ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਰਹੇਗੀ ਛੁੱਟੀ

By  Riya Bawa December 25th 2021 11:47 AM -- Updated: December 25th 2021 11:52 AM

ਚੰਡੀਗੜ੍ਹ: ਸ਼ਹੀਦੀ ਸਭਾ ਮੌਕੇ ਸ੍ਰੀ ਫਤਹਿਗੜ੍ਹ ਸਾਹਿਬ 'ਚ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਪੰਜਾਬ ਸਰਕਾਰ ਵੱਲੋਂ 27 ਦਸੰਬਰ, 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਇਸ ਦਾ ਐਲਾਨ ਕੀਤਾ ਹੈ, ਜਿਸ 'ਚ ਲਿਖਿਆ ਗਿਆ ਹੈ ਕਿ "ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ, 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ"।

ਹੋਰ ਪੜ੍ਹੋ: ਲੁਧਿਆਣਾ ਧਮਾਕਾ : ਗਗਨਦੀਪ ਦੇ ਗ੍ਰਿਫ਼ਤਾਰ ਸਾਥੀਆਂ ਨੇ ਉਗਲੇ ਵੱਡੇ ਰਾਜ਼ !, ਕੀਤੇ ਵੱਡੇ ਖੁਲਾਸੇ: ਸੂਤਰ

ਜਿਸ ਦੌਰਾਨ ਸੋਮਵਾਰ, ਮਿਤੀ 27 ਦਸੰਬਰ, 2021, ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।

 -PTC News

Related Post