ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ 'ਚ ਮੋਦੀ ਦੇ ਪੁਤਲੇ ਫੂਕ ਕੇ ਮਨਾਇਆ ਜਾ ਰਿਹੈ ਦੁਸਹਿਰਾ

By  Shanker Badra October 25th 2020 12:45 PM

ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ 'ਚ ਮੋਦੀ ਦੇ ਪੁਤਲੇ ਫੂਕ ਕੇ ਮਨਾਇਆ ਜਾ ਰਿਹੈ ਦੁਸਹਿਰਾ:ਚੰਡੀਗੜ੍ਹ : ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਜਿੱਥੇ ਪੂਰੇ ਦੇਸ਼ ‘ਚ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ, ਓਥੇ ਹੀ ਇਸ ਵਾਰ ਪੰਜਾਬ 'ਚ ਦੁਸਹਿਰੇ 'ਤੇ ਕਿਸਾਨੀ ਸੰਘਰਸ਼ ਦਾ ਪੂਰਾ ਰੰਗ ਦੇਖਣ ਨੂੰ ਮਿਲ ਰਿਹਾ ਹੈ ,ਕਿਉਂਕਿ ਦੁਸਹਿਰੇ ਵਾਲੇ ਦਿਨ ਯਾਨੀ ਅੱਜ ਕਈ ਸ਼ਹਿਰਾਂ ਅਤੇ ਪਿੰਡਾਂ 'ਚ ਰਾਵਣ ਦੀ ਥਾਂ ਪ੍ਰਧਾਨ ਮੰਤਰੀ ਮੋਦੀ ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਪੁਤਲੇ ਫੂਕੇ ਜਾਣਗੇ ਅਤੇ ਮੋਦੀ ਸਰਕਾਰ ਦੇ ਹੰਕਾਰ ਦਾ ਖਾਤਮਾ ਕਰ ਦਿੱਤਾ ਜਾਵੇਗਾ।

Punjab Farmers to burn PM Modi’s, Amit Shah effigy on Dussehra in protest against farm bills ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ 'ਚ ਮੋਦੀ ਦੇ ਪੁਤਲੇ ਫੂਕ ਕੇ ਮਨਾਇਆ ਜਾ ਰਿਹੈ ਦੁਸਹਿਰਾ

ਦਰਅਸਲ 'ਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਨਾਲ-ਨਾਲ ਕਰੀਬ ਇਕ ਹਜ਼ਾਰ ਪਿੰਡਾਂ 'ਚ ਅੱਜ ਪ੍ਰਧਾਨ ਮੰਤਰੀ ਮੋਦੀ ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ। ਦੁਸਹਿਰਾ ਮਨਾਉਣ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਕੀਤੀਆਂ ਗਈਆਂ ਹਨ। ਕਿਸਾਨਾਂ ਵੱਲੋਂ ਕੇਂਦਰ ਸਰਕਾਰ, ਕਾਰਪੋਰੇਟ ਕੰਪਨੀਆਂ ਦੇ 15-20 ਫੁੱਟ ਉੱਚੇ ਪੁਤਲੇ ਤਿਆਰ ਕੀਤੇ ਗਏ ਹਨ। ਅੱਜ ਦੁਸਹਿਰੇ ਮੌਕੇ ਇਨ੍ਹਾਂ ਪੁਤਲਿਆਂ ਦਾ ਦਹਿਨ ਕੀਤਾ ਜਾਵੇਗਾ।

Punjab Farmers to burn PM Modi’s, Amit Shah effigy on Dussehra in protest against farm bills ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ 'ਚ ਮੋਦੀ ਦੇ ਪੁਤਲੇ ਫੂਕ ਕੇ ਮਨਾਇਆ ਜਾ ਰਿਹੈ ਦੁਸਹਿਰਾ

ਇਸ ਦੌਰਾਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਵੱਖ -ਵੱਖ ਪਿੰਡਾਂ 'ਚ ਮੋਦੀ ਦੇ ਪੁਤਲੇ ਫੂਕ ਕੇ ਦੁਸਹਿਰਾਮਨਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਦੇ ਨਾਂਅ 'ਤੇ ਜਾਰੀ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੇ ਕਿਸਾਨਾਂ ਨੇ ਵੱਡੇ ਪੱਧਰ 'ਤੇ ਅੰਦੋਲਨ ਛੇੜਿਆ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲਗਾਤਾਰ ਕਿਸਾਨਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਪਿਛਲੇ ਕਰੀਬ ਇਕ ਮਹੀਨੇ ਤੋਂ ਕਿਸਾਨ ਸੜਕਾਂ, ਰੇਲ ਪਟੜੀਆਂ 'ਤੇ ਟੋਲ ਪਲਾਜ਼ਿਆਂ 'ਤੇ ਡਟੇ ਹੋਏ ਹਨ।

Punjab Farmers to burn PM Modi’s, Amit Shah effigy on Dussehra in protest against farm bills ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ 'ਚ ਮੋਦੀ ਦੇ ਪੁਤਲੇ ਫੂਕ ਕੇ ਮਨਾਇਆ ਜਾ ਰਿਹੈ ਦੁਸਹਿਰਾ

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਸੂਬੇ ਦੇ ਹਾਲਾਤ ਦੇਖਦਿਆਂ 5 ਨਵੰਬਰ ਤੱਕ ਮਾਲ ਗੱਡੀਆਂ ਨੂੰ ਲੰਘਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਰੇਲ ਪਟੜੀਆਂ 'ਤੇ ਧਰਨੇ ਜਾਰੀ ਰਹਿਣਗੇ ,ਸਿਰਫ ਮਾਲ ਗੱਡੀਆਂ ਨੂੰ ਰਾਹ'ਦਿੱਤਾ ਜਾਵੇਗਾ। ਕਿਸਾਨ ਜਥੇਬੰਦੀਆਂ ਵੱਲੋਂ 27 ਅਕਤੂਬਰ ਨੂੰ ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।ਉਨ੍ਹਾਂ ਨੇ ਦੱਸਿਆ ਕਿ ਟੋਲ ਪਲਾਜ਼ਿਆਂ ਅਤੇ ਰਿਲਾਇੰਸ ਪੰਪਾਂ ਅੱਗੇ ਧਰਨੇ-ਮੁਜ਼ਾਹਰੇ ਰਹਿਣਗੇ ਜਾਰੀ। ਪੰਜਾਬ 'ਚ ਭਾਜਪਾ ਆਗੂਆਂ ਦਾ ਵੀ ਵਿਰੋਧ ਜਾਰੀ ਰਹੇਗਾ।

-PTCNews

Related Post