ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਸਪਲਾਈ ਕਰਨ ਦਾ ਫੈਸਲਾ ਲਿਆ ਵਾਪਸ

By  Jagroop Kaur June 4th 2021 10:11 PM

ਵੈਕਸੀਨ ਦੀ ਸਸਤੀ ਖਰੀਦ ਅਤੇ ਮਹਿੰਗੇ ਵੇਚ ਮੁੱਲ ਨੂੰ ਲੈਕੇ ਲਗਾਤਾਰ ਵਿਵਾਦਾਂ ਦਾ ਸਾਹਮਣਾ ਕਰ ਰਹੀ ਕਾਂਗਰਸ ਸਰਕਾਰ ਕਸੂਤੀ ਫਸੀ ਨਜ਼ਰ ਆਈ , ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਸਪਾਲਈ ਕਰਨ ਦਾ ਆਦੇਸ਼ ਵਾਪਸ ਲੈ ਲਿਆ ਹੈ। ਵੈਕਸੀਨ ਦੇ ਸਟੇਟ ਇੰਚਾਰਜ ਵਿਕਾਸ ਗਰਗ ਵੱਲੋਂ ਜਾਰੀ ਲੈਟਰ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਸਹੀ ਭਾਵਨਾ ਨਾਲ ਨਹੀਂ ਲਿਆ ਗਿਆ ਸੀ ਇਸ ਲਈ ਇਸ ਨੂੰ ਵਾਪਸ ਲਿਆ ਜਾਵੇ।

ਕੈਪਟਨ ਅਮਰਿੰਦਰ ਸਿੰਘ

Read More : ਭਾਸ਼ਾ ਨੂੰ ਭੱਦੀ ਕਹਿਣਾ ਪਿਆ ਭਾਰੀ, ਸਰਕਾਰ ਨੇ ਗੂਗਲ ਨੂੰ ਭੇਜਿਆ ਨੋਟਿਸ

ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਾਰੀਆਂ ਬਕਾਇਆ ਖ਼ੁਰਾਕਾਂ ਸਰਕਾਰ ਨੂੰ ਵਾਪਸ ਕਰਨ।

ਇਸ ਤੋਂ ਪਹਿਲਾਂ ਵਿਰੋਧੀ ਧਿਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਟੀਕੇ ਦਿੱਤੇ ਜਾਣ ’ਤੇ ਸਵਾਲ ਚੁੱਕੇ ਗਏ ਸਨ।

ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਵੇਚਣ ਦਾ ਫੈਸਲਾ ਲਿਆ ਵਾਪਸ

ਪ੍ਰਾਈਵੇਟ ਹਸਪਤਾਲਾਂ ਨੂੰ ਬਕਾਇਆ ਪਈ ਸਾਰੀ ਵੈਕਸੀਨ ਵਾਪਸ ਕਰਨ ਦੇ ਦਿੱਤੇ ਹੁਕਮ

Read more : ਕਾਂਗਰਸ ਸਰਕਾਰ ਅਧਿਆਪਕਾਂ ਨਾਲ ਵਿਤਕਰਾ ਕਰ ਕੇ ਸੜਕਾਂ ’ਤੇ ਨਿਤਰਣ ਲਈ ਮਜਬੂਰ ਕਰ ਰਹੀ...

ਵਿਰੋਧੀ ਧਿਰ ਵੱਲੋਂ ਕਾਫ਼ੀ ਹੰਗਾਮਾ ਹੋਇਆ ਸੀ, ਜਿਸ ਤੋਂ ਬਾਅਦ ਸੂਬੇ ਦੀ ਕਾਂਗਰਸ ਸਰਕਾਰ ਨੇ ਇਹ ਫੈਸਲਾ ਲਿਆ ਹੈ। ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਜੋ ਵੈਕਸੀਨ ਹੁਣ ਤੱਕ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀ ਗਈ ਹੈ, ਉਸ ਦਾ ਖ਼ਰਚਾ ਕੱਟਣ ਤੋਂ ਬਾਅਦ ਜੋ ਵਾਧੂ ਅਮਾਉਂਟ ਲਿਆ ਗਿਆ ਹੈ ਉਸ ਨੂੰ ਵੀ ਵਾਪਸ ਕੀਤਾ ਜਾਵੇਗਾ।Punjab Congress Dispute : CM Captain Amrinder Singh to meet party panel in Delhi todayਹੁਣ ਤੱਕ 48 ਲੱਖ ਲੋਕਾਂ ਨੂੰ ਵੈਕਸੀਨ ਦੀ ਡੋਜ਼ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਦੋਸ਼ਾਂ 'ਤੇ ਪੰਜਾਬ ਸਰਕਾਰ ਵਿੱਚ ਸਿਹਤ ਮੰਤਰੀ ਬੀ.ਐੱਸ. ਸਿੱਧੂ ਨੇ ਕਿਹਾ ਸੀ ਕਿ ਉਹ ਇਸ ਨੂੰ ਲੈ ਕੇ ਜਾਂਚ ਬਿਠਾਉਣਗੇ ਅਤੇ ਨਿੱਜੀ ਤੌਰ 'ਤੇ ਮਾਮਲੇ ਦੀ ਜਾਂਚ ਕਰਣਗੇ।

Related Post