ਪੰਜਾਬ ਸਰਕਾਰ ਵੱਲੋਂ ਅਗਰਸੈਨ ਜਯੰਤੀ ਮੌਕੇ ਜਨਤਕ ਛੁੱਟੀ ਦਾ ਐਲਾਨ 

By  Joshi October 9th 2018 07:34 PM -- Updated: October 9th 2018 09:34 PM

ਪੰਜਾਬ ਸਰਕਾਰ ਵੱਲੋਂ ਅਗਰਸੈਨ ਜਯੰਤੀ ਮੌਕੇ ਜਨਤਕ ਛੁੱਟੀ ਦਾ ਐਲਾਨ ਚੰਡੀਗੜ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਸਰਕਾਰ ਨੇ ਅਗਰਸੈਨ ਜਯੰਤੀ ਦੇ ਪਵਿੱਤਰ ਮੌਕੇ ’ਤੇ 10 ਅਕਤੂਬਰ ਬੁਧਵਾਰ ਨੂੰ ਜਨਤਕ ਛੁੱਟੀ ਕਰਨ ਦਾ ਐਲਾਨ ਕੀਤਾ ਹੈ। punjab-government-declares-holidayਹੋਰ ਪੜ੍ਹੋ:: ਪੰਜਾਬ ਸਰਕਾਰ ਵੱਲੋਂ 19 ਸਤੰਬਰ ਨੂੰ ਸੂਬੇ ‘ਚ ਛੁੱਟੀ ਦਾ ਐਲਾਨਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੈਂਕਾਂ ਤੋਂ ਇਲਾਵਾ ਪੰਜਾਬ ਸਰਕਾਰ, ਬੋਰਡਾਂ, ਕਾਰਪੋਰੇਸ਼ਨਾਂ ਦੇ ਸਾਰੇ ਦਫ਼ਤਰ ਤੇ ਨਿੱਜੀ ਸੰਸਥਾਵਾਂ ਸਣੇ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ। ਇਸ ਤੋਂ ਪਹਿਲਾਂ ਇਹ ਛੁੱਟੀ ਸੂਬੇ ਦੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਕੀਤੀ ਗਈ ਸੀ।—PTC News

Related Post