ਪੰਜਾਬ 'ਚ 30 ਜੂਨ ਤੱਕ ਵਧਾਇਆ ਲਾਕਡਾਊਨ ,ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਐਲਾਨ

By  Shanker Badra May 30th 2020 08:00 PM

ਪੰਜਾਬ 'ਚ 30 ਜੂਨ ਤੱਕ ਵਧਾਇਆ ਲਾਕਡਾਊਨ ,ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਐਲਾਨ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸੂਬੇ ਵਿੱਚ ਲਾਕਡਾਊਨ ਵਿੱਚ 4 ਹਫ਼ਤੇ ਦਾ ਵਾਧਾ ਕਰ ਦਿੱਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਧੀਨ ਕੁਝ ਹੋਰ ਢਿੱਲ ਦੇ ਨਾਲ ਪੰਜਾਬ ਵਿਚ 30 ਜੂਨ ਤੱਕ ਲਾਕਡਾਊਨ ਦੀ ਮਿਆਦ ਵਧਾ ਦਿੱਤੀ ਹੈ।

ਮੁੱਖ ਮੰਤਰੀ ਨੇ ਸਿਹਤ ਮਾਹਰਾਂ, ਉੱਚ ਅਧਿਕਾਰੀਆਂ ਅਤੇ ਕੈਬਨਿਟ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ ਅਤੇ ਤ੍ਰਿਪਤ ਸਿੰਘ ਬਾਜਵਾ ਦੇ ਨਾਲ ਵੀਡੀਓ ਕਾਨਫਰੰਸ ਰਾਹੀਂ ਕੋਰੋਨਾ ਸਥਿਤੀ ਦੇ ਜ਼ਮੀਨੀ ਮੁਲਾਂਕਣ ਤੋਂ ਬਾਅਦ ਫ਼ੈਸਲੇ ਦਾ ਐਲਾਨ ਕੀਤਾ। ਇਹ ਕਦਮ ਵੀ ਕੇਂਦਰ ਸਰਕਾਰ ਦੇ ਦੇਸ ਵਿਆਪੀ ਲਾਕਡਾਊਨ 31 ਮਈ ਤੋਂ ਅੱਗੇ ਵਧਾਉਣ ਦੇ ਫੈਸਲੇ ਨਾਲ ਮੇਲ ਖਾਂਦਾ ਹੈ।

ਕੈਪਟਨ ਅਮਰਿੰਦਰ ਨੇ ਬਾਅਦ ਵਿਚ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਕਿਹਾ ਕਿ ਕੋਵਿਡ ਦਾ ਡਰ ਅਜੇ ਖਤਮ ਨਹੀਂ ਹੋਇਆ ਅਤੇ ਜੇ ਜਰੂਰੀ ਹੋਇਆ ਤਾਂ ਉਹ ਪੰਜਾਬੀਆਂ ਦੀ ਜਾਨ ਬਚਾਉਣ ਲਈ ਸਖਤ ਕਦਮ ਚੁੱਕਦੇ ਰਹਿਣਗੇ।

-PTCNews

Related Post