ਪੰਜਾਬ ਦੇ ਸਕੂਲਾਂ 'ਚ ਕੋਰੋਨਾ ਮਾਮਲੇ ਵੇਖ ਸਰਕਾਰ ਵੱਲੋਂ ਸਖ਼ਤ ਨਵੇਂ ਦਿਸ਼ਾ-ਨਿਰਦੇਸ਼

By  Riya Bawa August 16th 2021 03:06 PM

ਚੰਡੀਗੜ੍ਹ: ਕੋਰੋਨਾ ਦੀ ਤੀਜੀ ਲਹਿਰ ਕਰਕੇ ਪੰਜਾਬ ਸਰਕਾਰ (Punjab Government) ਇਕ ਵਾਰ ਮੁੜ ਤੋਂ ਸਖ਼ਤ ਨਜ਼ਰ ਆ ਰਹੀ ਹੈ। ਇਸ ਵਿਚਾਲੇ (Captain Government) ਕੈਪਟਨ ਸਰਕਾਰ ਨੇ ਪੰਜਾਬ ਦੇ ਸਕੂਲਾਂ ਵਿੱਚ ਲਾਗ ਬਾਰੇ ਸ਼ੁਰੂ ਕੀਤੀ ਗਈ ਕੋਰੋਨਾ ਜਾਂਚ ਲਈ (Corona guidelines) ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 2 ਅਗਸਤ ਤੋਂ ਸਾਰੇ ਸਕੂਲ ਖੁੱਲ੍ਹ ਗਏ ਹਨ। ਜਿਵੇਂ ਹੀ ਸਕੂਲ ਖੁੱਲ੍ਹੇ ਤਾਂ ਵਿਦਿਆਰਥੀਆਂ ਵਿੱਚ (Corona) ਕੋਰੋਨਾ ਦੇ ਕਈ ਮਾਮਲੇ ਸਾਹਮਣੇ ਆਏ। ਪੰਜਾਬ ਦੇ ਸਕੂਲਾਂ (Punjab School) ਵਿੱਚ ਕੋਰੋਨਾ ਦੇ ਮਾਮਲੇ ਵਧਣ ਕਰਕੇ ਪੰਜਾਬ ਸਰਕਾਰ ਦੇ ਨਾਲ-ਨਾਲ ਮਾਪੇ ਵੀ ਚਿੰਤਤ ਹਨ।

ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਥਿਤੀ ਕੰਟਰੋਲ ਵਿੱਚ ਹੈ, ਇਸ ਲਈ ਸਕੂਲ ਅਜੇ ਬੰਦ ਨਹੀਂ ਹੋਣਗੇ। ਇਸ ਦੇ ਨਾਲ ਸਕੂਲਾਂ 'ਚ ਹਰ ਰੋਜ਼ 10,000 ਆਰਪੀਟੀਪੀਸੀ ਟੈਸਟ ਕਰਵਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਹੁਣ ਸਰਕਾਰ ਨੇ ਸਕੂਲਾਂ ਵਿੱਚ ਕੋਰੋਨਾ ਨੂੰ ਰੋਕਣ ਲਈ (Corona guidelines) ਨਵੀਂ ਗਾਈਡ ਲਾਈਨ ਜਾਰੀ ਕੀਤੀ ਹੈ।

ਪੜ੍ਹੋ ਨਵੇਂ ਦਿਸ਼ਾ-ਨਿਰਦੇਸ਼-

-ਇਸ ਤਹਿਤ ਸਕੂਲਾਂ ਨੂੰ ਚਾਰ ਕਲਾਸਾਂ ਵਿੱਚ ਵੰਡਿਆ ਗਿਆ ਹੈ। ਪਹਿਲੀ ਸ਼੍ਰੇਣੀ ਵਿੱਚ ਸਕੂਲ ਨੂੰ ਰੱਖਿਆ ਗਿਆ ਹੈ ਜਿਸ ਵਿੱਚ 1 ਪ੍ਰਤੀਸ਼ਤ ਤੋਂ ਘੱਟ ਕੋਰੋਨਾ ਕੇਸ ਪਾਇਆ ਜਾਂਦਾ ਹੈ। ਦੂਜੀ ਸ਼੍ਰੇਣੀ ਵਿੱਚ ਉਸ ਸਕੂਲ ਨੂੰ ਸ਼ਾਮਲ ਕੀਤਾ ਜਾਵੇਗਾ ਜਿਸ ਵਿੱਚ ਕੋਰੋਨਾ ਦੇ 1 ਤੋਂ 5 ਪ੍ਰਤੀਸ਼ਤ ਕੇਸ ਪਾਏ ਜਾਂਦੇ ਹਨ।

