ਪੰਜਾਬ 'ਚ ਅੱਜ ਤੋਂ ਮੁੜ ਸਖਤੀ, ਜਾਣੋਂ ਪੰਜਾਬ ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼

By  Shanker Badra July 13th 2020 04:24 PM -- Updated: July 13th 2020 04:53 PM

ਪੰਜਾਬ 'ਚ ਅੱਜ ਤੋਂ ਮੁੜ ਸਖਤੀ, ਜਾਣੋਂ ਪੰਜਾਬ ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼:ਚੰਡੀਗੜ੍ਹ : ਪੰਜਾਬ 'ਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ 'ਚ ਅੱਜ ਤੋਂ ਹੋਰ ਸਖ਼ਤੀ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਸੀ ਕਿ ਸੂਬਾ ਸਰਕਾਰ ਨੇ ਕੁਝ ਹੋਰ ਸਖ਼ਤ ਕਦਮ ਚੁੱਕਣ ਦੀ ਤਿਆਰੀ ਕੀਤੀ ਹੈ। ਇਸ 'ਚ ਸਮਾਜਿਕ, ਜਨਤਕ ਤੇ ਪਰਿਵਾਰਕ ਸਮਾਗਮਾਂ 'ਤੇ ਹੋਰ ਪਾਬੰਦੀਆਂ ਲਾਈਆਂ ਗਈਆਂ ਹਨ। ਕੋਰੋਨਾ ਖਿਲਾਫ ਆਪਣੀ ਲੜਾਈ ਤੇਜ਼ ਕਰਦਿਆਂ ਪੰਜਾਬ ਸਰਕਾਰ ਨੇ ਸਾਰੇ ਜਨਤਕ ਇਕੱਠਾਂ ਅਤੇ ਧਰਨੇ-ਪ੍ਰਦਰਸ਼ਨਾਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਹੁਣ ਵਿਆਹ ਅਤੇ ਹੋਰ ਸਮਾਗਮਾਂ ਵਿੱਚ 50 ਦੀ ਥਾਂ 30 ਲੋਕਾਂ ਨੂੰ ਸ਼ਾਮਿਲ ਹੋਣ ਦੀ ਮਨਜੂਰੀ ਦਿੱਤੀ ਗਈ ਹੈਜਦਕਿ ਪਹਿਲਾਂ 50 ਲੋਕਾਂ ਨੂੰ ਵਿਆਹ ਵਿਚ ਸ਼ਮੂਲੀਅਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ। [caption id="attachment_417630" align="aligncenter" width="300"]ਪੰਜਾਬ 'ਚ ਅੱਜ ਤੋਂ ਮੁੜ ਸਖਤੀ, ਜਾਣੋਂ ਪੰਜਾਬ ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼ Punjab Government issues new guidelines under Unlock-2[/caption] ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ, ਉਸ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕੋਈ ਮੀਟਿੰਗ ਕਰਦਾ ਹੈ ਤਾਂ ਇਸ ਮੀਟਿੰਗ ਵਿਚ ਪੰਜ ਤੋਂ ਜ਼ਿਆਦਾ ਲੋਕ ਹਿੱਸਾ ਨਹੀਂ ਲੈ ਸਕਣਗੇ।ਸਰਕਾਰ ਦੁਆਰਾ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਸਮਾਜਿਕ ਇਕੱਠਾਂ ਅਤੇ ਵਿਆਹ ਅਤੇ ਸਮਾਜਿਕ ਕਾਰਜਾਂ ਉੱਤੇ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰਨਗੀਆਂ। ਇਸ ਦੇ ਨਾਲ ਹੀ ਕੰਮ ਵਾਲੇ ਸਥਾਨਾਂ / ਦਫ਼ਤਰਾਂ / ਬੰਦ ਥਾਵਾਂ 'ਤੇ ਵੀ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ ,ਜਦਕਿ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਅਤੇ ਥੁੱਕਣ 'ਤੇ ਪਹਿਲਾਂ ਹੀ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ। ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਏਅਰ ਕੰਡੀਸ਼ਨਿੰਗ ਅਤੇ ਹਵਾਦਾਰੀ / ਹਵਾ ਦੇ ਗੇੜ ਬਾਰੇ ਸਿਹਤ ਵਿਭਾਗ ਦੀ ਸਲਾਹ ਨੂੰ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। [caption id="attachment_417629" align="aligncenter" width="300"]ਪੰਜਾਬ 'ਚ ਅੱਜ ਤੋਂ ਮੁੜ ਸਖਤੀ, ਜਾਣੋਂ ਪੰਜਾਬ ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼ Punjab Government issues new guidelines under Unlock-2[/caption] ਇਸ ਦੇ ਇਲਾਵਾ ਮੌਨਸੂਨ ਦੌਰਾਨ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਜੋਖਮ ਨੂੰ ਦੇਖਦੇ ਹੋਏ ਰਾਜ ਸਰਕਾਰ ਨੇ ਡੇਂਗੂ / ਸਧਾਰਣ ਰੋਗਾਂ ਦੀ ਰੋਕਥਾਮ ਲਈ ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਦੋਵਾਂ ਸੰਸਥਾਵਾਂ ਦੁਆਰਾ ਮੁਹਿੰਮ ਦੇ ਅਧਾਰ 'ਤੇ ਚਲਾਈ ਜਾ ਰਹੀ ਸਵੱਛਤਾ ਮੁਹਿੰਮ ਦਾ ਵੀ ਫੈਸਲਾ ਕੀਤਾ ਹੈ। -PTCNews

Related Post