ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਰਧ ਸਰਕਾਰੀ ਪੱਤਰ ਸੌਂਪਿਆ ਹੈ।ਇਸ ਵਿੱਚ ਸੂਬੇ ਦੀਆਂ ਸਹਿਕਾਰੀ ਸ਼ੂਗਰ ਮਿੱਲਾਂ ਦੇ ਕਿਸਾਨਾਂ ਲਈ 298.43 ਕਰੋੜ ਰੁਪਏ ਤੇ ਸੱਤ ਪ੍ਰਾਈਵੇਟ ਸ਼ੂਗਰ ਮਿੱਲਾਂ ਦੇ ਕਿਸਾਨਾਂ ਦਾ 578 ਕਰੋੜ ਰੁਪਏ ਸ਼ਾਮਲ ਸੀ।

-PTCNews

Related Post