ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਦਿਹਾਤੀ ਖੇਤਰਾਂ ਵਿੱਚ ਹਰੇਕ ਤਰ੍ਹਾਂ ਦੀਆਂ ਕੀਤੀਆਂ ਜਾ ਸਕਦੀਆਂ ਨੇ ਉਸਾਰੀਆਂ, ਪੜ੍ਹੋ ਹੋਰ ਜਾਣਕਾਰੀ

By  Shanker Badra April 30th 2020 01:06 PM

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਦਿਹਾਤੀ ਖੇਤਰਾਂ ਵਿੱਚ ਹਰੇਕ ਤਰ੍ਹਾਂ ਦੀਆਂ ਕੀਤੀਆਂ ਜਾ ਸਕਦੀਆਂ ਨੇ ਉਸਾਰੀਆਂ, ਪੜ੍ਹੋ ਹੋਰ ਜਾਣਕਾਰੀ:ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਮਾਰਤਾਂ ਦੀਆਂ ਉਸਾਰੀਆਂ ਨੂੰ ਲੈ ਕੇ ਅੱਜ ਵੱਡਾ ਫ਼ੈਸਲਾ ਲੈਂਦੇ ਹੋਏ ਨਵੀਂਆਂ ਗਾਈਡਲਾਈਨਜਾਰੀ ਕੀਤੀਆਂ ਹਨ। ਜਿਸ ਅਨੁਸਾਰ ਦਿਹਾਤੀ ਖੇਤਰਾਂ ਵਿੱਚ ਹਰੇਕ ਤਰ੍ਹਾਂ ਦੀਆਂ ਉਸਾਰੀਆਂ ਕੀਤੀਆਂ ਜਾ ਸਕਦੀਆਂ ਹਨ।

ਇਸ ਦੇ ਇਲਾਵਾ ਸ਼ਹਿਰੀ ਖੇਤਰਾਂ ਵਿੱਚ ਕੇਵਲ ਪਹਿਲਾਂ ਹੀ ਚੱਲ ਰਹੇ ਪ੍ਰੋਜੈਕਟਾਂ ਦੀਆਂ ਉਸਾਰੀਆਂ ਦੇ ਕੰਮ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਸ਼ਹਿਰੀ ਖੇਤਰਾਂ ਵਿੱਚ ਕੇਵਲ ਪਹਿਲਾਂ ਚੱਲਦੇ ਨਿੱਜੀ ਰਿਹਾਇਸ਼ੀ ਤੇ ਕਮਰਸ਼ੀਅਲ ਉਸਾਰੀਆਂ ਹੀ ਕੀਤੀਆਂ ਜਾ ਸਕਦੀਆਂ ਹਨ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਦੇਖਦੇ ਹੋਏ 3 ਮਈ ਤੋਂ ਅਗਲੇ2 ਹਫਤਿਆਂ ਲਈ ਕਰਫਿਊ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਕੁੱਝ ਰਾਹਤ ਦੇਣ ਦਾ ਐਲਾਨ ਕੀਤਾ ਸੀ।

-PTCNews

Related Post