5 ਸਤੰਬਰ ਨੂੰ ਮੁਜ਼ੱਫਰਨਗਰ 'ਚ ਹੋਵੇਗੀ ਕਿਸਾਨ ਮਹਾਂਪੰਚਾਇਤ , ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਆਗੂ ਲੈਣਗੇ ਹਿੱਸਾ

By  Shanker Badra August 28th 2021 11:18 AM

ਨਵੀਂ ਦਿੱਲੀ : ਤਿੰਨ ਕੇਂਦਰੀ ਖੇਤੀਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ-ਐਨਸੀਆਰ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਪੂਰੇ ਹੋ ਗਏ ਹਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਆਉਣ ਵਾਲੇ ਸਮੇਂ ਵਿੱਚ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਕੜੀ ਤਹਿਤ 5 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਦੇ ਗ੍ਰਹਿ ਜ਼ਿਲ੍ਹੇ ਮੁਜ਼ੱਫਰਨਗਰ (ਉੱਤਰ ਪ੍ਰਦੇਸ਼) ਵਿੱਚ ਇੱਕ ਮਹਾਂਪੰਚਾਇਤ (Kisan Mahapanchayat in Muzaffarnagar) ਹੋਵੇਗੀ।

5 ਸਤੰਬਰ ਨੂੰ ਮੁਜ਼ੱਫਰਨਗਰ 'ਚ ਹੋਵੇਗੀ ਕਿਸਾਨ ਮਹਾਂਪੰਚਾਇਤ , ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਆਗੂ ਲੈਣਗੇ ਹਿੱਸਾ

ਕਿਸਾਨ ਆਗੂ ਦਰਸ਼ਨਪਾਲ ਦੇ ਅਨੁਸਾਰ ਖੇਤੀ ਕਾਨੂੰਨਾਂ ਦੇ ਵਿਰੁੱਧ 25 ਸਤੰਬਰ ਨੂੰ ਭਾਰਤ ਬੰਦ ਰਹੇਗਾ। ਇਸ ਤੋਂ ਪਹਿਲਾਂ 5 ਸਤੰਬਰ ਨੂੰ ਕਿਸਾਨ ਮਹਾਪੰਚਾਇਤ (Kisan Mahapanchayat) ਦੇ ਜ਼ਰੀਏ ਅਸੀਂ ਦਿੱਲੀ ਅਤੇ ਲਖਨਊ ਦੋਵਾਂ ਨੂੰ ਸੰਕੇਤ ਦੇਵਾਂਗੇ। ਉਸ ਦਿਨ ਦੇਸ਼ ਭਰ ਤੋਂ ਲੱਖਾਂ ਕਿਸਾਨ ਮੁਜ਼ੱਫਰਨਗਰ ਪਹੁੰਚਣਗੇ। ਹੁਣ ਇਹ ਫੈਸਲਾ ਲਿਆ ਗਿਆ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਹੀ ਨਹੀਂ, ਬਲਕਿ ਪੰਜਾਬ ਦੇ ਕਿਸਾਨ ਲੀਡਰ ਵੀ 5 ਸਤੰਬਰ ਨੂੰ ਮੁਜ਼ੱਫਰਨਗਰ, ਯੂਪੀ ਵਿੱਚ ਹੋਣ ਵਾਲੀ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਮੌਜੂਦ ਰਹਿਣਗੇ।

5 ਸਤੰਬਰ ਨੂੰ ਮੁਜ਼ੱਫਰਨਗਰ 'ਚ ਹੋਵੇਗੀ ਕਿਸਾਨ ਮਹਾਂਪੰਚਾਇਤ , ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਆਗੂ ਲੈਣਗੇ ਹਿੱਸਾ

ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਵਿੱਚ 5 ਸਤੰਬਰ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ ਵਿੱਚ ਇੱਕ ਰਣਨੀਤੀ ਤਿਆਰ ਕੀਤੀ ਜਾਵੇਗੀ। ਕਿਸਾਨ ਆਗੂ ਨੇ ਕੇਂਦਰ ਸਰਕਾਰ ਤੋਂ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਦੁਹਰਾਈ ਅਤੇ ਕਿਹਾ ਕਿ ਇਹ ਖੇਤੀਬਾੜੀ ਕਾਨੂੰਨ ਕਿਸਾਨਾਂ -ਮਜ਼ਦੂਰਾਂ ਅਤੇ ਆਮ ਆਦਮੀ ਦੇ ਵਿਰੁੱਧ ਹਨ।

