ਪੰਜਾਬ ਸਰਕਾਰ ਵੱਲੋਂ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ ਸਹਾਇਤਾ ਰਾਸ਼ੀ ਦੇਣ ਦਾ ਐਲਾਨ

By  Shanker Badra October 6th 2018 08:00 PM

ਪੰਜਾਬ ਸਰਕਾਰ ਵੱਲੋਂ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ ਸਹਾਇਤਾ ਰਾਸ਼ੀ ਦੇਣ ਦਾ ਐਲਾਨ:ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਲਬੀਤ ਸਿੰਘ ਸੀਨੀਅਰ ਦੀ ਸਿਹਤ ਗੰਭੀਰ ਹੋਣ ਕਾਰਨ ਪੀ.ਜੀ.ਆਈ ਦਾਖਲ ਕਰਾਇਆ ਗਿਆ ਸੀ।

ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੜਕਣ ਬਹੁਤ ਹੌਲੀ ਚੱਲ ਰਹੀ ਹੈ।ਬਲਬੀਰ ਸਿੰਘ ਸੀਨੀਅਰ ਇਸ ਵਕਤ 94 ਵਰ੍ਹਿਆਂ ਦੇ ਹਨ।

ਬਲਬੀਰ ਸਿੰਘ ਸੀਨੀਅਰ ਦੇਸ਼ ਦੀ ਅਜ਼ਾਦੀ ਤੋਂ ਬਾਅਦ ਭਾਰਤ ਨੂੰ ਓਲੰਪਿਕ ਜਿਤਾਉਣ ਵਾਲੇ ਖਿਡਾਰੀਆਂ ‘ਚੋਂ ਇੱਕ ਹਨ। 1948 ਲੰਡਨ ਓਲੰਪਿਕ ਖੇਡਾਂ ‘ਚ ਸੀਨੀਅਰ ਵੀ ਟੀਮ ਦਾ ਹਿੱਸਾ ਸਨ।ਇਸ ਤੋਂ ਬਾਅਦ ਵੀ ਉਨ੍ਹਾਂ ਨੇ ਭਾਰਤੀ ਹਾਕੀ ‘ਚ ਆਪਣਾ ਅਹਿਮ ਯੋਗਦਾਨ ਪਾਇਆ ਹੈ।

-PTCNews

Related Post