ਪੰਜਾਬ ਸਰਕਾਰ ਨੇ 4 ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦ ਜਵਾਨਾਂ ਦੇ ਨਾਂਅ ‘ਤੇ ਰੱਖਣ ਦਾ ਕੀਤਾ ਐਲਾਨ

By  Shanker Badra June 20th 2020 10:07 AM -- Updated: June 20th 2020 08:18 PM

ਪੰਜਾਬ ਸਰਕਾਰ ਨੇ 4 ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦ ਜਵਾਨਾਂ ਦੇ ਨਾਂਅ ‘ਤੇ ਰੱਖਣ ਦਾ ਕੀਤਾ ਐਲਾਨ:ਚੰਡੀਗੜ੍ਹ : ਭਾਰਤ-ਚੀਨ ਸਰਹੱਦ 'ਤੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ ਐਤਵਾਰ ਰਾਤ ਨੂੰ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ 'ਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਸਿਆਸੀ, ਫੌਜੀ, ਪ੍ਰਸ਼ਾਸਨਿਕ, ਸਮਾਜਿਕ ਹਸਤੀਆਂ ਨੇ ਅੰਤਿਮ ਵਿਦਾਇਗੀ ਦਿੱਤੀ ਹੈ।

ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਅਤੇ ਸ਼ਹੀਦਾਂ ਦੇ ਸਨਮਾਨ ਵਿੱਚ ਉਨ੍ਹਾਂ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਨਾਂ ਸ਼ਹੀਦਾਂ ਦੇ ਨਾਂ 'ਤੇ ਰੱਖੇ ਜਾਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

Punjab Government announces to name 3 government schools after martyrs ਪੰਜਾਬ ਸਰਕਾਰ ਨੇ 3 ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦ ਜਵਾਨਾਂ ਦੇ ਨਾਂਅ ‘ਤੇ ਰੱਖਣ ਦਾ ਕੀਤਾ ਐਲਾਨ

ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸੀਲ, ਪਟਿਆਲ਼ਾ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਦੇ ਨਾਮ ‘ਤੇ ,ਸਰਕਾਰੀ ਮਿਡਲ ਸਕੂਲ ਭੋਜ ਰਾਜ, ਗੁਰਦਾਸਪੁਰ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਨਾਮ ‘ਤੇ ,ਸਰਕਾਰੀ ਮਿਡਲ ਸਕੂਲ ਬੀਰੇਵਾਲ ਡੋਗਰਾ, ਮਾਨਸਾ ਦਾ ਨਾਮ ਸ਼ਹੀਦ ਗੁਰਤੇਜ ਸਿੰਘ ਦੇ ਨਾਮ ‘ਤੇ ਸਰਕਾਰੀ ਹਾਈ ਸਕੂਲ ਤੋਲਾਵਾਲ, ਸੰਗਰੂਰ ਦਾ ਨਾਮ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਵਿੱਚ ਸੰਗਰੂਰ ਦੇ ਪਿੰਡ ਤੋਲਾਵਾਲ ਦਾਨਾਮਸ਼ਹੀਦ ਦੇ ਨਾਂਅ 'ਤੇ ਰੱਖਣ ਸਬੰਧੀ ਕੋਈ ਐਲਾਨ ਨਹੀਂ ਕੀਤਾ ਸੀ, ਸਿਰਫ਼ 3 ਸ਼ਹੀਦਾਂ ਦੇ ਨਾਮਾਂ ਬਾਰੇ ਹੀਐਲਾਨ ਹੋਇਆ ਸੀ ਪਰ ਬਾਅਦ ਵਿੱਚ ਦੁਪਹਿਰ ਵੇਲੇ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਸਰਕਾਰੀ ਹਾਈ ਸਕੂਲ ਤੋਲਾਵਾਲ, ਸੰਗਰੂਰ ਦਾ ਨਾਮ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਮ ‘ਤੇ ਰੱਖਣ ਦਾ ਐਲਾਨ ਕੀਤਾ ਹੈ।

-PTCNews

Related Post