#PunjabCurfew: ਕੈਪਟਨ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ 'ਚ 1 ਮਈ ਤੱਕ ਵਧਾਇਆ ਕਰਫਿਊ

By  Shanker Badra April 10th 2020 05:16 PM -- Updated: April 10th 2020 08:24 PM

#PunjabCurfew: ਕੈਪਟਨ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ 'ਚ 1 ਮਈ ਤੱਕ ਵਧਾਇਆ ਕਰਫਿਊ:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਵਿਚ ਪੈਰ ਪਸਾਰਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਚੱਲ ਰਹੇ ਸੰਕਟ ਵਿਚਕਾਰ ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊਦੀ ਮਿਆਦ 1 ਮਈ ਤੱਕ ਵਧਾ ਦਿੱਤੀ ਹੈ। ਇਹ ਫ਼ੈਸਲਾ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਵੀਡੀਓ ਕਾਨਫੰਰਸਿੰਗ ਰਾਹੀਂ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਦੇਸ਼ ਵਿਆਪੀ ਲਾਕਡਾਊਨ ਖ਼ਤਮ ਹੋਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਕੋਰੋਨਾ ਕਰਫਿਊ ਨੂੰ 1 ਮਈ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਫਿਊਦੀ ਮਿਆਦ 1 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਇਹ 14 ਅਪ੍ਰੈਲ ਤੱਕ ਸੀ। ਪੰਜਾਬ ਸਰਕਾਰ ਵੱਲੋਂ ਸੂਬੇ 'ਚ ਕੋਰੋਨਾ ਦੇ ਚੱਲ ਰਹੇ ਸੰਕਟ ਨੂੰ ਦੇਖਦਿਆ ਇਹ ਫ਼ੈਸਲਾ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਦੇਸ਼ ਵਿਆਪੀ ਲਾਕਡਾਊਨ ਖ਼ਤਮ ਹੋਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਕੋਰੋਨਾ ਕਰਫਿਊ ਨੂੰ 1 ਮਈ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਫਿਊਦੀ ਮਿਆਦ 1 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਇਹ 14 ਅਪ੍ਰੈਲ ਤੱਕ ਸੀ। ਕਰਫਿਊਦੀ ਮਿਆਦ ਵਧਾਉਣ ਵਾਲਾ ਪੰਜਾਬ ਹੁਣ ਦੂਜਾ ਸੂਬਾ ਬਣ ਗਿਆ ਹੈ।

ਪੰਜਾਬ ਸਰਕਾਰ ਦਾ ਇਹ ਫੈਸਲਾ ਅਜਿਹੇ ਸਮੇਂ ਵਿੱਚ ਆਇਆ ਹੈ,ਜਦੋਂ ਕੇਂਦਰ ਸਰਕਾਰ ਦੇਸ਼ ਵਿਆਪੀ ਤਾਲਾਬੰਦੀ ਨੂੰ ਅੱਗੇ ਵਧਾਉਣ ‘ਤੇ ਵਿਚਾਰ ਕਰ ਰਹੀ ਹੈ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 14 ਅਪ੍ਰੈਲ ਨੂੰ ਲਾਕਡਾਊਨ ਨੂੰ ਹਟਾਉਣਾ ਸੰਭਵ ਨਹੀਂ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅੰਮਰਿੰਦਰ ਸਿੰਘ ਦੇ ਵੱਲੋਂ ਇਹ ਸੰਕੇਤ ਦਿੱਤੇ ਗਏ ਸਨ ਕਿ ਪੰਜਾਬ ਵਿਚੋਂ ਹਾਲੇ ਕਰਫਿਊ ਹਟਾਇਆ ਨਹੀਂ ਜਾਵੇਗਾ। ਕਰਫਿਊਦੇ ਵਿਚ ਸਿਰਫ ਕਿਸਾਨਾਂ ਨੂੰ ਹੀ ਰਾਹਤ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਪੱਧਰ 'ਤੇ ਬਕਾਇਦਾ ਪਾਸ ਜਾਰੀ ਕੀਤੇ ਜਾਣਗੇ।

-PTCNews

Related Post