5 ਸਤੰਬਰ ਨੂੰ ਮੁਜ਼ੱਫਰਨਗਰ 'ਚ ਹੋਵੇਗੀ ਕਿਸਾਨ ਮਹਾਂਪੰਚਾਇਤ , ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਆਗੂ ਲੈਣਗੇ ਹਿੱਸਾ

ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਬਰਬਾਦ ਕਰਨ ਲਈ ਬਿਨ੍ਹਾਂ ਮੰਗੇ ਇਹ ਖੇਤੀਬਾੜੀ ਕਾਨੂੰਨ ਦੇਸ਼ ਦੇ ਕਿਸਾਨਾਂ 'ਤੇ ਥੋਪ ਦਿੱਤੇ ਗਏ ਹਨ, ਜਿਸ ਕਾਰਨ ਪਹਿਲਾਂ ਕਿਸਾਨ ਕਰਜ਼ੇ ਵਿੱਚ ਫਸਣਗੇ, ਫਿਰ ਹੌਲੀ ਹੌਲੀ ਸਰਮਾਏਦਾਰ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਖੋਹਣ ਦਾ ਕੰਮ ਕਰਨਗੇ। ਦੇਸ਼ ਦੇ ਲੋਕ ਕਿਸਾਨ ਅੰਦੋਲਨ ਨਾਲ ਨਹੀਂ ਵਿਚਾਰਧਾਰਕ ਕ੍ਰਾਂਤੀ ਨਾਲ ਜੁੜ ਰਹੇ ਹਨ।

5 ਸਤੰਬਰ ਨੂੰ ਮੁਜ਼ੱਫਰਨਗਰ 'ਚ ਹੋਵੇਗੀ ਕਿਸਾਨ ਮਹਾਂਪੰਚਾਇਤ , ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਆਗੂ ਲੈਣਗੇ ਹਿੱਸਾ

ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਹੋਣ ਵਾਲੀ ਮਹਾਪੰਚਾਇਤ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਨੂੰ ਸਿਰਫ ਪੱਛਮੀ ਉੱਤਰ ਪ੍ਰਦੇਸ਼ ਦਾ ਕਿਸਾਨ ਅੰਦੋਲਨ ਕਹਿ ਰਹੀ ਹੈ, ਪਰ 550 ਤੋਂ ਵੱਧ ਕਿਸਾਨ ਜਥੇਬੰਦੀਆਂ ਇਸ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਭੁਲੇਖਾ ਛੱਡ ਦੇਣਾ ਚਾਹੀਦਾ ਹੈ ਕਿ ਕਿਸਾਨ ਥੱਕ ਕੇ ਘਰ ਵਾਪਸ ਚਲੇ ਜਾਣਗੇ।

5 ਸਤੰਬਰ ਨੂੰ ਮੁਜ਼ੱਫਰਨਗਰ 'ਚ ਹੋਵੇਗੀ ਕਿਸਾਨ ਮਹਾਂਪੰਚਾਇਤ , ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਆਗੂ ਲੈਣਗੇ ਹਿੱਸਾ

ਇਸ ਤੋਂ ਇਲਾਵਾ ਟਿਕੈਤ ਨੇ ਕਿਹਾ ਕਿ ਸਰਕਾਰ ਜੋ ਕਾਨੂੰਨ ਲਿਆਈ ਹੈ, ਉਸ ਨਾਲ ਹੋਰ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ ਅਤੇ ਬੈਠ ਕੇ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ,ਨਹੀਂ ਤਾਂ ਇਹ ਅੰਦੋਲਨ ਜਾਰੀ ਰਹੇਗਾ। ਕਿਸਾਨ ਗਰਮ ਹਨ, ਅਸੀਂ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਹਾਂ, ਇਸ ਲਈ ਸਰਕਾਰ ਨਹੀਂ ਸੁਣ ਰਹੀ। ਜੇ ਕ੍ਰਾਂਤੀਕਾਰੀ ਤਰੀਕੇ ਨਾਲ ਵਿਰੋਧ ਕਰਦੇ ਤਾਂ ਤੁਸੀਂ ਸੁਣ ਲੈਂਦੇ ,ਅਸੀਂ ਅਜਿਹਾ ਨਹੀਂ ਕਰ ਸਕਦੇ, ਅਸੀਂ ਸ਼ਾਂਤੀ ਦੇ ਉਪਾਸਕ ਹਾਂ।

-PTCNews

Related Post