ਪੰਜਾਬ ਸਰਕਾਰ ਨੇ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ

By  Shanker Badra July 31st 2020 07:05 PM

ਪੰਜਾਬ ਸਰਕਾਰ ਨੇ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ:ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਅੰਦਰਆਨਲਾਕ-3 ਦੇ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ, ਜੋ ਕਿ ਭਲਕੇ 1 ਅਗਸਤ ਤੋਂ ਲਾਗੂ ਹੋ ਜਾਣਗੀਆਂ। ਕੇਂਦਰ ਸਰਕਾਰ ਵੱਲੋਂ ਜਾਰੀ ਆਨਲਾਕ-3 ਦੀਆਂ ਗਾਈਡਲਾਈਨਜ਼ ਵਿਚ ਨਾਈਟ ਕਰਫਿਊ ਨੂੰ ਹਟਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਨਾਈਟ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਲੋਕਾਂ ਨੂੰ ਢਿੱਲਾਂ ਦਿੱਤੀਆਂ ਹਨ ਅਤੇ ਸੂਬੇ ਵਿਚ 5 ਅਗਸਤ ਤੋਂ ਜਿੰਮ ਅਤੇ ਯੋਗਾ ਸੈਂਟਰਾਂ ਨੂੰ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਉੱਥੇ ਹੀ ਸਕੂਲ, ਕਾਲਜ ਅਤੇ ਕੋਚਿੰਗ ਸੈਂਟਰ 31 ਅਗਸਤ, 2020 ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਪੰਜਾਬ ਸਰਕਾਰ ਨੇ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ

ਇਸ ਤੋਂ ਇਲਾਵਾ ਸਿਨੇਮਾ ਹਾਲ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਐਡੀਟੋਰਿਅਮ ਅਤੇ ਅਸੈਂਬਲੀ ਹਾਲ ਵੀ ਬੰਦ ਰਹਿਣਗੇ। ਸਮਾਜਿਕ, ਰਾਜਨੀਤਿਕ, ਖੇਡ, ਮਨੋਰੰਜਨ, ਵਿਦਿਅਕ, ਸੱਭਿਆਚਾਰਕ, ਧਾਰਮਿਕ ਕਾਰਜ ਅਤੇ ਹੋਰ ਵੱਡੇ ਪ੍ਰੋਗਰਾਮਾਂ ਉੱਤੇ ਰੋਕ ਜਾਰੀ ਰਹੇਗੀ।

ਇਨ੍ਹਾਂ ਗਾਈਡਲਾਈਨ ਦੇ ਅਨੁਸਾਰ ਰੈਸਟੋਰੈਂਟ ਹੁਣ ਰਾਤ 10 ਵਜੇ ਤੱਕ ਖੁੱਲ੍ਹੇ ਰਹਿਣਗੇ। ਵਿਆਹ ਸਮਾਗਮਾਂ 'ਚ 30 ਤੋਂ ਵੱਧ ਬੰਦੇ ਸ਼ਾਮਲ ਨਹੀਂ ਹੋ ਸਕਣਗੇ। ਅੰਤਿਮ ਸਸਕਾਰ ਵਿੱਚ ਪਹਿਲਾਂ ਵਾਂਗ ਸਿਰਫ 20 ਬੰਦੇ ਹੀ ਸ਼ਾਮਲ ਹੋ ਸਕਣਗੇ। ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹੇ ਰਹਿਣਗੇ

-PTCNews

Related Post