-6 ਤੋਂ 10 ਪ੍ਰਤੀਸ਼ਤ ਲਾਗਾਂ ਨੂੰ ਮੱਧਮ ਸ਼੍ਰੇਣੀ ਵਿੱਚ ਰੱਖਿਆ ਜਾਵੇਗਾ। ਇਨ੍ਹਾਂ ਤਿੰਨਾਂ ਸ਼੍ਰੇਣੀਆਂ ਵਿੱਚ ਸ਼ਾਮਲ ਸਕੂਲਾਂ ਵਿੱਚ ਰੈਪਿਡ ਐਂਟੀਜੇਨ ਟੈਸਟ ਕੀਤਾ ਜਾਵੇਗਾ, ਤਾਂ ਜੋ ਲਾਗ ਬਾਰੇ ਜਾਣਕਾਰੀ ਜਲਦੀ ਪ੍ਰਾਪਤ ਕੀਤੀ ਜਾ ਸਕੇ।

-ਇਸ ਦੇ ਨਾਲ ਹੀ ਜੇ ਸਕੂਲ ਵਿੱਚ ਟੈਸਟਿੰਗ ਦੇ ਦੌਰਾਨ ਕਿਸੇ ਸਮੂਹ ਵਿੱਚ ਕੋਈ ਸੰਕਰਮਿਤ ਪਾਇਆ ਜਾਂਦਾ ਹੈ, ਤਾਂ ਬਾਕੀ ਸਾਰੇ ਵੀ ਐਈਸੋਲੇਟ ਕੀਤੇ ਜਾਣਗੇ। ਸਕੂਲਾਂ ਵਿੱਚ ਆਉਣ ਵਾਲੇ ਅਧਿਆਪਕਾਂ ਲਈ ਵੀ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ।

-ਇਸ ਤਹਿਤ ਜੇਕਰ 10 ਪ੍ਰਤੀਸ਼ਤ ਤੋਂ ਜ਼ਿਆਦਾ ਲਾਗ ਦੇ ਕੇਸ ਪਾਏ ਜਾਂਦੇ ਹਨ, ਤਾਂ ਸਕੂਲ ਨੂੰ ਉੱਚ ਜੋਖਮ ਵਾਲੇ ਖੇਤਰ ਵਿੱਚ ਰੱਖਿਆ ਜਾਵੇਗਾ। ਉਸ ਸਕੂਲ ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਾਂਚ ਤੋਂ ਬਾਅਦ ਸਕੂਲ ਨੂੰ ਬੰਦ ਕਰ ਦਿੱਤਾ ਜਾਵੇਗਾ। ਇਨਫੈਕਸ਼ਨ ਨੂੰ ਰੋਕਣ ਲਈ ਉਨ੍ਹਾਂ ਨੂੰ ਹਰ ਦੋ ਹਫਤਿਆਂ ਵਿੱਚ ਇਨਫੈਕਸ਼ਨ ਦੀ ਜਾਂਚ ਕਰਾਉਣੀ ਪਵੇਗੀ।

 

ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਵਿੱਚ ਕੋਰੋਨਾ ਮਾਮਲਿਆਂ ਨੂੰ ਰੋਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਟੈਸਟਾਂ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਵਿਦਿਆਰਥੀਆਂ, ਅਧਿਆਪਕਾਂ ਤੇ ਸਕੂਲ ਦੇ ਹੋਰ ਸਟਾਫ ਨੂੰ ਕਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।

-PTCNews

Related Post