Punjab School: ਵੱਡੀ ਖ਼ਬਰ! ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ
Punjab News: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਦਾ 1 ਨਵੰਬਰ ਤੋਂ ਸਮਾਂ ਬਦਲ ਜਾਵੇਗਾ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਹੋਵੇਗਾ। ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤਕ ਹੋਵੇਗਾ। ਇਹ ਹੁਕਮ 28 ਫਰਵਰੀ ਤਕ ਲਾਗੂ ਰਹਿਣਗੇ
ਦਰਅਸਲ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਲਿਆ ਹੈ।
- PTC NEWS