ਪੰਜਾਬ ਸਰਕਾਰ 6 ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ ਤੋਂ ਬਾਅਦ ਫ਼ਸੀ ਕਸੂਤੀ , ਹਾਈਕੋਰਟ 'ਚ ਮਿਲੀ ਚੁਣੌਤੀ

By  Shanker Badra September 10th 2019 02:47 PM

ਪੰਜਾਬ ਸਰਕਾਰ 6 ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ ਤੋਂ ਬਾਅਦ ਫ਼ਸੀ ਕਸੂਤੀ , ਹਾਈਕੋਰਟ 'ਚ ਮਿਲੀ ਚੁਣੌਤੀ:ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਆਪਣੇ 6 ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਹੁੰਚ ਗਿਆ ਹੈ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਖਿਲਾਫ਼ ਵਕੀਲ ਜਗਮੋਹਨ ਭੱਟੀ ਨੇ ਅਦਾਲਤ 'ਚ ਚੁਣੌਤੀ ਦਿੱਤੀ ਗਈ ਹੈ। [caption id="attachment_338454" align="aligncenter" width="300"]Punjab Government 6 MLAs cabinet rank giving After Challenge High Court ਪੰਜਾਬ ਸਰਕਾਰ 6 ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ ਤੋਂ ਬਾਅਦ ਫ਼ਸੀ ਕਸੂਤੀ , ਹਾਈਕੋਰਟ 'ਚ ਮਿਲੀ ਚੁਣੌਤੀ[/caption] ਇਸ ਮਾਮਲੇ ਖਿਲਾਫ਼ ਵਕੀਲ ਜਗਮੋਹਨ ਭੱਟੀ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਵਾਈ ਹੈ। ਉਨ੍ਹਾਂ ਦਰਜ ਪਟੀਸ਼ਨ 'ਚ ਕਿਹਾ ਹੈ ਕਿ ਕਾਨੂੰਨ ਮੁਤਾਬਕ 15 ਫੀਸਦੀ ਤੋਂ ਵੱਧ ਕੈਬਨਿਟ ਰੈਂਕ ਨਹੀਂ ਦਿੱਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਮੁੱਖ ਸੱਕਤਰ ਕੋਲ ਨਿਯੁਕਤੀ ਦੇ ਅਜਿਹੇ ਨਿਰਦੇਸ਼ ਜਾਰੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। [caption id="attachment_338455" align="aligncenter" width="300"]Punjab Government 6 MLAs cabinet rank giving After Challenge High Court ਪੰਜਾਬ ਸਰਕਾਰ 6 ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ ਤੋਂ ਬਾਅਦ ਫ਼ਸੀ ਕਸੂਤੀ , ਹਾਈਕੋਰਟ 'ਚ ਮਿਲੀ ਚੁਣੌਤੀ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਟੀਵੀ ਸੀਰੀਅਲ ‘ਰਾਮ ਸੀਆ ਕੇ ਲਵ ਕੁਸ਼’ ਨੂੰ ਲੈ ਕੇ ਹਾਈਕੋਰਟ ਨੇ ਚੈਨਲ ਨੂੰ ਦਿੱਤਾ ਵੱਡਾ ਝਟਕਾ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਆਪਣੇ 6 ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇ ਕੇ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਾਂਗਰਸ ਦੇ ਹੀ ਕਈ ਆਗੂਆਂ 'ਚ ਉਸਦਾ ਵਿਰੋਧ ਦੇਖਣ ਨੂੰ ਮਿਲਿਆ ਹੈ। -PTCNews

Related Post