ਗਿੱਪੀ ਗਰੇਵਾਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ, ਖਾਲਸਾ ਏਡ ਨੂੰ ਦਿੱਤੀ ਮਦਦ ਰਾਸ਼ੀ

By  Jashan A August 25th 2019 03:55 PM

ਗਿੱਪੀ ਗਰੇਵਾਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ, ਖਾਲਸਾ ਏਡ ਨੂੰ ਦਿੱਤੀ ਮਦਦ ਰਾਸ਼ੀ,ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕੁਝ ਇਲਾਕਿਆਂ 'ਚ ਹੜ੍ਹ ਨੇ ਤਬਾਹੀ ਮਚਾਹੀ ਹੋਈ ਹੈ, ਜਿਸ ਦੌਰਾਨ ਲੋਕ ਘਰੋਂ ਬੇਘਰ ਹੋ ਗਏ ਹਨ।ਘਰਾਂ 'ਚ ਪਾਣੀ ਵੜਨ ਕਾਰਨ ਲੋਕ ਘਰ ਬਾਰ ਛੱਡਣ ਲਈ ਮਜਬੂਰ ਹੋ ਰਹੇ ਹਨ। ਹੜ੍ਹ ਪ੍ਰਭਾਵਿਤ ਇਹਨਾਂ ਇਲਾਕਿਆਂ ‘ਚ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ‘ਤੇ ਲਿਆਉਣ ਲਈ ਕਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ।

ਇਸ ਦਰਮਿਆਨ ਗਿੱਪੀ ਗਰੇਵਾਲ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹੱਥ ਅੱਗੇ ਵਧਾਇਆ ਹੈ।ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਵਲੋਂ ਹਾਲ ਹੀ 'ਚ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖਾਲਸਾ ਏਡ ਦੇ ਕੰਮ ਤੋਂ ਪ੍ਰਭਾਵਿਤ ਹੁੰਦਿਆਂ ਉਨ੍ਹਾਂ ਨੂੰ ਕੁਝ ਰਾਸ਼ੀ ਮਦਦ ਲਈ ਦਿੱਤੀ ਗਈ ਹੈ। ਗਿੱਪੀ ਗਰੇਵਾਲ ਵੱਲੋਂ ਚੰਡੀਗੜ੍ਹ ਵਿਖੇ ਫਿਲਮ 'ਅਰਦਾਸ ਕਰਾਂ' ਦੀ ਸਫਲਤਾ ਦੀ ਪਾਰਟੀ 'ਚ ਬੁਲਾ ਕੇ ਸਪੈਸ਼ਲ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ੀ ਦਿੱਤੀ ਗਈ ਹੈ।

https://www.instagram.com/p/B1kW0LrAPVf/?utm_source=ig_web_copy_link

ਇਸ ਦੌਰਾਨ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ "ਬੇਸ਼ੱਕ ਕੁਦਰਤ ਦੇ ਕਹਿਰ ਅੱਗੇ ਸਾਡਾ ਜ਼ੋਰ ਤਾਂ ਨਹੀਂ ਚੱਲਦਾ ਪਰ ਅਸੀਂ ਇਹ ਵੀ ਨਹੀਂ ਭੁੱਲ ਸਕਦੇ ਕਿ ਮੁਸੀਬਤ ਦੀ ਘੜੀ ‘ਚ ਆਖਿਰ ਕੁਦਰਤ ਦਾ ਬਣਾਇਆ ਬੰਦਾ ਹੀ ਬੰਦੇ ਦੇ ਕੰਮ ਆਂਉਦਾ ਹੈ। ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਮੋਢੇ ਨਾਲ ਮੋਢਾ ਜੋੜਕੇ ਡਟੇ ਹੋਏ ਸਮੂਹ ਲੋਕਾਂ ਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਮੈਂ ਸਿਜਦਾ ਕਰਦਾ ਹਾਂ, ਜੋ ਦਿਨ ਰਾਤ ਮਿਹਨਤ ਕਰਕੇ ਪੀੜ੍ਹਤ ਲੋਕਾਂ ਦੀ ਹਰ ਪੱਖ ਤੋਂ ਮਦਦ ਕਰ ਰਹੇ ਹਨ।

ਇਹਨਾਂ ਸੰਸਥਾਂਵਾਂ ‘ਚੋਂ ਇੱਕ ਸੰਸਥਾ ਖਾਲਸਾ ਏਡ ਹੈ, ਜੋ ਦੁਨੀਆਂ ਦੇ ਕਿਸੇ ਵੀ ਕੋਨੇ ‘ਚ ਆਫਤ ਆਉਣ ‘ਤੇ ਤੁਰੰਤ ਪਹੁੰਚਦੀ ਹੈ ਤੇ ਬਿਨ੍ਹਾਂ ਕਿਸੇ ਜਾਤ-ਪਾਤ ਅਤੇ ਰੰਗ ਭੇਦਭਾਵ ਤੋਂ ਧਰਮ ਦੇ ਅਸਲ ਫਲਸਫੇ ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ ਦੇ ਸਿਧਾਂਤ ‘ਤੇ ਚੱਲ ਰਹੀ ਹੈ।

ਬੀਤੀ ਰਾਤ ਮਨ ਨੂੰ ਬਹੁਤ ਸਕੂਨ ਮਿਲਿਆ ਜਦੋਂ ਹੜ੍ਹ ਪੀੜਤਾਂ ਲਈ ਇਸ ਸੰਸਥਾਂ ਵੱਲੋਂ ਕੀਤੇ ਜਾ ਰਹੇ ਨੇਕ ਕਾਰਜ ਵਿੱਚ ਮੈਨੂੰ ਤਿਨਕਾ ਭਰ ਸਹਿਯੋਗ ਪਾਉਣ ਦਾ ਮੌਕਾ ਮਿਲਿਆ। ਸੋ ਖੁਦ ਨੂੰ ਬੜਾ ਵਡਭਾਗਾ ਸਮਝਦਾ ਹਾਂ ਤੇ ਅਰਦਾਸ ਕਰਦਾ ਹਾਂ ਕਿ ਪ੍ਰਮਾਤਮਾਂ ਪੀੜ੍ਹਤ ਪਰਿਵਾਰਾਂ ਨੂੰ ਛੇਤੀ ਮੁੜ ਵਸੇਬੇ ਵੱਲ ਲੈ ਕੇ ਆਵੇ" ਤੁਹਾਡਾ ਆਪਾਣਾ-ਗਿੱਪੀ ਗਰੇਵਾਲ।

Gippy Grewalਇਥੇ ਤੁਹਾਨੂੰ ਦੱਸ ਦਈਏ ਕਿ ਹੜ੍ਹ ਕਾਰਨ ਜਲੰਧਰ ਦੇ ਸ਼ਾਹਕੋਟ, ਫਿਲੌਰ ਅਤੇ ਰੋਪੜ ਦੇ ਨੂਰਪੁਰ ਬੇਦੀ ਜ਼ਿਆਦਾ ਪ੍ਰਭਾਵਿਤ ਹੋਏ ਹਨ। ਹੜ੍ਹ ਕਾਰਨ ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ ਅਤੇ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਹਨ।

-PTC News

Related Post