ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਤਨਖ਼ਾਹ ਅਤੇ ਭੱਤਿਆਂ ਨੂੰ 1 ਜੁਲਾਈ ਤੋਂ ਲਾਗੂ ਕਰਨ ਦਾ ਕੀਤਾ ਐਲਾਨ

By  Shanker Badra March 8th 2021 02:05 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜ਼ਟ ਸੈਸ਼ਨ ਦੌਰਾਨ ਅੱਜ ਪੰਜਾਬ ਸਰਕਾਰ ਵੱਲੋਂ ਬਜ਼ਟ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੰਜਾਬ ਵਿਧਾਨ ਸਭਾ 'ਚ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਈ ਐਲਾਨ ਕੀਤੇ ਜਾ ਸਕਦੇ ਹਨ।

Punjab Government has announced to implement the salaries and allowances of the employees from 1st July ਪੰਜਾਬ ਸਰਕਾਰ ਨੇਮੁਲਾਜ਼ਮਾਂ ਦੀ ਤਨਖ਼ਾਹ ਅਤੇ ਭੱਤਿਆਂ ਨੂੰ 1 ਜੁਲਾਈ ਤੋਂ ਲਾਗੂ ਕਰਨ ਦਾ ਕੀਤਾ ਐਲਾਨ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਨੇ ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ 'ਚ ਕੀਤਾ ਵਾਧਾ , ਪੜ੍ਹੋ ਪੂਰੀ ਜਾਣਕਾਰੀ

ਇਸ ਦੌਰਾਨ ਪੰਜਾਬ ਸਰਕਾਰ ਨੇਮੁਲਾਜ਼ਮਾਂ ਦੀ ਤਨਖ਼ਾਹ ਅਤੇ ਭੱਤਿਆਂ ਨੂੰ 1 ਜੁਲਾਈ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਤਨਖਾਹ ਕਮਿਸ਼ਨ ਵੱਲੋਂ ਸਰਕਾਰ ਨੂੰ ਰਿਪੋਰਟ ਜਲਦ ਲਾਗੂ ਕਰਨ ਦੀ ਸੰਭਾਵਨਾਪ੍ਰਗਟਾਈ ਹੈ। ਤਨਖਾਹ ਕਮਿਸ਼ਨ ਪੁਰਾਣੇ ਫਾਰਮੂਲੇ ਅਨੁਸਾਰ 1 ਜਨਵਰੀ 2016 ਤੋਂ ਲਾਗੂ ਕਰਨਾ ਬਣਦਾਹੈ। ਖਜ਼ਾਨਾ ਮੰਤਰੀ ਨੇ ਕਿਹਾ ਜੇ ਕੋਈ ਬਕਾਇਆ ਬਣਦਾ ਹੋਇਆ ਤਾਂ ਕਿਸ਼ਤਾਂ ਵਿਚਅਦਾ ਕੀਤਾ ਜਾਵੇਗਾ।

Punjab Government has announced to implement the salaries and allowances of the employees from 1st July ਪੰਜਾਬ ਸਰਕਾਰ ਨੇਮੁਲਾਜ਼ਮਾਂ ਦੀ ਤਨਖ਼ਾਹ ਅਤੇ ਭੱਤਿਆਂ ਨੂੰ 1 ਜੁਲਾਈ ਤੋਂ ਲਾਗੂ ਕਰਨ ਦਾ ਕੀਤਾ ਐਲਾਨ

ਇਸ ਦੇ ਇਲਾਵਾ ਸ਼ਗਨ ਸਕੀਮ ਨੂੰ 21000 ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੁਢਾਪਾ ਪੈਨਸ਼ਨ ਨੂੰ ਵੀ 750 ਤੋਂ ਵੱਧਾ ਕੇ 1500 ਰੁਪਏ ਕਰ ਦੇਣ ਦਾ ਐਲਾਨ ਕੀਤਾ ਗਿਆ ਹੈ। 21000 ਰੁਪਏ ਦੀ ਆਸ਼ੀਰਵਾਦ ਸਕੀਮ ਨੂੰ 51000 ਤੇ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਦਾ ਸਫ਼ਰ ਮੁਫਤ ਕਰਨ ਦਾ ਐਲਾਨ ਕੀਤਾ ਹੈ।

Punjab Government has announced to implement the salaries and allowances of the employees from 1st July ਪੰਜਾਬ ਸਰਕਾਰ ਨੇਮੁਲਾਜ਼ਮਾਂ ਦੀ ਤਨਖ਼ਾਹ ਅਤੇ ਭੱਤਿਆਂ ਨੂੰ 1 ਜੁਲਾਈ ਤੋਂ ਲਾਗੂ ਕਰਨ ਦਾ ਕੀਤਾ ਐਲਾਨ

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਮਹਿਲਾ ਦਿਵਸ 'ਤੇ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ।  ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਮਹਿਲਾਵਾਂ ਲਈ ਮੁਫ਼ਤ ਯਾਤਰਾ, ਸ਼ਗਨ ਸਕੀਮ 'ਚ 51000 ਰੁਪਏ ,1500 ਬੁਢਾਪਾ ਪੈਨਸ਼ਨ ਕੀਤੀ ਗਈ ਹੈ। ਹੁਣ ਪੰਜਾਬ ਦੀਆਂ ਮਹਿਲਾਵਾਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ।

-PTCNews

Related Post