ਪੰਜਾਬ ਸਰਕਾਰ ਨੇ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ

By  Shanker Badra May 22nd 2021 04:13 PM

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

ਪੜ੍ਹੋ ਹੋਰ ਖ਼ਬਰਾਂ : ਸੰਯੁਕਤ ਕਿਸਾਨ ਮੋਰਚੇ ਵੱਲੋਂ PM ਮੋਦੀ ਨੂੰ ਚਿੱਠੀ ਲਿੱਖ ਕੇ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ   

Punjab Government announces summer holiday from May 24 to June 23 in all Schools ਪੰਜਾਬ ਸਰਕਾਰ ਨੇ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ

ਸਿੰਗਲਾ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤਣ ਦੇ ਨਾਲ-ਨਾਲ ਲੋੜੀਂਦਾ ਉਪਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਖਤ ਮਿਹਨਤ ਕੀਤੀ ਹੈ ਜੋ ਦਾਖਲਿਆਂ ਵਿਚ ਵਾਧਾ ਅਤੇ ਨਤੀਜਿਆਂ ਵਿਚ ਸੁਧਾਰ ਤੋਂ ਪ੍ਰਤੀਤ ਹੁੰਦਾ ਹੈ।

Punjab Government announces summer holiday from May 24 to June 23 in all Schools ਪੰਜਾਬ ਸਰਕਾਰ ਨੇ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ

ਵਿਜੈ ਇੰਦਰ ਸਿੰਗਲਾ ਨੇ ਕਿਹਾ ਕੋਵਿਡ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਆਪਕ ਮੋਬਾਈਲ ਐਪਲੀਕੇਸ਼ਨਾਂ ਅਤੇ ਟੀ.ਵੀ. ਚੈਨਲਾਂ ਸਮੇਤ ਵੱਖ-ਵੱਖ ਆਨਲਾਈਨ ਮਾਧਿਅਮਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਵੀ ਅਧਿਆਪਕ ਸਿਲੇਬਸ ਆਨਲਾਇਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ।

Punjab Government announces summer holiday from May 24 to June 23 in all Schools ਪੰਜਾਬ ਸਰਕਾਰ ਨੇ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ

ਪੜ੍ਹੋ ਹੋਰ ਖ਼ਬਰਾਂ : ਕੰਗਨਾ ਰਣੌਤ ਦੇ ਪਰਸਨਲ ਬਾਡੀਗਾਰਡ ਕੁਮਾਰ ਹੇਗੜੇ ਖਿਲਾਫ਼ ਬਲਾਤਕਾਰ ਦਾ ਕੇਸ ਦਰਜ , ਪੜ੍ਹੋ ਪੂਰੀ ਖ਼ਬਰ

ਕੈਬਨਿਟ ਮੰਤਰੀ ਨੇ ਅਧਿਆਪਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਛੁੱਟੀਆਂ ਦੌਰਾਨ ਵਿਦਿਆਰਥੀਆਂ ਨਾਲ ਜੁੜੇ ਰਹਿਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰਨ। ਦੱਸ ਦੇਈਏ ਕਿ ਕੋਰੋਨਾ ਕਾਰਨ ਵਿਦਿਆਰਥੀਆਂ ਲਈ ਪਹਿਲਾਂ ਹੀ ਸਕੂਲ ਬੰਦ ਸਨ।

-PTCNews

Related Post