ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ 'ਚ ਗਜਟਿਡ ਛੁੱਟੀ ਦਾ ਐਲਾਨ

By  Shanker Badra September 7th 2021 09:57 AM -- Updated: September 7th 2021 11:18 AM

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ 'ਤੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ 'ਚ ਗਜਟਿਡ ਛੁੱਟੀ ਦਾ ਐਲਾਨ

ਦਰਅਸਲ 'ਚ ਪੀਟੀਸੀ ਨਿਊਜ਼ ਦੀ ਖ਼ਬਰ ਨਸ਼ਰ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਕੁੰਭਕਰਨੀ ਨੀਂਦ ਖੁੱਲੀ ਹੈ।ਪਹਿਲਾਂ ਲੋਕਾਂ ਵਲੋਂ ਛੁੱਟੀ ਨਾ ਕਰਨ ਦਾ ਕਾਫ਼ੀ ਵਿਰੋਧ ਕੀਤਾ ਜਾ ਰਿਹਾ ਸੀ ਪਰ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ 'ਚ ਅੱਜ ਸਵੇਰੇ 9 ਵਜੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ 'ਚ ਗਜਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਅੱਜ ਦੇਰੀ ਨਾਲ ਕੀਤੀ ਛੁੱਟੀ ਦੇ ਐਲਾਨ ਕਾਰਨ ਜਿੱਥੇ ਛੋਟੇ-ਛੋਟੇ ਸਕੂਲੀ ਬੱਚਿਆਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਖੱਜਲ ਖੁਆਰ ਹੋਣਾ ਪਿਆ ਹੈ , ਉੱਥੇ ਹੀ ਪਿੰਡਾਂ ਤੋਂ ਸ਼ਹਿਰਾਂ 'ਚ ਸਰਕਾਰੀ ਦਫ਼ਤਰਾਂ 'ਚ ਆਪਣੇ ਕੰਮਾਂ ਕਾਰਾ ਲਈ ਗਏ ਆਮ ਲੋਕਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ।

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ 'ਚ ਗਜਟਿਡ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਸੰਪਨ ਹੋਇਆ ਹੈ।

-PTCNews

Related Post