ਨਸ਼ੇ 'ਤੇ ਕਾਬੂ ਪਾਉਣ 'ਚ ਅਸਫਲ ਰਹੀ ਪੰਜਾਬ ਸਰਕਾਰ: ਜਸਵੀਰ ਸਿੰਘ ਗੜ੍ਹੀ

By  Riya Bawa September 4th 2022 10:02 AM -- Updated: September 4th 2022 10:07 AM

ਚੰਡੀਗੜ੍ਹ: ਰੋਜ਼ਾਨਾ ਨਸ਼ੇ ਨਾਲ ਜਾ ਰਹੀਆਂ ਨੌਜਵਾਨਾਂ ਦੀਆਂ ਜਾਨਾਂ ਪੰਜਾਬ ਦੇ ਭਵਿੱਖ ਲਈ ਚਿੰਤਾ ਦਾ ਵਿਸ਼ਾ ਹੈ। ਪੰਜਾਬ ਸਰਕਾਰ ਨਸ਼ਿਆਂ ਉਤੇ ਕਾਬੂ ਪਾਉਣ ਦੇ ਝੂਠੇ ਵਾਅਦੇ ਕਰ ਰਹੀ ਹੈ, ਜਦੋਂ ਕਿ ਰੋਜ਼ਾਨਾਂ ਲੋਕਾਂ ਦੇ ਘਰਾਂ ਵਿਚੋਂ ਨੌਜਵਾਨਾਂ ਦੀਆਂ ਅਰਥੀਆਂ ਉੱਠ ਰਹੀਆਂ ਹਨ। ਇਹ ਪ੍ਰਗਟਾਵਾ ਇਕ ਬਿਆਨ ਰਾਹੀਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਚੋਹਲਾ ਸਾਹਿਬ ਦੇ ਨਜ਼ਦੀਕੀ ਪਿੰਡ ਧੁੰਨ ਢਾਏ ਵਾਲਾ ਦੇ ਇਕ ਕਿਸਾਨ ਦੇ ਦੋ ਨੌਜਵਾਨਾਂ ਦੀ ਕੁਝ ਦਿਨਾਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਬਹੁਤ ਦੁੱਖ ਦੀ ਖਬਰ ਹੈ।

punjabpolicedrug3

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚੋਂ ਬਾਹਰ ਰਹਿੰਦੇ ਹੋਏ ਨਸ਼ੇ ਦੇ ਮੁੱਦੇ ਉਤੇ ਤਰ੍ਹਾਂ ਤਰ੍ਹਾਂ ਦੇ ਵਿਰੋਧ ਵਿਖਾਵੇ ਕਰਕੇ ਸੱਤਾ ਲਈ ਨਾਟਕ ਖੇਡਦੀ ਰਹੀ। ਉਨ੍ਹਾਂ ਕਿਹਾ ਕਿ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਨਸ਼ਾ ਵੇਚਣ ਵਾਲਿਆਂ ਉਤੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੂਠੇ ਦਿਖਾਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ਉਤੇ ਨਸ਼ਾ ਰੋਕਣ ਲਈ ਕਾਰਵਾਈ ਕਰਨੀ ਚਾਹੀਦੀ ਹੈ।

PTC News-Latest Punjabi news

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਗੱਲ ਨੂੰ ਜ਼ਰੂਰ ਸਮਝਣ ਕਿ ਉਹ ਹੁਣ ਇਕ ਕਮੇਡੀਅਨ ਕਲਾਕਾਰ ਨਹੀਂ, ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਉਤੇ ਬੈਠੇ ਹਨ। ਲੋਕਾਂ ਨੂੰ ਝੂਠੀਆਂ ਗੱਲ ਕਰਕੇ ਮਨ ਪ੍ਰਚਾਵੇ ਦੀ ਥਾਂ ਕੁਝ ਕਰਕੇ ਵਿਖਾਉਣ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਨਸ਼ੇ ਵਰਗੇ ਮੁੱਦਿਆਂ ਸਮੇਤ ਹੋਰ ਲੋਕ ਮਸਲਿਆਂ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰੇਗੀ।

-PTC News

Related Post