ਜ਼ਿਮਨੀ ਚੋਣਾਂ 2019  : ਭਲਕੇ ਹੋਵੇਗਾ 33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ,  ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਹੋਈਆਂ ਤੇਜ਼

By  Shanker Badra October 23rd 2019 09:46 PM -- Updated: October 23rd 2019 09:52 PM

ਜ਼ਿਮਨੀ ਚੋਣਾਂ 2019  : ਭਲਕੇ ਹੋਵੇਗਾ 33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ,  ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਹੋਈਆਂ ਤੇਜ਼:ਚੰਡੀਗੜ੍ਹ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ 21 ਅਕਤੂਬਰ ਨੂੰ ਜਿਮਨੀ ਚੋਣਾਂ ਹੋਈਆਂ ਸਨ , ਜਿਨ੍ਹਾਂ ਦੇ ਨਤੀਜੇ ਭਲਕੇ ਆਉਣ ਵਾਲੇ ਹਨ। ਇਸ ਦੌਰਾਨ ਵੋਟਾਂ ਦੀ ਗਿਣਤੀ ਭਲਕੇ ਸਵੇਰੇ ਸ਼ੁਰੂ ਹੋਵੇਗੀ। ਜਿਸ ਕਾਰਨ ਉਮੀਦਵਾਰਾਂ ਦੀਆਂ ਧੜਕਨਾਂ ਤੇਜ ਹੋਈਆਂ ਪਈਆਂ ਹਨ ,ਕਿਉਂਕਿ ਚਾਰ ਵਿਧਾਨ ਸਭਾ ਹਲਕਿਆਂ ਦੇ ਕੁੱਲ 33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਭਲਕੇ ਹੋਵੇਗਾ।

Punjab four assembly constituencies By-elections 2019 Results tomorrow ਜ਼ਿਮਨੀ ਚੋਣਾਂ 2019  : ਭਲਕੇ ਹੋਵੇਗਾ33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ,  ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਹੋਈਆਂ ਤੇਜ਼

ਇਸ ਦੌਰਾਨ ਵਿਧਾਨ ਸਭਾ ਹਲਕਾ ਫਗਵਾੜਾ ਤੋਂ 9 ਉਮੀਦਵਾਰ ਚੋਣ ਮੈਦਾਨ ਵਿਚ ਸਨ, ਜਿਨ੍ਹਾਂ 'ਚ ਭਾਜਪਾ ਦੇ ਰਾਜੇਸ਼ ਬਾਘਾ , ਆਮ ਆਦਮੀ ਪਾਰਟੀ ਦੇ ਸੰਤੋਸ਼ ਕੁਮਾਰ ਗੋਗੀ, ਬਹੁਜਨ ਸਮਾਜ ਪਾਰਟੀ ਦੇ ਭਗਵਾਨ ਦਾਸ, ਲੋਕ ਇਨਸਾਫ਼ ਪਾਰਟੀ ਦੇ ਜਰਨੈਲ ਸਿੰਘ ਨੰਗਲ, ਪੀਪਲਜ਼ ਪਾਰਟੀ ਆਫ ਡੈਮੋਕਰੇਟਿਵ ਚਰਨਜੀਤ ਕੁਮਾਰ, ਆਜ਼ਾਦ ਉਮੀਦਵਾਰ ਨੀਟੂ, ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ, ਵਿਸ਼ਾਲ ਪਾਰਟੀ ਆਫ ਇੰਡੀਆ ਦੇ ਸੋਨੂੰ ਕੁਮਾਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪਰਮਜੋਤ ਕੌਰ ਗਿੱਲ ਸ਼ਾਮਲ ਹਨ।

Punjab four assembly constituencies By-elections 2019 Results tomorrow ਜ਼ਿਮਨੀ ਚੋਣਾਂ 2019  : ਭਲਕੇ ਹੋਵੇਗਾ33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ,  ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਹੋਈਆਂ ਤੇਜ਼

ਇਸੇ ਤਰ੍ਹਾਂ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੇ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਕਾਂਗਰਸ ਦੀ ਇੰਦੂ ਬਾਲਾ, ਭਾਰਤੀ ਜਨਤਾ ਪਾਰਟੀ ਦੇ ਜੰਗੀ ਲਾਲ ਮਹਾਜਨ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਗੁਰਵਤਨ ਸਿੰਘ, ਹਿੰਦੁਸਤਾਨ ਸਕਤੀ ਸੈਨਾ ਦੇ ਅਰਜੁਨ ਤੇ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ ਚੋਣ ਮੈਦਾਨ ਵਿਚ ਸਨ।

Punjab four assembly constituencies By-elections 2019 Results tomorrow ਜ਼ਿਮਨੀ ਚੋਣਾਂ 2019  : ਭਲਕੇ ਹੋਵੇਗਾ33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ,  ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਹੋਈਆਂ ਤੇਜ਼

ਦਾਖਾ ਵਿਧਾਨ ਸਭਾ ਹਲਕੇ ਤੋਂ 11 ਉਮੀਦਵਾਰ ਮੈਦਾਨ ਵਿਚ ਸਨ। ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਅਮਨਦੀਪ ਸਿੰਘ ਮੋਹੀ , ਅਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਸੁਖਦੇਵ ਸਿੰਘ ਚੱਕ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਗੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜੋਗਿੰਦਰ ਸਿੰਘ ਵੇਗਲ, ਆਜ਼ਾਦ ਉਮੀਦਵਾਰ ਹਰਬੰਸ ਸਿੰਘ ਜਲਾਲ,ਗੁਰਦੀਪ ਸਿੰਘ ਕਾਹਲੋਂ, ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਤੇ ਆਜ਼ਾਦ ਉਮੀਦਵਾਰ ਬਲਦੇਵ ਸਿੰਘ (ਦੇਵ ਸਰਾਭਾ) ਚੋਣ ਮੈਦਾਨ ਵਿਚ ਸਨ।

Punjab four assembly constituencies By-elections 2019 Results tomorrow ਜ਼ਿਮਨੀ ਚੋਣਾਂ 2019  : ਭਲਕੇ ਹੋਵੇਗਾ33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ,  ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਹੋਈਆਂ ਤੇਜ਼

ਇਸੇ ਤਰ੍ਹਾਂ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਕਾਂਗਰਸ ਦੇ ਰਮਿੰਦਰ ਸਿੰਘ ਆਵਲਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ , ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਤੇ ਰਾਜ ਸਿੰਘ ਚੋਣ ਮੈਦਾਨ ਵਿਚ ਸਨ।

Punjab four assembly constituencies By-elections 2019 Results tomorrow ਜ਼ਿਮਨੀ ਚੋਣਾਂ 2019  : ਭਲਕੇ ਹੋਵੇਗਾ33 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ,  ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਨਾਂ ਹੋਈਆਂ ਤੇਜ਼

ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਵੋਟਾਂ ਪਈਆਂ ਸਨ , ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਯਾਨੀ ਭਲਕੇ ਐਲਾਨੇ ਜਾਣਗੇ। ਇਸ ਦੌਰਾਨ ਅਕਾਲੀ -ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ 'ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਸਨ।

-PTCNews

Related Post