ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਤਾਰੀਕ 9 ਜੂਨ ਤੱਕ ਵਧਾਈ

By  Shanker Badra June 6th 2021 10:16 AM

ਚੰਡੀਗੜ : ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਅਧਿਆਪਕ ਭਰਤੀ ਹੋਣ ਦੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਵਾਸਤੇ ਅਪਲਾਈ ਕਰਨ ਦੀ ਆਖਰੀ ਮਿਤੀ ਵਧਾ ਕੇ 9 ਜੂਨ 2021 ਨਿਰਧਾਰਤ ਕਰ ਦਿੱਤੀ ਹੈ।

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਘਰ ਬੈਠੇ ਇੰਝ ਬਣਾਓ ਰਾਸ਼ਨ ਕਾਰਡ

Punjab Government extends application Date for recruitment of pre-primary teachers ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਤਾਰੀਕ 9 ਜੂਨ ਤੱਕ ਵਧਾਈ

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਕੋਲੋਂ 21 ਦਸੰਬਰ 2020 ਤੱਕ ਅਰਜ਼ੀਆਂ ਮੰਗੀਆਂ ਸਨ ਅਤੇ ਬਾਅਦ ਵਿੱਚ ਇਹ ਤਰੀਕ ਵਧਾ ਕੇ 24 ਅਪ੍ਰੈਲ 2021 ਕਰ ਦਿੱਤੀ ਸੀ।

Punjab Government extends application Date for recruitment of pre-primary teachers ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਤਾਰੀਕ 9 ਜੂਨ ਤੱਕ ਵਧਾਈ

ਬੁਲਾਰੇ ਅਨੁਸਾਰ ਕੁੱਝ ਤਕਨੀਕੀ ਕਾਰਨਾਂ ਕਰਕੇ ਅਤੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਇਹ ਤਰੀਕ 9 ਜੂਨ 2021 ਨਿਰਧਾਰਤ ਕੀਤੀ ਗਹੀ ਹੈ ਤਾਂ ਜੋ ਸਾਰੇ ਉਮੀਦਵਾਰ ਅਪਲਾਈ ਕਰ ਸਕਣ। ਬੁਲਾਰੇ ਅਨੁਸਾਰ ਇਹ ਅਰਜ਼ੀਆਂ ਵਿਭਾਗ ਦੀ ਵੈਬਸਾਈਟ www.educationrecruitmentboard.com ’ਤੇ ਭੇਜੀਆਂ ਜਾ ਸਕਦੀਆਂ ਹਨ।

-PTCNews

Related Post