ਪੰਜਾਬ ਦੇ ਕਿਸਾਨਾਂ ਵੱਲੋਂ 8 ਮਈ ਨੂੰ ਕੈਪਟਨ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਕੀਤਾ ਜਾਵੇਗਾ ਵਿਰੋਧ 

By  Shanker Badra May 6th 2021 02:04 PM

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਬੀਤੇ ਕੱਲ ਸਿੰਘੂ ਬਾਰਡਰ 'ਤੇ ਹੋਈ ਹੈ। ਇਸ ਮੀਟਿੰਗ ਵਿੱਚ ਸਾਰੀਆਂ ਜਥੇਬੰਦੀਆਂ ਦੇ ਸੂਬਾ ਪੱਧਰੀ ਮੁੱਖ ਆਗੂ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਿਸਾਨ ਆਗੂ ਬਲਦੇਵ ਸਿੰਘ ਨਿਹਾਲਗੜ ਨੇ ਕੀਤੀ। ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕੋਰੋਨਾ ਵਿਰੁੱਧ ਲੜਨ ਵਿੱਚ ਅਸਫਲ ਰਹੀ ਹੈ।

ਕੀ ਨੱਕ 'ਚ ਨਿੰਬੂ ਦੇ ਰਸ ਦੀਆਂ 2 ਬੂੰਦਾਂ ਪਾਉਣ ਨਾਲ ਖ਼ਤਮ ਹੋ ਜਾਵੇਗਾ ਕੋਰੋਨਾ ?  ਜਾਣੋਂ ਇਸ ਦਾਅਵੇ ਦੀ ਸੱਚਾਈ

ਪੰਜਾਬ ਦੇ ਕਿਸਾਨਾਂ ਵੱਲੋਂ 8 ਮਈ ਨੂੰ ਕੈਪਟਨ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਕੀਤਾ ਜਾਵੇਗਾ ਵਿਰੋਧ

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਅਤੇ ਬੁਨਿਆਦੀ ਸਹੂਲਤਾਂ ਜਿਵੇਂ ਆਕਸੀਜਨ, ਬੈਡ, ਦਵਾਈਆਂ ਆਦਿ ਮੁਹੱਈਆ ਕਰਵਾਉਣ ਵਿੱਚ ਅਸਫਲ ਰਹੀ ਹੈ। ਹਾਲਾਂਕਿ ਭਾਜਪਾ ਕਿਸਾਨਾਂ ਨੂੰ ਕੋਰੋਨਾ ਫੈਲਾਉਣ ਲਈ ਵੱਡਾ ਕਾਰਨ ਦੱਸਦੀ ਰਹੀ ਹੈ ਪਰ ਇੱਥੇ ਕਿਸਾਨ ਜ਼ਰੂਰੀ ਸਾਵਧਾਨੀਆਂ ਵਰਤ ਰਹੇ ਹਨ।

Punjab Farmers walo 8 may nu punjab sarkar walo laye lockdown da kita jawega virodh ਪੰਜਾਬ ਦੇ ਕਿਸਾਨਾਂ ਵੱਲੋਂ 8 ਮਈ ਨੂੰ ਕੈਪਟਨ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਕੀਤਾ ਜਾਵੇਗਾ ਵਿਰੋਧ

ਉਨ੍ਹਾਂ ਕਿਹਾ ਕਿ ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਅਤੇ ਲੋਕ ਵਿਰੋਧੀ ਫੈਸਲੇ ਲੈਣ ਲਈ ਤਾਲਾਬੰਦੀ ਲਗਾ ਰਹੀਆਂ ਹਨ। ਇਸ ਕਾਰਨ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਆਮ ਨਾਗਰਿਕਾਂ ਦੀਆਂ ਜ਼ਿੰਦਗੀਆਂ ਵੱਡੇ ਪੱਧਰ ਤੇ ਪ੍ਰਭਾਵਤ ਹੋਈਆਂ ਹਨ। 8 ਮਈ ਨੂੰ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਦੁਕਾਨਦਾਰ ਸੜਕਾਂ ‘ਤੇ ਆਉਣਗੇ ਅਤੇ ਸੂਬੇ ਵਿਚ ਤਾਲਾਬੰਦੀ ਦਾ ਵਿਰੋਧ ਕਰਨਗੇ।

