ਪੰਜਾਬ ਸਰਕਾਰ ਵੱਲੋਂ ਸੂਬੇ 'ਚ ਔਰਤਾਂ ਲਈ 1 ਅਪ੍ਰੈਲ ਤੋਂ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

By  Shanker Badra March 31st 2021 09:47 AM -- Updated: March 31st 2021 09:57 AM

ਚੰਡੀਗੜ੍ਹ : ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਮੁਫ਼ਤ ਬੱਸ ਸੇਵਾ ਦੀ 1 ਅਪ੍ਰੈਲ ਤੋਂ ਸ਼ੁਰੂਆਤ ਹੋਵੇਗੀ। ਜਿਸ ਨਾਲ ਪੰਜਾਬ ਦੀਆਂ ਔਰਤਾਂ ਨੂੰ ਕੁੱਝ ਰਾਹਤ ਮਿਲੇਗੀ। ਇਸ ਖ਼ਬਰ ਤੋਂ ਬਾਅਦ ਮਹਿਲਾਵਾਂ ਵਿੱਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਕਰਨਗੇ।

ਪੜ੍ਹੋ ਹੋਰ ਖ਼ਬਰਾਂ : ਅਗਲੇ ਮਹੀਨੇ ਰੱਦ ਹੋ ਸਕਦਾ ਹੈ ਤੁਹਾਡਾ ਪੈਨ ਕਾਰਡ , ਅੱਜ ਹੀ ਕਰੋ ਇਹ ਜ਼ਰੂਰੀ ਕੰਮ

Punjab Government announces free bus service for women in the Punjab from April 1 ਪੰਜਾਬ ਸਰਕਾਰ ਵੱਲੋਂ ਸੂਬੇ 'ਚ ਔਰਤਾਂ ਲਈ 1 ਅਪ੍ਰੈਲ ਤੋਂਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਰਾਹੀਂ 1 ਅਪ੍ਰੈਲ ਨੂੰ ਪੰਜਾਬ ਵਿੱਚ 'ਔਰਤਾਂ ਲਈ ਮੁਫ਼ਤ ਬੱਸ ਯਾਤਰਾ' ਯੋਜਨਾ ਦੀ ਸ਼ੁਰੂਆਤ ਕਰਨਗੇ। ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ।

Punjab Government announces free bus service for women in the Punjab from April 1 ਪੰਜਾਬ ਸਰਕਾਰ ਵੱਲੋਂ ਸੂਬੇ 'ਚ ਔਰਤਾਂ ਲਈ 1 ਅਪ੍ਰੈਲ ਤੋਂਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਇਸ ਪ੍ਰੋਗਰਾਮ ਲਈ ਵਿਭਾਗ ਦੁਆਰਾਇੱਕ ਢੁਕਵਾਂ ਸ਼ੈਡਿਊਲ ਦੀ ਯੋਜਨਾ ਬਣਾਈ ਗਈ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਖੇਤਰਾਂ ਵਿਚ ਢੁਕਵੇਂ ਪ੍ਰਬੰਧਾਂ ਨਾਲ ਇਹ ਪ੍ਰਸਾਰਣ ਕਰਨ ਲਈ ਕਿਹਾ ਗਿਆ ਹੈ। ਇਹ ਪ੍ਰੋਗਰਾਮ ਸਾਰੇ ਜ਼ਿਲ੍ਹਾ ਅਤੇ ਉਪ ਮੰਡਲ ਹੈੱਡਕੁਆਰਟਰਾਂ ਅਤੇ ਲਗਭਗ 1000 ਦਿਹਾਤੀ ਅਤੇ ਸ਼ਹਿਰੀ ਸਥਾਨਾਂ 'ਤੇ ਵੀ.ਸੀ. ਦੁਆਰਾ ਇੱਕੋ ਸਮੇਂ ਪ੍ਰਸਾਰਿਤ ਕੀਤਾ ਜਾਵੇਗਾ।

ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ 'ਚ ਹੋਈ ਮੌਤ

Punjab Government announces free bus service for women in the Punjab from April 1 ਪੰਜਾਬ ਸਰਕਾਰ ਵੱਲੋਂ ਸੂਬੇ 'ਚ ਔਰਤਾਂ ਲਈ 1 ਅਪ੍ਰੈਲ ਤੋਂਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੈਪਟਨ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਦਿਆਂ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਸਫ਼ਰ ਮੁਫਤ ਕਰਨ ਦਾ ਐਲਾਨ ਕੀਤਾ ਸੀ।

-PTCNews

Related Post