ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ , 24 IAS ਅਤੇ 12 PCS ਅਫ਼ਸਰਾਂ ਦੇ ਤਬਾਦਲੇ

By  Shanker Badra October 4th 2021 10:55 AM

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 6 ਡਿਪਟੀ ਕਮਿਸ਼ਨਰਾਂ ਸਮੇਤ ਆਈ.ਏ.ਐੱਸ. ਅਤੇ ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ , 24 IAS ਅਤੇ 12 PCS ਅਫ਼ਸਰਾਂ ਦੇ ਤਬਾਦਲੇ

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ 24 ਆਈ.ਏ.ਐੱਸ. ਅਤੇ 12 ਪੀ.ਸੀ.ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਐੱਸ.ਡੀ.ਐਮ ਅਜਨਾਲਾ ਡਾ. ਦੀਪਕ ਭਾਟੀਆ ਨੂੰ ਅਜਨਾਲਾ ਦੇ ਨਾਲ ਨਾਲ ਮਜੀਠਾ ਸਬ ਡਵੀਜ਼ਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ , 24 IAS ਅਤੇ 12 PCS ਅਫ਼ਸਰਾਂ ਦੇ ਤਬਾਦਲੇ

ਦੱਸ ਦੇਈਏ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਬਦਲਣ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਕਰਦੇ ਆ ਰਹੇ ਅਧਿਆਪਕਾਂ ਦੀ ਇੱਕ ਮੰਗ ਅੱਜ ਪੂਰੀ ਹੋ ਗਈ ਹੈ।

-PTCNews

Related Post