ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਨੂੰ ਪ੍ਰਵਾਨਗੀ

By  Shanker Badra June 23rd 2020 03:58 PM

ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਨੂੰ ਪ੍ਰਵਾਨਗੀ:ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਵੱਲੋਂ ਬਠਿੰਡਾ ਦੇ ਬੰਦ ਪਏ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਕੈਬਨਿਟ ਦੇ ਇਸ ਫੈਸਲੇ ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ) ਦੀ ਇਹ ਜ਼ਮੀਨ 80:20 ਆਮਦਨ ਹਿੱਸੇਦਾਰੀ ਯੋਜਨਾ ਤਹਿਤ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਨੂੰ ਸੌਂਪ ਦਿੱਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੈਬਨਿਟ ਵੱਲੋਂ ਪੁੱਡਾ ਨੂੰ ਇਸ ਥਾਂ ਨੂੰ ਵਿਕਸਤ ਕਰਨ ਅਤੇ ਵੇਚੇ ਜਾਣ ਲਈ ਸੂਬੇ ਦੀ ਗਾਰੰਟੀ ਨਾਲ 100 ਕਰੋੜ ਰੁਪਏ ਤੱਕ ਦਾ ਕਰਜ਼ਾ ਚੁੱਕਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਬਠਿੰਡਾ ਪਲਾਂਟ ਦੀ ਜ਼ਮੀਨ ਨੂੰ ਮੁੜ ਵਿਕਸਤ ਕੀਤੇ ਜਾਣ ਲਈ ਖਾਕਾ ਤਿਆਰ ਕਰਨ ਵਾਸਤੇ 18 ਮਈ, 2020 ਨੂੰ ਇਕ ਹੋਰ ਕੈਬਨਿਟ ਸਬ-ਕਮੇਟੀ ਬਣਾਈ ਗਈ ਸੀ। [caption id="attachment_413506" align="aligncenter" width="300"]Punjab Government approves to sell 1764 acres of land for Bathinda thermal plant l ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਦੇ ਪੁਨਰ ਵਿਕਾਸ ਨੂੰ ਪ੍ਰਵਾਨਗੀ[/caption] ਪੰਜਾਬ ਸਰਕਾਰ ਵੱਲੋਂ ਸਿੱਧੇ ਅਤੇ ਅਸਿੱਧੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਇਸ ਖੇਤਰ ਵਿੱਚ ਖੁਸ਼ਹਾਲੀ ਲਿਆਉਣ ਲਈ ਇਸ ਜ਼ਮੀਨ ਨੂੰ ਵਿਕਸਤ ਕਰਨ ਦਾ ਫੈਸਲਾ ਕੀਤਾ ਗਿਆ ਸੀ। ਪੀ.ਐਸ.ਪੀ.ਐਲ ਬੋਰਡ ਵੱਲੋਂ ਇਹ ਜ਼ਮੀਨ (280 ਏਕੜ ਦੇ ਕਰੀਬ ਕਲੋਨੀ ਤਹਿਤ ਆਉਦੇ ਰਕਬੇ ਨੂੰ ਛੱਡ ਕੇ) ਇਸਦੇ ਢੁੱਕਵੇਂ ਵਿਕਾਸ ਅਤੇ 80:20 ਮੁਨਾਫਾ ਹਿੱਸੇਦਰੀ ਯੋਜਨਾ ਤਹਿਤ ਵਿਕਰੀ ਲਈ ਪੁੱਡਾ ਨੂੰ ਸੌਂਪੇ ਜਾਣ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ। ਇਸ ਯੋਜਨਾ ਤਹਿਤ ਜ਼ਮੀਨ ਦੀ ਅਨੁਮਾਨਿਤ ਕੀਮਤ ਤੋਂ ਇਲਾਵਾ ਵਿਕਸਤ ਹੋਈ ਜ਼ਮੀਨ ਦੀ ਵਿਕਰੀ ਨਾਲ ਹੋਣ ਵਾਲੇ ਮੁਨਾਫੇ ਦਾ 80 ਫੀਸਦ ਹਿੱਸਾ ਇਸ ਦੇ ਮਾਲਕ ਪੀ.ਐਸ.ਪੀ.ਸੀ.ਐਲ ਨੂੰ ਜਾਵੇਗਾ ਜਦੋਂਕਿ 20 ਫੀਸਦ ਹਿੱਸਾ ਪੁੱਡਾ ਦੁਆਰਾ ਵਿਕਾਸ ਅਤੇ ਪ੍ਰਚਾਰਨ ਵਿੱਚ ਨਿਭਾਈ ਭੂਮਿਕਾ ਲਈ ਰੱਖਿਆ ਜਾਵੇਗਾ। -PTCNews

Related Post