ਵਿਦਿਆਰਥੀਆਂ ਦੇ ਲਈ ਵੱਡੀ ਖ਼ਬਰ ! ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੀਆਂ ਸਾਰੀਆਂ ਪੈਂਡਿੰਗ ਪ੍ਰੀਖਿਆਵਾਂ ਰੱਦ

By  Shanker Badra July 10th 2020 07:38 PM

ਵਿਦਿਆਰਥੀਆਂ ਦੇ ਲਈ ਵੱਡੀ ਖ਼ਬਰ ! ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੀਆਂ ਸਾਰੀਆਂ ਪੈਂਡਿੰਗ ਪ੍ਰੀਖਿਆਵਾਂ ਰੱਦ:ਚੰਡੀਗੜ : ਪੰਜਾਬ ਸਰਕਾਰ ਨੇ ਵੱਖ -ਵੱਖ ਜਮਾਤਾਂ ਦੀਆਂ ਪੈਂਡਿੰਗ ਪਈਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ ਜੋ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਬਾਰਵੀਂ ਜਮਾਤ ਦੀਆਂ ਸਾਰੀਆਂ ਪੈਂਡਿੰਗ ਪ੍ਰੀਖਿਆਵਾਂ, ਓਪਨ ਸਕੂਲ ਅਤੇ ਰੀ-ਅਪੀਅਰ ਅਤੇ ਗੋਲਡਨ ਚਾਂਸ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ੍ਰੇਣੀਆਂ ਦੀਆਂ ਸਾਰੀਆਂ ਪੈਂਡਿੰਗਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੀਆਂ ਦਰਪੇਸ਼ ਚੁਣੌਤੀਆਂ ਦੇ ਕਾਰਨ ਨੇੜਲੇ ਭਵਿੱਖ ਵਿੱਚ ਪ੍ਰੀਖਿਆਵਾਂ ਕਰਵਾਉਣਾ ਸੰਭਵ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਅਨੁਸਾਰ ਹੁਣ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਸ਼ਿਆਂ ਦੇ ਆਧਾਰ 'ਤੇ ਨਤੀਜਾ ਐਲਾਨਿਆ ਜਾਵੇਗਾ ਕਿਉਂਕਿ ਕੁਝ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਪੀਐਸਈਬੀ ਦੁਆਰਾ ਕੋਰੋਨਾ ਵਾਇਰਸ ਦੇ ਫੈਲਣ ਤੋਂ ਪਹਿਲਾਂ ਲਈਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨਤੀਜੇ ਦੀ ਘੋਸ਼ਣਾ ਵੀ ਸਮੇਂ ਦੀ ਲੋੜ ਹੈ ਤਾਂ ਜੋ ਵਿਦਿਆਰਥੀ ਉਚੇਰੀ ਸਿੱਖਿਆ ਵਿਚ ਆਪਣੇ ਲੋੜੀਂਦੇ ਕੋਰਸਾਂ ਦੀ ਸਮੇਂ ਸਿਰ ਚੋਣ ਕਰ ਸਕਣ। [caption id="attachment_417067" align="aligncenter" width="300"]Punjab Government cancel all pending Class 12th Exams ਵਿਦਿਆਰਥੀਆਂ ਦੇ ਲਈ ਵੱਡੀ ਖ਼ਬਰ ! ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੀਆਂ ਸਾਰੀਆਂ ਪੈਂਡਿੰਗ ਪ੍ਰੀਖਿਆਵਾਂ ਰੱਦ[/caption] ਸਿੰਗਲਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਦਾਹਰਣ ਵਜੋਂ ਜੇ ਕੋਈ ਵਿਦਿਆਰਥੀ ਸਿਰਫ 3 ਵਿਸ਼ਿਆਂ ਵਿੱਚ ਪ੍ਰੀਖਿਆਵਾਂ ਦੇ ਚੁੱਕਾ ਹੈ ਤਾਂ ਬਾਕੀ ਰਹਿੰਦੇ 2 ਵਿਸ਼ਿਆਂ ( ਜਿਨ੍ਹਾਂ ਦੀਆਂ ਪ੍ਰੀਖਿਆਵਾਂ ਨਹੀਂ ਹੋਈਆਂ) ਦੇ ਅੰਕ , ਵਧੀਆ ਪ੍ਰਦਰਸ਼ਨ ਵਿਸ਼ੇ ਵਿੱਚ ਪ੍ਰਾਪਤ ਕੀਤੇ ਅੰਕਾਂ ਦੀ ਔਸਤ ਦੇ ਆਧਾਰ 'ਤੇ ਦਿੱਤੇ ਜਾਣਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰੈਕਟੀਕਲ ਵਿਸ਼ਿਆਂ ਦੇ ਅੰਕ ਅਤੇ ਨੌਕਰੀ ਦੀ ਸਿਖਲਾਈ 'ਤੇ ਕਿੱਤਾਮੁਖੀ ਵਿਸ਼ਿਆਂ ਲਈ ਵੀ ਇਸੇ ਆਧਾਰ 'ਤੇ ਦਿੱਤੇ ਜਾਣਗੇ। ਸਿੰਗਲਾ ਨੇ ਕਿਹਾ ਕਿ ਓਪਨ ਸਕੂਲ ਵਿਦਿਆਰਥੀਆਂ ਦੇ ਮਾਮਲੇ ਵਿੱਚ ਬੋਰਡ ਪਿਛਲੀਆਂ ਪ੍ਰੀਖਿਆਵਾਂ ਵਿੱਚ ਲਏ ਅੰਕਾਂ ਦੇ ਆਧਾਰ 'ਤੇ 'ਤੇ ਨਤੀਜਿਆਂ ਦਾ ਐਲਾਨ ਕਰੇਗਾ ਅਤੇ ਉਨ੍ਹਾਂ ਵੱਲੋਂ ਪਹਿਲੇ ਸੈਸ਼ਨਾਂ ਵਿੱਚ ਪਾਸ ਕੀਤੇ ਵਿਸ਼ਿਆਂ (ਕਰੈਡਿਟ ਕੈਰੀ ਫਾਰਮੂਲੇ) ਵਿੱਚੋਂ ਪਾ੍ਰਪਤ ਕੀਤੇ ਅੰਕਾਂ ਦੇ ਆਧਾਰ 'ਤੇ ਔਸਤ ਅੰਕ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਰੀਅਪੀਅਰ ਜਾਂ ਕੰਪਾਰਮੈਂਟ ਲਈ ਪੀ.ਐਸ.ਈ.ਬੀ. ਦੇ ਗੋਲਡਨ/ਫਾਈਨਲ ਚਾਂਸ ਲਈ ਜਿਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨ ਵਿੱਚ ਬੈਠਣਾ ਸੀ ਨੂੰ ਵੀ ਉਨ੍ਹਾਂ ਵੱਲੋਂ ਪਹਿਲਾਂ ਪਾਸ ਕੀਤੇ ਗਏ ਵਿਸ਼ਿਆਂ ਦੇ ਆਧਾਰ 'ਤੇ ਔਸਤ ਅੰਕ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਕੋਲ ਡਵੀਜ਼ਨ ਵਿੱਚ ਸੁਧਾਰ ਕਰਨ ਜਾਂ ਰੀਅਪੀਅਰ ਲਈ ਲੰਬਿਤ ਮੌਕਾ ਹੈ, ਉਹ ਸਿਰਫ ਇੱਕ ਪੇਪਰ ਜੋ ਨਹੀਂ ਹੋਇਆ ਲਈ ਫੀਸ ਜਮ੍ਹਾ ਕਰਵਾਉਣਗੇ ਅਤੇ ਉਨ੍ਹਾਂ ਨੂੰ ਬਿਨਾ ਵਾਧੂ ਫੀਸ ਦਿੱਤੇ ਭਵਿਖ ਵਿੱਚ ਇਮਤਿਹਾਨ ਦੇਣ ਲਈ ਵਾਧੂ ਮੌਕਾ ਦਿੱਤਾ ਜਾਵੇਗਾ। ਆਮ ਵਰਗੇ ਹਾਲਤ ਹੋਣ ਤੋਂ ਬਾਅਦ ਇਸ ਵਾਸਤੇ ਵੱਖਰੀ ਡੇਟਸ਼ੀਟ ਜਾਰੀ ਕੀਤੀ ਜਾਵੇਗੀ। -PTCNews

Related Post