Punjab Farmers walo 8 may nu punjab sarkar walo laye lockdown da kita jawega virodh ਪੰਜਾਬ ਦੇ ਕਿਸਾਨਾਂ ਵੱਲੋਂ 8 ਮਈ ਨੂੰ ਕੈਪਟਨ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਕੀਤਾ ਜਾਵੇਗਾ ਵਿਰੋਧ

ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ 10 ਮਈ ਅਤੇ 12 ਮਈ ਨੂੰ ਖਨੌਰੀ ਅਤੇ ਸ਼ੰਭੂ ਬਾਰਡਰ ਰਸਤਿਓਂ ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਲਈ ਰਵਾਨਾ ਹੋਣਗੇ ਅਤੇ ਮੋਰਚਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਬਲਦੇਵ ਸਿੰਘ ਨਿਹਾਲਗੜ ਨੇ ਕਿਹਾ ਕਿ ਕਿਸਾਨਾਂ ਦਾ ਧਰਨਾ ਹਮੇਸ਼ਾ ਮਜ਼ਬੂਤ ਰਹੇਗਾ। ਵਾਢੀ ਦਾ ਸੀਜ਼ਨ ਖ਼ਤਮ ਹੋ ਗਿਆ ਹੈ ਅਤੇ ਹੁਣ ਕਿਸਾਨ ਵੱਖ-ਵੱਖ ਜਥਿਆਂ 'ਚ ਦਿੱਲੀ ਲਈ ਰਵਾਨਾ ਹੋਣਗੇ।

Punjab Farmers walo 8 may nu punjab sarkar walo laye lockdown da kita jawega virodh ਪੰਜਾਬ ਦੇ ਕਿਸਾਨਾਂ ਵੱਲੋਂ 8 ਮਈ ਨੂੰ ਕੈਪਟਨ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਕੀਤਾ ਜਾਵੇਗਾ ਵਿਰੋਧ

ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ 2 ਮਹੀਨੇ ਮੁਫ਼ਤ ਦੇਵੇਗੀ ਰਾਸ਼ਨ , ਜੇਕਰ ਡਿੱਪੂ ਵਾਲਾ ਰਾਸ਼ਨ ਦੇਣ ਤੋਂ ਕਰੇ ਇੰਨਕਾਰ ਤਾਂ ਇੱਥੇ ਕਰੋ ਤਰੁੰਤ ਸ਼ਿਕਾਇਤ

ਕਿਸਾਨ ਆਗੂ ਸਤਨਾਮ ਸਿੰਘ ਅਜਨਾਲਾ ਦੇ ਅਨੁਸਾਰ ਸਰਕਾਰ ਕੋਰੋਨਾ ਦੀ ਆੜ ਵਿੱਚ ਕਾਰਪੋਰੇਟ ਵਰਗ ਨੂੰ ਲਾਭ ਦੇਣਾ ਚਾਹੁੰਦੀ ਹੈ। ਕਿਸਾਨੀ ਕਾਨੂੰਨ ਅਤੇ ਲੇਬਰ ਕੋਡ ਜਿਹੇਂ ਕਿਸਾਨੀ ਅਤੇ ਮਜ਼ਦੂਰਾਂ ਦੇ ਸ਼ੋਸ਼ਣ ਸੰਬੰਧੀ ਫੈਸਲੇ ਤਾਲੇਬੰਦੀ ਵਿਚ ਲਏ ਗਏ। ਬਲਵਿੰਦਰ ਸਿੰਘ ਰਾਜੂ ਨੇ ਕਿਹਾ ਕਿ ਸਰਕਾਰ ਕੋਰੋਨਾ ਦੀ ਆੜ ਹੇਠ ਸ਼ੋਸ਼ਣਵਾਦੀ ਫੈਸਲੇ ਲੈਂਦੀ ਆ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਖੋਹਣਾ ਚਾਹੁੰਦੀ ਹੈ।

-PTCNews

Related Post