ਬੇਅਦਬੀ ਅਤੇ ਬਹਿਬਲ ਕਲਾਂ ਮਾਮਲਾ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ , ਆਈਜੀ ਪਰਮਰਾਜ ਉਮਰਾਨੰਗਲ ਕੀਤਾ ਮੁਅੱਤਲ

By  Shanker Badra March 1st 2019 07:50 PM

ਬੇਅਦਬੀ ਅਤੇ ਬਹਿਬਲ ਕਲਾਂ ਮਾਮਲਾ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ , ਆਈਜੀ ਪਰਮਰਾਜ ਉਮਰਾਨੰਗਲ ਕੀਤਾ ਮੁਅੱਤਲ :ਫ਼ਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਆਈਜੀ ਪਰਮਰਾਜ ਉਮਰਾਨੰਗਲ ਨੂੰ ਪੰਜਾਬ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ।ਆਈਜੀ ਪਰਮਰਾਜ ਉਮਰਾਨੰਗਲ 14 ਦਿਨ ਦੀ ਨਿਆਂਇਕ ਹਿਰਾਸਤ 'ਚ ਹਨ।

punjab-government-ig-paramraj-umranangal-suspend ਬੇਅਦਬੀ ਅਤੇ ਬਹਿਬਲ ਕਲਾਂ ਮਾਮਲਾ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ , ਆਈਜੀ ਪਰਮਰਾਜ ਉਮਰਾਨੰਗਲ ਕੀਤਾ ਮੁਅੱਤਲ

ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਆਈਜੀ ਪਰਮਰਾਜ ਉਮਰਾਨੰਗਲ 'ਤੇ ਜਾਂਚ ਵਿੱਚ ਗੁੰਮਰਾਹ ਕਰਨ ਦੇ ਇਲਜ਼ਾਮ ਲਾਏ ਹਨ।ਉਨ੍ਹਾਂ ਨੂੰ ਕੋਟਕਪੂਰਾ ਫਾਇਰਿੰਗ ਸਬੰਧੀ ਦਰਜ ਐਫਆਈਆਰ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ।ਦੱਸ ਦੇਈਏ ਕਿ ਵਿਸ਼ੇਸ਼ ਜਾਂਚ ਟੀਮ ਨੇ ਬੀਤੇ ਦਿਨੀਂ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰਕੇ ਫ਼ਰੀਦਕੋਟ ਲਿਆਂਦਾ ਗਿਆ ਸੀ।

punjab-government-ig-paramraj-umranangal-suspend ਬੇਅਦਬੀ ਅਤੇ ਬਹਿਬਲ ਕਲਾਂ ਮਾਮਲਾ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ , ਆਈਜੀ ਪਰਮਰਾਜ ਉਮਰਾਨੰਗਲ ਕੀਤਾ ਮੁਅੱਤਲ

ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਬੀਤੇ ਸੋਮਵਾਰ ਵੱਡੀ ਕਾਰਵਾਈ ਕਰਦਿਆਂ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ।

-PTCNews

Related Post