ਪੰਜਾਬ ਸਰਕਾਰ ਵੱਲੋਂ ਉੱਘੇ ਅਦਾਕਾਰ ਸਤੀਸ਼ ਕੌਲ ਨੂੰ 5 ਲੱਖ ਰੁਪਏ ਦੀ ਮਾਲੀ ਮਦਦ

By  Shanker Badra January 13th 2019 11:29 AM -- Updated: January 13th 2019 11:30 AM

ਪੰਜਾਬ ਸਰਕਾਰ ਵੱਲੋਂ ਉੱਘੇ ਅਦਾਕਾਰ ਸਤੀਸ਼ ਕੌਲ ਨੂੰ 5 ਲੱਖ ਰੁਪਏ ਦੀ ਮਾਲੀ ਮਦਦ:ਲੁਧਿਆਣਾ : ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਸਤੀਸ਼ ਕੌਲ ਪਿਛਲੇ ਕੁਝ ਸਾਲਾਂ ਤੋਂ ਬਿਮਾਰ ਹਨ ਅਤੇ ਗ਼ੁਰਬਤ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ।ਪੰਜਾਬੀ ਸਮੇਤ ਕਈ ਭਾਸ਼ਾਵਾਂ ਵਿੱਚ ਅਦਾਕਾਰੀ ਦੇ ਜੌਹਰ ਦਿਖਾਉਣ ਵਾਲੇ ਅਦਾਕਾਰ ਸਤੀਸ਼ ਕੌਲ ਦੀ ਮਾੜੀ ਹਾਲਤ ਸਬੰਧੀ ਸਭ ਤੋਂ ਪਹਿਲਾ ਪੀਟੀਸੀ ਨਿਊਜ਼ ਵੱਲੋਂ ਇਸ ਮੁੱਦੇ ਨੂੰ ਉਠਾਇਆ ਗਿਆ ਸੀ ਕਿ ਇਸ ਫ਼ਿਲਮੀ ਸਿਤਾਰੇ ਦੀ ਹਾਲਤ ‘ਚ ਸੁਧਾਰ ਹੋਣਾ ਚਾਹੀਦਾ ਹੈ। ਜਿਸ ਤੋਂ ਬਾਅਦ ਲੋਕਾਂ ਨੇ ਉਹਨਾਂ ਨੂੰ ਹੁੰਗਾਰਾ ਦਿੱਤਾ ਤੇ ਪ੍ਰਸ਼ਾਸਨ ਨੂੰ ਉਹਨਾਂ ਦੀ ਮਦਦ ਲਈ ਗੁਹਾਰ ਲਗਾਈ ਸੀ।

Punjab Government Actor Satish Kaul 5 lac financial help
ਪੰਜਾਬ ਸਰਕਾਰ ਵੱਲੋਂ ਉੱਘੇ ਅਦਾਕਾਰ ਸਤੀਸ਼ ਕੌਲ ਨੂੰ 5 ਲੱਖ ਰੁਪਏ ਦੀ ਮਾਲੀ ਮਦਦ

ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਅਦਾਕਾਰ ਸਤੀਸ਼ ਕੌਲ ਨੂੰ 5 ਲੱਖ ਰੁਪਏ ਦੀ ਮਾਲੀ ਮਦਦ ਭੇਜੀ ਹੈ।ਇਹ ਸਹਾਇਤਾ ਰਾਸ਼ੀ ਲੁਧਿਆਣਾ (ਪੱਛਮੀ) ਦੇ ਐੱਸ.ਡੀ.ਐੱਮ. ਸਾਗਰ ਸੇਤੀਆ ਨੇ ਸਤੀਸ਼ ਕੌਲ ਨੂੰ ਉਨ੍ਹਾਂ ਦੇ ਘਰ ਜਾ ਕੇ ਖੁਦ ਭੇਟ ਕੀਤੀ ਹੈ।ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਲੁਧਿਆਣਾ (ਕੇਂਦਰੀ) ਕੰਵਰ ਨਰਿੰਦਰ ਸਿੰਘ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਐਰੀ ਅਤੇ ਹੋਰ ਵੀ ਹਾਜ਼ਰ ਸਨ।

Punjab Government Actor Satish Kaul 5 lac financial help
ਪੰਜਾਬ ਸਰਕਾਰ ਵੱਲੋਂ ਉੱਘੇ ਅਦਾਕਾਰ ਸਤੀਸ਼ ਕੌਲ ਨੂੰ 5 ਲੱਖ ਰੁਪਏ ਦੀ ਮਾਲੀ ਮਦਦ

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤੀਸ਼ ਕੌਲ ਬਾਰੇ ਮੀਡੀਆ ਵਿੱਚ ਛਪੀਆਂ ਖ਼ਬਰਾਂ ਦਾ ਤੁਰੰਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੂੰ ਹਦਾਇਤ ਕੀਤੀ ਸੀ ਕਿ ਉਹ ਇਸ ਸਦਾਬਹਾਰ ਅਦਾਕਾਰ ਦੀਆਂ ਲੋੜਾਂ ਅਤੇ ਮੰਗਾਂ ਬਾਰੇ ਪੰਜਾਬ ਸਰਕਾਰ ਨੂੰ ਤੁਰੰਤ ਰਿਪੋਰਟ ਭੇਜਣ।ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਸਤੀਸ਼ ਕੌਲ ਦਾ ਹਾਲ-ਚਾਲ ਜਾਨਣ ਲਈ ਉਨ੍ਹਾਂ ਦੇ ਘਰ ਵਿਖੇ ਪਹੁੰਚੇ ਸਨ ਅਤੇ ਉਨ੍ਹਾਂ ਦੀਆਂ ਮੰਗਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਿਲ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਿਪੋਰਟ ਭੇਜੀ ਸੀ।

Punjab Government Actor Satish Kaul 5 lac financial help
ਪੰਜਾਬ ਸਰਕਾਰ ਵੱਲੋਂ ਉੱਘੇ ਅਦਾਕਾਰ ਸਤੀਸ਼ ਕੌਲ ਨੂੰ 5 ਲੱਖ ਰੁਪਏ ਦੀ ਮਾਲੀ ਮਦਦ

ਉਨ੍ਹਾਂ ਮੰਗ ਕੀਤੀ ਸੀ ਕਿ ਉਨ੍ਹਾਂ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੰਦ ਕੀਤੀ ਗਈ ਪੈਨਸ਼ਨ ਦੀ ਬਹਾਲੀ ਕੀਤੀ ਜਾਵੇ, ਮੁਫ਼ਤ ਦਵਾਈਆਂ ਸਮੇਤ ਹੋਰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਰਹਿਣ ਲਈ ਮਕਾਨ ਦਿੱਤਾ ਜਾਵੇ ਅਤੇ ਸਾਂਭ ਸੰਭਾਲ ਲਈ ਇੱਕ ਅਟੈਂਡੈਂਟ ਲੜਕਾ ਮੁਹੱਈਆ ਕਰਵਾਇਆ ਜਾਵੇ।

-PTCNews

Related Post