ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਅਤੇ ਈਟੀਟੀ ਟੈਟ ਪਾਸ ਅਧਿਆਪਕਾਂ ਨੂੰ ਮੰਗਾਂ ਮੰਨਣ ਦੀ ਦਿੱਤੀ ਤਜਵੀਜ਼

By  Shanker Badra July 7th 2021 04:53 PM -- Updated: July 7th 2021 05:00 PM

ਚੰਡੀਗੜ੍ਹ : ਕੱਚੇ ਅਧਿਆਪਕਾਂ ਅਤੇ ਈਟੀਟੀ ਟੈਟ ਪਾਸ ਅਧਿਆਪਕਾਂ ਨਾਲ ਜੁੜੀ ਅਹਿਮ ਖ਼ਬਰ ਹੈ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੱਸਿਆ ਕਿ ਕੱਚੇ ਅਧਿਆਪਕਾਂ ਅਤੇ ਈਟੀਟੀ ਟੈਟ ਪਾਸ ਅਧਿਆਪਕਾਂ ਦੀਆਂ ਮੰਗਾਂ ਵੀ ਮੰਨ ਲਈਆਂ ਹਨ। ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਅਤੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਨੂੰ ਵੀ ਮੰਗਾਂ ਮੰਨਣ ਦੀ ਤਜਵੀਜ਼ ਦਿੱਤੀ ਹੈ। [caption id="attachment_513116" align="aligncenter" width="300"] ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਅਤੇ ਈਟੀਟੀ ਟੈਟ ਪਾਸ ਅਧਿਆਪਕਾਂ ਨੂੰ ਮੰਗਾਂ ਮੰਨਣ ਦੀ ਦਿੱਤੀ ਤਜਵੀਜ਼[/caption] ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ ਕੱਚੇ ਅਧਿਆਪਕਾਂ ਦੀ ਲੀਡਰਸ਼ਿਪ ਨੇ ਕੈਪਟਨ ਸਰਕਾਰ ਨਾਲ ਮੀਟਿੰਗ ਕਰਨ ਤੋਂ ਬਾਅਦ ਦੱਸਿਆ ਕਿ ਸਰਕਾਰ ਨੇ ਭਰਤੀ ਲਈ ਤਜ਼ਰਬੇ ਦਾ ਲਾਭ ਦੇਣ ਦੀ ਮੰਗ ਮੰਨੀ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਬੀਐਡ ਤੇ ਈਟੀਟੀ ਪਾਸ ਅਧਿਆਪਕਾਂ ਨੂੰ ਟੈਸਟ ਤੋਂ ਛੋਟ ਦੇਣ ਦੀ ਮੰਗ ਵੀ ਮੰਨੀ ਹੈ। ਪੰਜਾਬ ਸਰਕਾਰ ਨੇ ਅਗਲੇ ਬੁੱਧਵਾਰ ਕੈਬਨਿਟ ਮੀਟਿੰਗ ਵਿਚ ਮੰਗਾਂ ਨੂੰ ਪ੍ਰਵਾਨਗੀ ਦੇਣ ਦਾ ਭਰੋਸਾ ਦਿੱਤਾ ਹੈ।ਯੂਨੀਅਨ ਦੀ ਆਗੂ ਗਗਨ ਨੇ ਦੱਸਿਆ ਕਿ ਸਾਰੇ ਆਗੂਆਂ ਨਾਲ ਸਲਾਹ ਕਰਕੇ ਹੀ ਸੰਘਰਸ਼ ਬਾਰੇ ਕੋਈ ਫੈਸਲਾ ਲਿਆ ਜਾਵੇਗਾ [caption id="attachment_513119" align="aligncenter" width="300"] ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਅਤੇ ਈਟੀਟੀ ਟੈਟ ਪਾਸ ਅਧਿਆਪਕਾਂ ਨੂੰ ਮੰਗਾਂ ਮੰਨਣ ਦੀ ਦਿੱਤੀ ਤਜਵੀਜ਼[/caption] ਇਸ ਦੌਰਾਨ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਅੱਜ ਕੱਚੇ ਅਧਿਆਪਕਾਂ ਅਤੇ ਈਟੀਟੀ ਟੈਟ ਪਾਸ ਅਧਿਆਪਕਾਂ ਨਾਲ ਮੀਟਿੰਗ ਹੋਈ ਸੀ ਤੇ ਉਨ੍ਹਾਂ ਨੇ ਜੋ ਵੀ ਆਪਣੀ ਮੰਗਾਂ ਦੱਸੀਆਂ ਸੀ ,ਅਸੀਂ ਮਨਜ਼ੂਰੀ ਦੇ ਲਈ ਪਸਤਾਵ ਰੱਖਿਆ ਹੈ। ਸਿੰਗਲਾ ਨੇ ਦੱਸਿਆ ਕਿ ਹੁਣ ਉਨ੍ਹਾਂ ਦਾ ਟੈਸਟ ਹੋਵੇਗਾ , ਜੋ ਵੀ ਯੋਗ ਹੋਵੇਗਾ , ਉਸਨੂੰ ਨੌਕਰੀ ਦਿੱਤੀ ਜਾਵੇਗੀ। ਹੁਣ ਈਟੀਟੀ ਟੈਟ ਪਾਸ ਯੂਨੀਅਨ ਤਜਵੀਜ਼ ਨੂੰ ਮੰਨਣ ਜਾਂ ਨਾ ਮੰਨਣ ਬਾਰੇ ਫੈਸਲਾ ਲਵੇਗੀ। [caption id="attachment_513115" align="aligncenter" width="300"] ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਅਤੇ ਈਟੀਟੀ ਟੈਟ ਪਾਸ ਅਧਿਆਪਕਾਂ ਨੂੰ ਮੰਗਾਂ ਮੰਨਣ ਦੀ ਦਿੱਤੀ ਤਜਵੀਜ਼[/caption] ਪੜ੍ਹੋ ਹੋਰ ਖ਼ਬਰਾਂ : ਸਾਬਕਾ ਗੈਂਗਸਟਰ ਕੁਲਵੀਰ ਨਰੂਆਣਾ ਅਤੇ ਉਸਦੇ ਸਾਥੀ ਚਮਕੌਰ ਝੁੰਬਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦਰਅਸਲ 'ਚ ਈਟੀਟੀ ਟੈਟ ਪਾਸ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ ਫਾਰਮ ਹਾਊਸ ਦਾ ਘਿਰਾਓ ਕੀਤਾ ਸੀ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।ਪਿਛਲੇ 100 ਦਿਨਾਂ ਤੋਂ ਵੱਧ ਸਮੇਂ ਤੋਂ ਨੌਕਰੀ ਦੇਣ ਦੀ ਮੰਗ ਨੂੰ ਲੈ ਕੇ ਇਕ ਬੇਰੁਜ਼ਗਾਰ ਅਧਿਆਪਕ ਪਟਿਆਲਾ ਵਿਚ ਟਾਵਰ ਉੱਤੇ ਚੜ੍ਹਿਆਂ ਹੋਇਆ ਸੀ। -PTCNews

Related Post