ਪੰਜਾਬ ਵਿੱਚ ਹੋ ਰਹੀਆਂ ਚੋਣਾਂ ਕਰਕੇ ਪਿਆਕੜਾਂ ਲਈ ਬੁਰੀ ਖ਼ਬਰ , ਐਤਕੀਂ ਰਹਿਣਗੇ ਪਿਆਸੇ

By  Shanker Badra May 17th 2019 06:01 PM -- Updated: May 17th 2019 06:02 PM

ਪੰਜਾਬ ਵਿੱਚ ਹੋ ਰਹੀਆਂ ਚੋਣਾਂ ਕਰਕੇ ਪਿਆਕੜਾਂ ਲਈ ਬੁਰੀ ਖ਼ਬਰ , ਐਤਕੀਂ ਰਹਿਣਗੇ ਪਿਆਸੇ:ਚੰਡੀਗੜ੍ਹ : ਪੰਜਾਬ ਅੰਦਰ 19 ਮਈ ਨੂੰ ਹੋਣ ਵਾਲੀਆਂ ਸੱਤਵੇਂ ਅਤੇ ਆਖਰੀ ਗੇੜ ਦੀਆਂ ਲੋਕ ਸਭਾ ਚੋਣਾਂ ਲਈ ਖੁੱਲ੍ਹੇਆਮ ਚੋਣ ਪ੍ਰਚਾਰ ਅੱਜ ਸ਼ਾਮ ਬੰਦ ਹੋ ਗਿਆ ਹੈ।ਇਸ ਦੇ ਨਾਲ ਹੀ ਚੋਣਾਂ ਕਰਕੇ ਪਿਆਕੜਾਂ ਲਈ ਬੁਰੀ ਖ਼ਬਰ ਹੈ।ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਲੋਕ ਸਭਾ ਚੋਣਾਂ ਦੇ ਵੋਟਾ ਵਾਲੇ ਦਿਨ ਤੋਂ 48 ਘੰਟੇ ਪਹਿਲਾਂ 'ਡਰਾਈ ਡੇਅ' ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਅੱਜ 5 ਵਜੇ ਤੋਂ ਬਾਅਦ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ ,ਜੋ ਕਿ ਵੋਟਾਂ ਪੈਣ ਤੋਂ ਬਾਅਦ ਹੀ ਖੁੱਲ੍ਹਣਗੇ।

Punjab For Lok Sabha elections Alcohol All contract will be closed
ਪੰਜਾਬ ਵਿੱਚ ਹੋ ਰਹੀਆਂ ਚੋਣਾਂ ਕਰਕੇ ਪਿਆਕੜਾਂ ਲਈ ਬੁਰੀ ਖ਼ਬਰ , ਐਤਕੀਂ ਰਹਿਣਗੇ ਪਿਆਸੇ

ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਾਂ ਵਾਲੇ ਦਿਨ 19 ਮਈ ਤੋਂ 48 ਘੰਟੇ ਪਹਿਲਾਂ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ।

Punjab For Lok Sabha elections Alcohol All contract will be closed ਪੰਜਾਬ ਵਿੱਚ ਹੋ ਰਹੀਆਂ ਚੋਣਾਂ ਕਰਕੇ ਪਿਆਕੜਾਂ ਲਈ ਬੁਰੀ ਖ਼ਬਰ , ਐਤਕੀਂ ਰਹਿਣਗੇ ਪਿਆਸੇ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਦੋਂ ਕੁੜੀ ਨੇ ਇੰਸਟਾਗ੍ਰਾਮ ’ਤੇ ਪਾਈ ਪੋਸਟ ਤਾਂ ਲੋਕਾਂ ਨੇ ਦਿੱਤਾ ਇਹ ਜਵਾਬ , ਕੁੜੀ ਨੇ ਕੀਤੀ ਖ਼ੁਦਕੁਸ਼ੀ

ਇਸ ਦੇ ਨਾਲ ਹੀ ਗੁਆਂਢੀ ਸੂਬਿਆਂ ਦੇ ਪੰਜਾਬ ਨਾਲ ਲੱਗਦੇ ਇਲਾਕਿਆਂ ਤੋਂ ਤਿੰਨ ਕਿਲੋਮੀਟਰ ਦੇ ਦਾਇਰੇ ਅੰਦਰ ਸ਼ਰਾਬ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ।ਇਹ ਪਾਬੰਦੀ ਪੋਲਿੰਗ ਖਤਮ ਹੋਣ ਦੇ ਸਮੇਂ ਭਾਵ ਸ਼ਾਮ 6 ਵਜੇ ਤੱਕ ਲਾਗੂ ਰਹੇਗੀ।

-PTCNews

Related Post